Jenny Johal New Song: ਪੰਜਾਬੀ ਸਿੰਗਰ ਜੈਨੀ ਜੌਹਲ ਦਾ ਨਵਾਂ ਗੀਤ ਰਿਲੀਜ਼ ਹੋ ਚੁੱਕਿਆ ਹੈ। ਗੀਤ ਰਿਲੀਜ਼ ਹੁੰਦਿਆਂ ਹੀ ਤਹਿਲਕਾ ਮੱਚ ਗਿਆ ਹੈ। ਚਾਰੇ ਪਾਸੇ ਇਸੇ ਗੀਤ ਦੇ ਚਰਚੇ ਹਨ। ਕਿਉਂਕਿ ਆਪਣੇ `ਲੈਟਰ ਟੂ ਸੀਐਮ` ਗਾਣੇ `ਚ ਜੈਨੀ ਸਿੱਧੂ ਮੂਸੇਵਾਲਾ ਲਈ ਇਨਸਾਫ਼ ਮੰਗਦੀ ਨਜ਼ਰ ਆ ਰਹੀ ਹੈ  ਇਸ ਗੀਤ ਦੇ ਜ਼ਰੀਏ ਗਾਇਕਾ ਨੇ ਮਰਹੂਮ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਨਾ ਮਿਲਣ ’ਤੇ ਆਵਾਜ਼ ਬੁਲੰਦ ਕੀਤੀ ਹੈ। ਇਸ ਗੀਤ ਦੇ ਬੋਲ ਖੁਦ ਜੈਨੀ ਜੌਹਲ ਨੇ ਲਿਖੇ ਨੇ ਅਤੇ ਸੰਗੀਤਬੱਧ ਵੀ ਉਨ੍ਹਾਂ ਨੇ ਖੁਦ ਕੀਤਾ ਹੈ ਅਤੇ ਮਿਊਜ਼ਿਕ ਦਿੱਤਾ ਹੈ ਪ੍ਰਿੰਸ ਸੱਗੂ ਨੇ। ਗੀਤ ਨੂੰ ਲਾਊਡ ਵੇਵਸ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ।


ਇਸ ਗੀਤ ਨੂੰ ਰਿਲੀਜ਼ ਹੋਏ ਹਾਲੇ ਕੁਝ ਹੀ ਸਮਾਂ ਹੋਇਆ ਹੈ ਅਤੇ ਵੱਡੀ ਗਿਣਤੀ ‘ਚ ਲੋਕ ਇਸ ਨੂੰ ਪਸੰਦ ਕਰ ਰਹੇ ਹਨ। ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਵੀ ਭਾਵੁਕ ਹੋ ਰਹੇ ਹਨ। ਜੈਨੀ ਜੌਹਲ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਲਗਾਤਾਰ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਦੇ ਲਈ ਮੰਗ ਕਰ ਰਹੀ ਹੈ।









ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ ਕਤਲ ਬੀਤੀ 29 ਮਈ ਨੂੰ ਕੁਝ ਹਥਿਆਰਬੰਦ ਲੋਕਾਂ ਦੇ ਵੱਲੋਂ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੇ ਮਾਪੇ ਆਪਣੇ ਮ੍ਰਿਤਕ ਪੁੱਤਰ ਦੇ ਮੁਲਜ਼ਮਾਂ ਨੂੰ ਇਨਸਾਫ਼ ਦਿਵਾਉਣ ਦੇ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੇ ਹਨ।


ਕੁਝ ਸਮਾਂ ਪਹਿਲਾਂ ਉਨ੍ਹਾਂ ਦੇ ਵੱਲੋਂ ਕੈਂਡਲ ਮਾਰਚ ਵੀ ਕੱਢਿਆ ਗਿਆ ਸੀ। ਸਿੱਧੂ ਮੂਸੇਵਾਲਾ ਨੇ ਆਪਣੇ ਛੋਟੇ ਜਿਹੇ ਮਿਊਜ਼ਿਕ ਕਰੀਅਰ ਦੇ ਦੌਰਾਨ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ। ਦੇਸ਼ਾਂ ਵਿਦੇਸ਼ਾਂ ‘ਚ ਉਸ ਦੀ ਵੱਡੀ ਫੈਨ ਫਾਲਵਿੰਗ ਸੀ। ਆਪਣੇ ਗੀਤਾਂ ਰਾਹੀਂ ਉਹ ਅਕਸਰ ਆਪਣੇ ਵਿਰੋਧੀਆਂ ਨੂੰ ਜਵਾਬ ਦਿੰਦੇ ਸਨ।