Mankirt Aulakh: ਮਨਕੀਰਤ ਔਲਖ ਨੇ ਪਹਿਲੀ ਵਾਰ ਬੇਟੇ ਇਮਤਿਆਜ਼ ਨੂੰ ਲਿਆਂਦਾ ਭਾਰਤ, ਭਾਰੀ ਸੁਰੱਖਿਆ ‘ਚ ਘਿਰਿਆ ਨਜ਼ਰ ਆਇਆ ਗਾਇਕ
Mankirt Aulakh Video: ਮਨਕੀਰਤ ਔਲਖ ਨੇ ਆਪਣੇ ਪੁੱਤਰ ਇਮਤਿਆਜ਼ ਸਿੰਘ ਔਲਖ (Imtiyaz Singh Aulakh) ਦਾ ਭਾਰਤ ਵਿੱਚ ਸੁਵਾਗਤ ਕੀਤਾ ਹੈ। ਜਿਸਦਾਂ ਕਿਊਟ ਵੀਡੀਓ ਕਲਾਕਾਰ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਸ਼ੇਅਰ ਕੀਤਾ ਗਿਆ
Mankirt Aulkh Brings His Son To India: ਪੰਜਾਬੀ ਗਾਇਕ ਮਨਕੀਰਤ ਔਲਖ (Mankirt Aulakh) ਆਏ ਦਿਨ ਸੁਰਖੀਆਂ ਦਾ ਵਿਸ਼ਾ ਬਣੇ ਰਹਿੰਦੇ ਹਨ। ਉਹ ਆਪਣੀ ਨਿੱਜੀ ਅਤੇ ਪ੍ਰੋਫੈਸ਼ਨਲ ਜ਼ਿੰਦਗੀ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੇ ਹਨ। ਦੱਸ ਦੇਈਏ ਕਿ ਕਲਾਕਾਰ ਨੇ ਆਪਣੇ ਪੁੱਤਰ ਇਮਤਿਆਜ਼ ਸਿੰਘ ਔਲਖ (Imtiyaz Singh Aulakh) ਦਾ ਭਾਰਤ ਵਿੱਚ ਸੁਵਾਗਤ ਕੀਤਾ ਹੈ। ਜਿਸਦਾਂ ਕਿਊਟ ਵੀਡੀਓ ਕਲਾਕਾਰ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਸ਼ੇਅਰ ਕੀਤਾ ਗਿਆ ਹੈ।
View this post on Instagram
ਗਾਇਕ ਮਨਕੀਰਤ ਔਲਖ ਨੇ ਪੁੱਤਰ ਇਮਤਿਆਜ਼ ਸਿੰਘ ਔਲਖ ਨਾਲ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਉੱਪਰ ਵੀਡੀਓ ਸ਼ੇਅਰ ਕਰ ਲਿਖਿਆ, ਭਾਰਤ ਵਿੱਚ ਤੁਹਾਡਾ ਸੁਆਗਤ ਹੈ ਪੁੱਤ !! ਮੇਰੀ ਉਮਰ ਵੀ ਬਾਬਾ ਤੈਨੂੰ ਲਾਵੇ... ਇਸ ਵੀਡੀਓ ਨੂੰ ਪ੍ਰਸ਼ੰਸ਼ਕ ਵੀ ਬੇਹੱਦ ਪਸੰਦ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, ਬਹੁਤ ਪਿਆਰਾ ਜੂਨੀਅਰ ਔਲਖ😍😍... ਦੂਜੇ ਯੂਜ਼ਰ ਨੇ ਕਮੈਂਟ ਕਰ ਕਿਹਾ, ਬੇਟੇ ਤੁਹਾਨੂੰ ਸਾਰੀਆਂ ਖੁਸ਼ੀਆਂ ਮਿਲਣ, ਕੋਈ ਤਕਲੀਫ ਨਾ ਹੋਵੇ, ਗੋਡ ਬਲੈਸ ਯੂ...
ਕਾਬਿਲੇਗੌਰ ਹੈ ਕਿ ਮਨਕੀਰਤ ਔਲਖ ਅਕਸਰ ਆਪਣੇ ਪੁੱਤਰ ਨਾਲ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ। ਜਿਨ੍ਹਾਂ ਨੂੰ ਪ੍ਰਸ਼ੰਸ਼ਕਾਂ ਦੁਆਰਾ ਵੀ ਬੇਹੱਦ ਪਸੰਦ ਕੀਤਾ ਜਾਂਦਾ ਹੈ। ਇਸ ਤੋਂ ਪਹਿਲਾਂ ਕਲਾਕਾਰ ਵੱਲੋਂ ਆਪਣੀ ਮਾਂ ਨਾਲ ਪੁੱਤਰ ਦਾ ਵੀਡੀਓ ਸਾਂਝਾ ਕੀਤਾ ਗਿਆ ਸੀ। ਫਿਲਹਾਲ ਕਲਾਕਾਰ ਆਪਣੇ ਪੁੱਤਰ ਨਾਲ ਖਾਸ ਸਮਾਂ ਬਤੀਤ ਕਰਦੇ ਹੋਏ ਨਜ਼ਰ ਆ ਰਹੇ ਹਨ।