Jazzy B: ਜੈਜ਼ੀ ਬੀ ਆਪਣੇ ਮਾਂ ਦੀ 13ਵੀਂ ਬਰਸੀ ‘ਤੇ ਹੋਏ ਭਾਵੁਕ, ਤਸਵੀਰ ਸ਼ੇਅਰ ਕਰ ਕਹੀ ਇਹ ਗੱਲ
Jazzy B Pics: ਜੈਜ਼ੀ ਬੀ ਦੀ ਤਾਜ਼ਾ ਪੋਸਟ ਉਨ੍ਹਾਂ ਦੇ ਫੈਨਜ਼ ਨੂੰ ਕਾਫੀ ਭਾਵੁਕ ਕਰ ਰਹੀ ਹੈ। ਦਰਅਸਲ, ਬੀਤੇ ਦਿਨੀਂ ਜੈਜ਼ੀ ਬੀ ਦੀ ਮਾਂ ਦੀ 13ਵੀਂ ਬਰਸੀ ਸੀ। ਇਸ ਮੌਕੇ ਜੈਜ਼ੀ ਬੀ ਨੇ ਆਪਣੀ ਮਾਂ ਨਾਲ ਪੁਰਾਣੀ ਤਸਵੀਰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ
Jazzy B Shares Picture With His Mom: ਪੰਜਾਬੀ ਸਿੰਗਰ ਜੈਜ਼ੀ ਬੀ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਹ ਕਰੀਬ 3 ਦਹਾਕਿਆਂ ਤੋਂ ਆਪਣੇ ਗੀਤਾਂ ਨਾਲ ਲੋਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਪੂਰੀ ਦੁਨੀਆ ‘ਚ ਜੈਜ਼ੀ ਬੀ ਦੇ ਪ੍ਰਸ਼ੰਸਕ ਮੌਜੂਦ ਹਨ। ਇਸ ਦੇ ਨਾਲ ਨਾਲ ਗਾਇਕ ਦੀ ਸੋਸ਼ਲ ਮੀਡੀਆ ‘ਤੇ ਵੀ ਜ਼ਬਰਦਸਤ ਫੈਨ ਫਾਲੋਇੰਗ ਹੈ। ਉਹ ਜਦੋਂ ਵੀ ਕੋਈ ਪੋਸਟ ਸ਼ੇਅਰ ਕਰਦੇ ਹਨ ਤਾਂ ਉਨ੍ਹਾਂ ਦੇ ਫੈਨਜ਼ ਉਸ ਨੂੰ ਬਹੁਤ ਪਿਆਰ ਦੇ ਰਹੇ ਹਨ।
ਹਾਲ ਹੀ ‘ਚ ਜੈਜ਼ੀ ਬੀ ਦੀ ਤਾਜ਼ਾ ਪੋਸਟ ਉਨ੍ਹਾਂ ਦੇ ਫੈਨਜ਼ ਨੂੰ ਕਾਫੀ ਭਾਵੁਕ ਕਰ ਰਹੀ ਹੈ। ਦਰਅਸਲ, ਬੀਤੇ ਦਿਨੀਂ ਜੈਜ਼ੀ ਬੀ ਦੀ ਮਾਂ ਦੀ 13ਵੀਂ ਬਰਸੀ ਸੀ। ਇਸ ਮੌਕੇ ਜੈਜ਼ੀ ਬੀ ਨੇ ਆਪਣੀ ਮਾਂ ਨਾਲ ਪੁਰਾਣੀ ਤਸਵੀਰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਇੱਕ ਇਮੋਸ਼ਨਲ ਕੈਪਸ਼ਨ ਵੀ ਲਿਖੀ। ਜੈਜ਼ੀ ਬੀ ਨੇ ਲਿਖਿਆ, ‘ਯਕੀਨ ਨਹੀਂ ਹੁੰਦਾ 13 ਸਾਲ ਹੋ ਗਏ। 😢 ਮਿਸ ਯੂ ਮੌਮ।’
View this post on Instagram
ਜੈਜ਼ੀ ਬੀ ਦੀ ਇਹ ਪੋਸਟ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਭਾਵੁਕ ਕਰ ਰਹੀ ਹੈ। ਫੈਨਜ਼ ਇਸ ਪੋਸਟ ‘ਤੇ ਖੂਬ ਕਮੈਂਟ ਤੇ ਲਾਈਕ ਕਰ ਰਹੇ ਹਨ। ਜੈਜ਼ੀ ਬੀ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਗਾਇਕ ਨੇ ਹਾਲ ਹੀ ‘ਚ ਆਪਣੀ ਐਲਬਮ ‘ਬੋਰਨ ਰੈਡੀ’ ਦਾ ਐਲਾਨ ਕੀਤਾ ਸੀ। ਇਸ ਐਲਬਮ ਦਾ ਪਹਿਲਾ ਗੀਤ ‘ਰੂਡ ਬੁਆਏ’ ਹਾਲ ਹੀ ‘ਚ ਰਿਲੀਜ਼ ਹੋਇਆ, ਜਿਸ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਜੈਜ਼ੀ ਬੀ ਨੇ ਪੰਜਾਬੀ ਫਿਲਮ ‘ਸਨੋਮੈਨ’ ਨਾਲ ਫਿਲਮ ਇੰਡਸਟਰੀ ‘ਚ ਵਾਪਸੀ ਕੀਤੀ ਹੈ। ਇਸ ਫਿਲਮ ਜੈਜ਼ੀ ਬੀ ਨੀਰੂ ਬਾਜਵਾ ਦੇ ਨਾਲ ਐਕਟਿੰਗ ਕਰਦੇ ਨਜ਼ਰ ਆਏ ਸੀ।