Mankirt Aulakh Video: ਮਨਕੀਰਤ ਔਲਖ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰਾਂ ਵਿੱਚੋਂ ਇੱਕ ਹੈ। ਉਸ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਇਸ ਦੇ ਨਾਲ ਨਾਲ ਉਸ ਨੂੰ ਆਪਣੀ ਉਮਦਾ ਐਕਟਿੰਗ ਲਈ ਵੀ ਜਾਣਿਆ ਜਾਂਦਾ ਹੈ। ਇਸ ਤੋਂ ਇਲਾਵਾ ਅੱਜ ਕੱਲ ਮਨਕੀਰਤ ਔਲਖ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਰਕੇ ਵੀ ਖੂਬ ਸੁਰਖੀਆਂ ਬਟੋਰ ਰਿਹਾ ਹੈ। 


ਇਹ ਵੀ ਪੜ੍ਹੋ: ‘ਊਪਰ ਵਾਲਾ ਸਿਰ ਦੇਖ ਕੇ ਸਰਦਾਰੀ ਦੇਤਾ ਹੈ’, ਸਲਮਾਨ ਖਾਨ ਨੇ ਬਿਸ਼ਨ ਸਿੰਘ ਬੇਦੀ ਦੇ ਦੇਹਾਂਤ 'ਤੇ ਅੰਗਦ ਲਈ ਲਿਖਿਆ ਖਾਸ ਸੰਦੇਸ਼


ਹਾਲ ਹੀ 'ਚ ਮਨਕੀਰਤ ਔਲਖ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਸ ਪੰਜਾਬ ਪੁਲਿਸ ਦੀ ਰੱਜ ਕੇ ਤਾਰੀਫ ਕੀਤੀ ਹੈ। ਉਹ ਆਪਣੀ ਵੀਡੀਓ 'ਚ ਪੰਜਾਬ ਪੁਲਿਸ ਦੇ ਜਵਾਨਾਂ ਨਾਲ ਨਜ਼ਰ ਆ ਰਿਹਾ ਹੈ। ਇਹੀ ਨਹੀਂ ਉਸ ਨੇ ਪੰਜਾਬ ਪੁਲਿਸ ਮੁਲਾਜ਼ਮਾਂ ਦੇ ਨਾਲ ਤਸਵੀਰਾਂ ਵੀ ਖਿਚਵਾਈਆਂ ਹਨ। ਉਸ ਨੇ ਵੀਡੀਓ ਸ਼ੇਅਰ ਕਰਦਿਆਂ ਕੈਪਸ਼ਨ ਲਿਖੀ, 'ਪੰਜਾਬ ਪੁਲਿਸ ਸਾਡਾ ਮਾਣ।' ਦੇਖੋ ਵੀਡੀਓ:









ਕਾਬਿਲੇਗ਼ੌਰ ਹੈ ਕਿ ਪਿਛਲੇ ਕੁੱਝ ਸਮੇਂ ਤੋਂ ਮਨਕੀਰਤ ਔਲਖ ਕਾਫੀ ਜ਼ਿਆਦਾ ਸੁਰਖੀਆਂ 'ਚ ਬਣਿਆ ਹੋਇਆ ਹੈ। ਉਸ ਦੀਆਂ ਹਾਲ ਹੀ 'ਚ ਕਈ ਵੀਡੀਓਜ਼ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਸੀ। ਇੱਕ ਵੀਡੀਓ 'ਚ ਮਨਕੀਰਤ ਨੂੰ ਹਰਿਆਣਵੀ ਗਾਇਕਾ ਪ੍ਰਾਂਜਲ ਦਹੀਆ ਨਾਲ ਦੇਖਿਆ ਗਿਆ ਸੀ। ਉਹ ਪ੍ਰਾਂਜਲ ਨਾਲ ਰੋਮਾਂਟਿਕ ਹੁੰਦਾ ਨਜ਼ਰ ਆ ਰਿਹਾ ਸੀ। ਦੂਜੇ ਪਾਸੇ, ਪ੍ਰਾਂਜਲ ਵੀ ਮਨਕੀਰਤ ਦੇ ਬੇਟੇ ਇਮਤਿਆਜ਼ ਔਲਖ ਨਾਲ ਖੇਡਦੀ ਨਜ਼ਰ ਆ ਰਹੀ ਸੀ। ਇਸ ਦੇ ਨਾਲ ਨਾਲ ਮਨਕੀਰਤ ਨੇ ਇੱਕ ਮਾਡਲ ਨੂੰ ਕਿੱਸ ਵੀ ਕੀਤੀ ਸੀ। ਜਿਸ ਤੋਂ ਬਾਅਦ ਉਸ ਦੇ ਘਰ 'ਚ ਕਲੇਸ਼ ਵੀ ਹੋਇਆ ਸੀ। ਵਰਕਫਰੰਟ ਦੀ ਗੱਲ ਕਰੀਏ ਤਾਂ ਮਨਕੀਰਤ ਦਾ ਗਾਣਾ 'ਇਨਾਮ' ਹਾਲ ਹੀ 'ਚ ਰਿਲੀਜ਼ ਹੋਇਆ ਹੈ।


ਇਹ ਵੀ ਪੜ੍ਹੋ: ਰਾਵਣ ਦਹਿਨ ਮੌਕੇ ਕੰਗਨਾ ਰਣੌਤ ਨੇ ਕੀਤੀ ਵੱਡੀ ਗਲਤੀ, ਹੁਣ ਲੋਕ ਸੋਸ਼ਲ ਮੀਡੀਆ 'ਤੇ ਰੱਜ ਕੇ ਲਾ ਰਹੇ ਕਲਾਸ