ਚੰਡੀਗੜ੍ਹ: ਪੰਜਾਬੀ ਗਾਇਕ ਮਨਕੀਰਤ ਔਲਖ (Mankirat Aulakh) ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਸੰਦੀਪ ਨੰਗਲ ਅੰਬੀਆਂ (Sandeep Nangal Ambian) ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਦੌਰਾਨ ਜੋ ਮੁਲਜ਼ਮ ਪੁਲਿਸ ਨੇ ਕਾਬੂ ਕੀਤੇ ਹਨ, ਉਨ੍ਹਾਂ ਤੋਂ ਪੁੱਛਗਿੱਛ ਦੌਰਾਨ ਪਤਾ ਲੱਗਿਆ ਹੈ ਕਿ ਪੰਜਾਬੀ ਗਾਇਕ (Punjabi Singer) ਮਨਕੀਰਤ ਔਲਖ ਵੀ ਗੈਂਗਸਟਰਾਂ ਦੇ ਨਿਸ਼ਾਨੇ 'ਤੇ ਹੈ।ਇਸ ਮਾਮਲੇ ਸਬੰਧੀ ਮਨਕੀਰਤ ਔਲਖ ਨੂੰ ਸੂਚਿਤ ਕੀਤਾ ਅਤੇ ਉਸਨੂੰ ਚੌਕਸ ਰਹਿਣ ਲਈ ਕਿਹਾ ਹੈ।ਇੱਕ ਪਬਲਿਕ ਫਿਗਰ ਹੋਣ ਦੇ ਨਾਤੇ, ਮਨਕੀਰਤ ਔਲਖ ਅਕਸਰ ਜਨਤਕ ਤੌਰ 'ਤੇ ਦਿਖਾਈ ਦਿੰਦੇ ਹਨ। ਅਲਰਟ ਤੋਂ ਬਾਅਦ ਗਾਇਕ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।


 






ਉਨ੍ਹਾਂ ਪੁੱਛਗਿੱਛ ਦੌਰਾਨ ਦੱਸਿਆ ਕਿ ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਦੋ ਗਰੁੱਪ ਹਨ ਜਿਨ੍ਹਾਂ 'ਚ ਬੰਬੀਹਾ ਗਰੁੱਪ ਤੇ ਲੱਕੀ ਪਟਿਆਲਾ ਸ਼ਾਮਲ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮਨਕੀਰਤ ਔਲਖ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰ ਸੁਰੱਖਿਆ ਦਾ ਮੁੱਦਾ ਚੁੱਕ ਸਕਦੇ ਹਨ। ਹਾਲੇ ਕਬੱਡੀ ਖਿਡਾਰੀ ਦੇ ਕਤਲ ਦਾ ਮਾਮਲਾ ਠੰਡਾ ਨਹੀਂ ਹੋਇਆ ਕਿ ਹੁਣ ਪੰਜਾਬੀ ਗਾਇਕਾਂ ਦੇ ਗੈਂਗਸਟਰਾਂ ਦੀ ਰਡਾਰ ਤੇ ਹੋਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਪੁਲਿਸ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆਈ ਹੈ ਕਿ ਮਨਕੀਰਤ ਔਲਖ ਸਣੇ ਚਾਰ ਪੰਜਾਬੀ ਗਾਇਕ ਗੈਂਗਸਟਰਾਂ ਦੇ ਨਿਸ਼ਾਨੇ 'ਤੇ ਹਨ।


ਕੁਝ ਸਮਾਂ ਪਹਿਲਾਂ ਅੰਤਰਰਾਸ਼ਟਰੀ ਸੰਦੀਪ ਸਿੰਘ ਨੰਗਲ ਅੰਬੀਆ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਫਿਲਹਾਲ ਇਸ ਮਾਮਲੇ ਵਿੱਚ ਪੁਲਿਸ ਨੇ 5 ਗੈਂਗਸਟਰਾਂ ਨੂੰ ਹਿਰਾਸਤ ਵਿੱਚ ਲਿਆ। ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਕਾਂਡ ਦੇ ਇਨਸਾਫ਼ ਲਈ ਕਬੱਡੀ ਖਿਡਾਰੀਆਂ, ਕੋਚਾਂ ਅਤੇ ਸੰਤ ਸਮਾਜ ਦੇ ਮੁਖੀਆਂ ਜ਼ਿਲ੍ਹਾ ਪ੍ਰਸ਼ਾਸਨ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ਸੀ।