ਚੰਡੀਗੜ੍ਹ: ਕੈਨੇਡਾ ਪੁਲਿਸ ਨੇ ਮਸ਼ਹੂਰ ਪੰਜਾਬੀ ਗਾਇਕ ਕੇ ਐਸ ਮੱਖਣ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਨਾਜਾਇਜ਼ ਅਸਲਾ ਰੱਖਣ ਦੇ ਕੇਸ ਵਿੱਚ ਹੋਈ ਹੈ। ਹਾਲਾਂਕਿ ਇਸ ਦੀ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ ਪਰ ਕੇਐਸ ਮੱਖਣ ਦੀ ਗ੍ਰਿਫਤਾਰੀ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।
ਮੱਖਣ ਦੀ ਗ੍ਰਿਫਤਾਰੀ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਸਦੇ ਵਕੀਲ ਪੁਲਿਸ ਕੋਲ ਪਹੁੰਚ ਗਏ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਸ਼ਾਮ ਤੱਕ ਉਸ ਦੀ ਜ਼ਮਾਨਤ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਕੇਐਸ ਮੁੱਖਣ ਪਹਿਲਾਂ ਵੀ ਵਿਵਾਦਾਂ ਵਿੱਚ ਘਿਰਦੇ ਰਹੇ ਹਨ। ਕੁਝ ਸਾਲ ਪਹਿਲਾਂ ਉਸ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਸਿੱਖੀ ਸਰੂਪ ਨੂੰ ਤਿਆਗ ਦਿੱਤਾ ਸੀ।
ਦੱਸ ਦੇਈਏ ਕਿ ਕੇ ਐੱਸ ਮੱਖਣ ਕੈਨੇਡਾ ’ਚ ਰਹਿ ਰਹੇ ਹਨ। ਉਥੋਂ ਹੀ ਨਵੇਂ ਗੀਤ ਰਿਲੀਜ਼ ਕਰ ਰਹੇ ਹਨ। ਕੁਝ ਮਹੀਨੇ ਪਹਿਲਾਂ ਕੇ ਐੱਸ ਮੱਖਣ ਦਾ ਗੀਤ ‘ਫਲੱਡ ਬੈਕ’ ਰਿਲੀਜ਼ ਹੋਇਆ ਸੀ, ਜਿਸ ਨੂੰ ਯੂਟਿਊਬ ’ਤੇ 6.5 ਮਿਲੀਅਨ ਤੋਂ ਵੱਧ ਵਾਰ ਦੇਖਿਆ ਗਿਆ।