Miss Pooja Announces Her New Song: ਪੰਜਾਬੀ ਗਾਇਕਾ ਮਿਸ ਪੂਜਾ ਇੱਕ ਵਾਰ ਫਿਰ ਤੋਂ ਸੁਰਖੀਆਂ 'ਚ ਹੈ। ਗਾਇਕਾ ਨੇ ਹਾਲ ਹੀ 'ਚ ਆਪਣੇ ਨਵੇਂ ਗਾਣੇ ਦਾ ਐਲਾਨ ਕਰ ਦਿੱਤਾ ਹੈ। ਮਿਸ ਪੂਜਾ ਨੇ ਦਾਅਵਾ ਕੀਤਾ ਹੈ ਕਿ ਇਹ ਗਾਣਾ ਤੁਹਾਨੂੰ ਭੰਗੜਾ ਪਾਉਣ 'ਤੇ ਮਜਬੂਰ ਕਰ ਦੇਵੇਗਾ। ਇਸ ਗਾਣੇ ਦਾ ਨਾਮ ਹੈ 'ਅੰਗਰੇਜੀ ਪੀਕੇ'। ਮਿਸ ਪੂਜਾ ਨੇ ਆਪਣੇ ਨਵੇਂ ਗਾਣੇ ਦਾ ਪੋਸਟਰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ, ਜਿਸ ਨੂੰ ਦੇਖ ਕੇ ਫੈਨਜ਼ ਕਾਫੀ ਐਕਸਾਇਟਡ ਲੱਗ ਰਹੇ ਹਨ।
ਇਹ ਵੀ ਪੜ੍ਹੋ: ਨਵੀਂ ਰੋਲਜ਼ ਰਾਇਸ ਕਾਰ ਫਲੌਂਟ ਕਰਦੇ ਨਜ਼ਰ ਆਏ ਪੰਜਾਬੀ ਗਾਇਕ ਗਿੱਪੀ ਗਰੇਵਾਲ, ਵੀਡੀਓ ਕੀਤਾ ਸ਼ੇਅਰ
ਇਸ ਗਾਣੇ 'ਚ ਮਿਸ ਪੂਜਾ ਰਵਾਇਤੀ ਪੰਜਾਬੀ ਪਹਿਰਾਵੇ 'ਚ ਨਜ਼ਰ ਆ ਰਹੀ ਹੈ। ਉਸ ਨੇ ਸਕਾਈ ਬਲੂ ਰੰਗ ਦੀ ਚੁੰਨੀ ਨਾਲ ਆਪਣਾ ਸਿਰ ਢਕਿਆ ਹੋਇਆ ਹੈ। ਇਸ ਗਾਣੇ ਦੇ ਪੋਸਟਰ ਨੂੰ ਸ਼ੇਅਰ ਕਰਦਿਆਂ ਪੂਜਾ ਨੇ ਲਿਿਖਿਆ, 'ਭੰਗੜਾ ਪਾਉਣ ਲਈ ਹੋ ਜਾਓ ਤਿਆਰ। ਅੰਗਰੇਜੀ ਪੀਕੇ 5 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਤਰੀਕ ਯਾਦ ਰੱਖੋ।'
ਕਾਬਿਲੇਗ਼ੌਰ ਹੈ ਕਿ ਮਿਸ ਪੂਜਾ ਆਪਣੇ ਸਮੇਂ ਦੀ ਬੈਸਟ ਪੰਜਾਬੀ ਗਾਇਕਾ ਰਹੀ ਹੈ। ਉਸ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਦਿੱਤੇ ਹਨ। ਉਸ ਦੇ ਗਾਣੇ ਅੱਜ ਵੀ ਲੋਕਾਂ 'ਚ ਕਾਫੀ ਜ਼ਿਆਦਾ ਹਿੱਟ ਹਨ। ਇਸ ਦੇ ਨਾਲ ਨਾਲ ਦੱਸ ਦਈਏ ਕਿ ਗਾਇਕਾ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ, ਉਹ ਆਪਣੇ ਨਾਲ ਜੁੜੀ ਹਰ ਅਪਡੇਟ ਨੂੰ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ੳੇੁਸ ਦੇ ਇਕੱਲੇ ਇੰਸਟਾਗ੍ਰਾਮ 'ਤੇ ਹੀ ਮਿਲੀਅਨਜ਼ ਦੇ ਵਿੱਚ ਫਾਲੋਅਰਜ਼ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।