ਅਮੈਲੀਆ ਪੰਜਾਬੀ ਦੀ ਰਿਪੋਰਟ
Mankirt Aulakh Sewa At Gurudwara Sahib: ਸ਼ਹੀਦੀ ਹਫਤਾ ਚੱਲ ਰਿਹਾ ਹੈ। ਇਸ ਮੌਕੇ ਪੰਜਾਬ ਹੀ ਨਹੀਂ, ਸਗੋਂ ਪੂਰੀ ਦੁਨੀਆ 'ਚ ਲੋਕ ਸ੍ਰੀ ਗੁਰੂ ਗੋਬਿੰਦ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦੀ ਕੁਰਬਾਨੀ ਨੂੰ ਯਾਦ ਕਰ ਰਿਹਾ ਹੈ। ਇਸ ਮੌਕੇ ਪੰਜਾਬੀ ਇੰਡਸਟਰੀ ਦੇ ਕਲਾਕਾਰ ਵੀ ਧਾਰਮਿਕ ਹੁੰਦੇ ਨਜ਼ਰ ਆ ਰਹੇ ਹਨ। ਪੰਜਾਬੀ ਆਰਟਿਸਟ ਆਪਣੇ ਸੋਸ਼ਲ ਮੀਡੀਆ ਅਕਾਊਂਟਸ 'ਤੇ ਵੀਡੀਓਜ਼ ਤੇ ਤਸਵੀਰਾਂ ਸ਼ੇਅਰ ਕਰ ਗੁਰੂ ਸਾਹਿਬ ਦੇ ਪਰਿਵਾਰ ਦੀ ਕੁਰਬਾਨੀ ਨੂੰ ਯਾਦ ਕਰ ਰਹੇ ਹਨ।
ਇਸ ਲਿਸਟ 'ਚ ਪੰਜਾਬੀ ਸਿੰਗਰ ਤੇ ਐਕਟਰ ਮਨਕੀਰਤ ਔਲਖ ਦਾ ਨਾਮ ਵੀ ਸ਼ਾਮਲ ਹੈ। ਔਲਖ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰਦਾ ਨਜ਼ਰ ਆ ਰਿਹਾ ਹੈ। ਮਨਕੀਰਤ ਇਸ ਦੌਰਾਨ ਭਾਂਡੇ ਮਾਂਜਦਾ ਵੀ ਨਜ਼ਰ ਆਇਆ। ਉਸ ਦਾ ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਦੱਸ ਦਈਏ ਕਿ ਇਹ ਵੀਡੀਓ ਅੰਮ੍ਰਿਤਸਰ ਦੇ ਗੋਲਡਨ ਟੈਂਪਲ ਦਾ ਹੈ। ਦੇਖੋ ਵੀਡੀਓ:
ਕਾਬਿਲੇਗ਼ੌਰ ਹੈ ਕਿ ਮਨਕੀਰਤ ਔਲਖ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਹੈ। ਉਸ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਦਿੱਤੇ ਹਨ। ਹਾਲ ਹੀ 'ਚ ਉਸ ਦਾ ਹਰਿਆਣਵੀ ਗਾਇਕਾ ਪ੍ਰਾਂਜਲ ਦਹੀਆ ਦੇ ਨਾਲ ਗਾਣਾ 'ਕੋਕਾ' ਰਿਲੀਜ਼ ਹੋਇਆ ਸੀ। ਜਿਸ ਨੂੰ ਖੂਬ ਪਿਆਰ ਮਿਲ ਰਿਹਾ ਹੈ। ਸੋਸ਼ਲ ਮੀਡੀਆ 'ਤੇ ਵੀ ਇਹ ਗਾਣਾ ਟਰੈਂਡਿੰਗ 'ਚ ਚੱਲ ਰਿਹਾ ਹੈ। ਲੱਖਾਂ ਲੋਕ ਮਨਕੀਰਤ ਔਲਖ ਤੇ ਪ੍ਰਾਂਜਲ ਦਹੀਆ ਦੇ ਇਸ ਗੀਤ 'ਤੇ ਰੀਲਾਂ ਬਣਾ ਰਹੇ ਹਨ। ਇਸ ਦੇ ਨਾਲ ਹੀ ਮਨਕੀਰਤ ਔਲਖ ਦੀ ਫਿਲਮ 'ਬਰਾਊਨ ਬੁਆਏਜ਼' ਵੀ 2024 'ਚ ਰਿਲੀਜ਼ ਹੋਣ ਲਈ ਤਿਆਰ ਹੈ।