(Source: ECI/ABP News)
Jazzy B: ਪੰਜਾਬੀ ਸਿੰਗਰ ਜੈਜ਼ੀ ਬੀ ਸੱਚਖੰਡ ਸ੍ਰੀ ਹਰਮੰਦਰ ਸਾਹਿਬ ਹੋਏ ਨਤਮਸਤਕ, ਤਸਵੀਰਾਂ ਕੀਤੀਆਂ ਸ਼ੇਅਰ
Jazzy B Visits Golden Temple: ਜੈਜ਼ੀ ਬੀ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਮੰਦਰ ਸਾਹਿਬ ਨਤਮਸਤਕ ਹੋਏ, ਜਿਸ ਦੀਆਂ ਤਸਵੀਰਾਂ ਗਾਇਕ ਵੱਲੋਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਗਈਆਂ ਹਨ।
![Jazzy B: ਪੰਜਾਬੀ ਸਿੰਗਰ ਜੈਜ਼ੀ ਬੀ ਸੱਚਖੰਡ ਸ੍ਰੀ ਹਰਮੰਦਰ ਸਾਹਿਬ ਹੋਏ ਨਤਮਸਤਕ, ਤਸਵੀਰਾਂ ਕੀਤੀਆਂ ਸ਼ੇਅਰ punjabi singer jazzy b visit golden temple amritsar pays obseiance see his pics Jazzy B: ਪੰਜਾਬੀ ਸਿੰਗਰ ਜੈਜ਼ੀ ਬੀ ਸੱਚਖੰਡ ਸ੍ਰੀ ਹਰਮੰਦਰ ਸਾਹਿਬ ਹੋਏ ਨਤਮਸਤਕ, ਤਸਵੀਰਾਂ ਕੀਤੀਆਂ ਸ਼ੇਅਰ](https://feeds.abplive.com/onecms/images/uploaded-images/2022/12/28/e6686dc4ea7533fe277ca85fe49722721672199989301469_original.jpg?impolicy=abp_cdn&imwidth=1200&height=675)
Jazzy B At Harmandir Sahib: ਪੰਜਾਬੀ ਸਿੰਗਰ ਜੈਜ਼ੀ ਬੀ ਇੰਨੀਂ ਦਿਨੀਂ ਭਾਰਤ ਵਿੱਚ ਹਨ। ਇਸ ਦੌਰਾਨ ਗਾਇਕ ਲਗਾਤਾਰ ਲਾਈਮਲਾਈਟ ਚ ਬਣਿਆ ਹੋਇਆ ਹੈ। ਹਾਲ ਹੀ 'ਚ ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਭਾਰਤ 'ਚ ਮੁੜ ਬੰਦ ਕੀਤਾ ਗਿਆ ਸੀ। ਜਿਸ ਦੀ ਕਾਫੀ ਚਰਚਾ ਹੋਈ ਸੀ। ਇਸ ਦੇ ਨਾਲ ਨਾਲ ਜੈਜ਼ੀ ਬੀ ਆਪਣੀ ਨਵੀਂ ਐਲਬਮ 'ਬੋਰਨ ਰੈੱਡੀ' ਨੂੰ ਲੈਕੇ ਵੀ ਚਰਚਾ ਖੱਟ ਰਹੇ ਹਨ।
ਇਹ ਵੀ ਪੜ੍ਹੋ: ਇਹ ਹਨ ਸਾਲ 2022 ਦੇ ਸਭ ਤੋਂ ਅਮੀਰ ਪੰਜਾਬੀ ਕਲਾਕਾਰ, ਦੇਖੋ ਲਿਸਟ
ਇਸ ਦੌਰਾਨ ਜੈਜ਼ੀ ਬੀ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਮੰਦਰ ਸਾਹਿਬ ਨਤਮਸਤਕ ਹੋਏ, ਜਿਸ ਦੀਆਂ ਤਸਵੀਰਾਂ ਗਾਇਕ ਵੱਲੋਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਗਈਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਜੈਜ਼ੀ ਬੀ ਨੇ ਕੈਪਸ਼ਨ ਵਿੱਚ ਲਿਖਿਆ, 'ਵਾਹਿਗੁਰੂ ਤੇਰਾ ਹੀ ਆਸਰਾ।' ਜੈਜ਼ੀ ਬੀ ਦੀਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ।
View this post on Instagram
ਕਾਬਿਲੇਗ਼ੌਰ ਹੈ ਕਿ ਜੈਜ਼ੀ ਬੀ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ 'ਚੋਂ ਇੱਕ ਹਨ। ਉਨ੍ਹਾਂ ਨੇ ਹਾਲ ਹੀ 'ਚ ਇੰਡਸਟਰੀ ਵਿੱਚ 29 ਸਾਲ ਪੂਰੇ ਕੀਤੇ ਹਨ। ਇਸ ਮੌਕੇ ਗਾਇਕ ਨੇ ਆਪਣੀ ਨਵੀਂ ਐਲਬਮ 'ਬੋਰਨ ਰੈੱਡੀ' ਦਾ ਐਲਾਨ ਵੀ ਕੀਤਾ ਸੀ। ਜਿਸ ਦਾ ਇੱਕ ਗਾਣਾ 'ਰੂਡ ਬੁਆਏ' ਰਿਲੀਜ਼ ਹੋ ਚੁੱਕਿਆ ਹੈ। ਇਸ ਦੇ ਨਾਲ ਨਾਲ ਜੈਜ਼ੀ ਬੀ ਹਾਲ ਹੀ ਕਾਫੀ ਚਰਚਾ 'ਚ ਰਹੇ ਸੀ। ਗਾਇਕ ਦਾ ਟਵਿੱਟਰ ਅਕਾਊਂਟ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ: ਦੇਖੋ ਉਹ ਪੰਜਾਬੀ ਕਲਾਕਾਰ ਜੋ ਕਦੇ ਇੰਡਸਟਰੀ 'ਤੇ ਕਰਦੇ ਸੀ ਰਾਜ, ਅੱਜ ਜੀ ਰਹੇ ਗੁਮਨਾਮੀ ਦੀ ਜ਼ਿੰਦਗੀ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)