Karan Aujla New Look: ਪੰਜਾਬੀ ਸਿੰਗਰ ਕਰਨ ਔਜਲਾ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਹਨ। ਉਨ੍ਹਾਂ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਦਿੱਤੇ ਹਨ। ਇਸ ਦੇ ਨਾਲ ਨਾਲ ਗਾਇਕ ਅਕਸਰ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨੂੰ ਲੈਕੇ ਚਰਚਾ 'ਚ ਰਹਿੰਦਾ ਹੈ।
ਕਰਨ ਔਜਲਾ ਨੇ ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਆਪਣਾ ਨਵਾਂ ਲੁੱਕ ਫੈਨਜ਼ ਦੇ ਨਾਲ ਸਾਂਝਾ ਕੀਤਾ ਹੈ। ਇਸ ਨਵੇਂ ਲੁੱਕ ਔਜਲਾ ਸਿਰ 'ਤੇ ਦਸਤਾਰ ਸਜਾਏ ਨਜ਼ਰ ਆ ਰਹੇ ਹਨ। ਉਨ੍ਹਾਂ ਦਾ ਇਹ ਨਵਾਂ ਲੁੱਕ ਫੈਨਜ਼ ਦਾ ਦਿਲ ਜਿੱਤ ਰਿਹਾ ਹੈ। ਦੇਖੋ ਕਰਨ ਔਜਲਾ ਦਾ ਨਵਾਂ ਲੁੱਕ:
ਕਾਬਿਲੇਗ਼ੌਰ ਹੈ ਕਿ ਕਰਨ ਔਜਲਾ ਨੂੰ ਪਹਿਲੀ ਵਾਰ ਦਸਤਾਰ ਲੁੱਕ 'ਚ ਦੇਖਿਆ ਗਿਆ ਹੈ। ਕਰਨ 'ਤੇ ਇਹ ਲੁੱਕ ਕਾਫੀ ਸੂਟ ਕਰ ਰਿਹਾ ਹੈ। ਜੇ ਔਜਲਾ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਹਾਲ ਹੀ 'ਚ ਬਾਦਸ਼ਾਹ ਦੇ ਨਾਲ ਗਾਣਾ ਰਿਲੀਜ਼ ਹੋਇਆ ਹੈ।
ਕਰਨ ਔਜਲਾ ਦੀ ਪਰਸਨਲ ਲਾਈਫ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਅਗਲੇ ਮਹੀਨੇ 3 ਫਰਵਰੀ ਨੂੰ ਲੰਬੇ ਸਮੇਂ ਦੀ ਗਰਲ ਫਰੈਂਡ ਪਲਕ ਨਾਲ ਵਿਆਹ ਹੋਣ ਜਾ ਰਿਹਾ ਹੈ।