Miss Pooja: ਮਿਸ ਪੂਜਾ ਦਾ ਨਵਾਂ ਗਾਣਾ 'ਫਾਲੋ ਕਰਦਾ' ਹੋਇਆ ਰਿਲੀਜ਼, ਫੈਨਜ਼ ਨੂੰ ਆ ਰਿਹਾ ਖੂਬ ਪਸੰਦ, ਦੇਖੋ ਵੀਡੀਓ
Miss Pooja Follow Karda: ਮਿਸ ਪੂਜਾ ਨੇ ਨਵੇਂ ਗਾਣੇ ਦਾ ਐਲਾਨ ਕਰਕੇ ਫੈਨਜ਼ ਨੂੰ ਖਾਸ ਸਰਪ੍ਰਾਈਜ਼ ਦਿੱਤਾ ਸੀ। ਹੁਣ ਗਾਇਕਾ ਨੇ ਫੈਨਜ਼ ਦੇ ਇੰਤਜ਼ਾਰ ਨੂੰ ਖਤਮ ਕਰ ਦਿੱਤਾ ਹੈ। ਮਿਸ ਪੂਜਾ ਦਾ ਨਵਾਂ ਗਾਣਾ 'ਫਾਲੋ ਕਰਦਾ' ਰਿਲੀਜ਼ ਹੋ ਚੁੱਕਿਆ ਹੈ।
Miss Pooja New Song: ਮਿਸ ਪੂਜਾ ਆਪਣੇ ਸਮੇਂ 'ਚ ਇੰਡਸਟਰੀ ਦੀ ਟੌਪ ਗਾਇਕਾ ਰਹੀ ਹੈ। ਉਸ ਨੇ ਤਕਰੀਬਨ ਇੱਕ ਦਹਾਕੇ ਤੱਕ ਇੰਡਸਟਰੀ 'ਤੇ ਰਾਜ ਕੀਤਾ ਅਤੇ ਆਪਣੇ ਕਰੀਅਰ ਦੇ ਸਿਖਰ 'ਤੇ ਵਿਆਹ ਕਰਵਾ ਕੇ ਕੈਨੇਡਾ ਸੈਟਲ ਹੋਈ ਸੀ। ਇਸ ਦਰਮਿਆਨ ਮਿਸ ਪੂਜਾ ਨੇ ਮਿਊਜ਼ਿਕ ਇੰਡਸਟਰੀ ਤੋਂ ਦੂਰੀ ਬਣਾ ਲਈ ਸੀ। ਪਰ ਹੁਣ ਗਾਇਕਾ ਫਿਰ ਤੋਂ ਇੰਡਸਟਰੀ 'ਚ ਐਕਟਿਵ ਹੈ।
ਇਹ ਵੀ ਪੜ੍ਹੋ: ਸ਼ੈਰੀ ਮਾਨ ਨੇ ਅੰਗਰੇਜ਼ੀ 'ਚ ਗਾਇਆ ਆਪਣਾ ਸੁਪਰਹਿੱਟ ਗਾਣਾ '3 ਪੈੱਗ', ਵੀਡੀਓ ਦੇਖ ਨਹੀਂ ਰੁਕੇਗਾ ਹਾਸਾ
ਹਾਲ ਹੀ 'ਚ ਮਿਸ ਪੂਜਾ ਨੇ ਨਵੇਂ ਗਾਣੇ ਦਾ ਐਲਾਨ ਕਰਕੇ ਫੈਨਜ਼ ਨੂੰ ਖਾਸ ਸਰਪ੍ਰਾਈਜ਼ ਦਿੱਤਾ ਸੀ। ਹੁਣ ਗਾਇਕਾ ਨੇ ਫੈਨਜ਼ ਦੇ ਇੰਤਜ਼ਾਰ ਨੂੰ ਖਤਮ ਕਰ ਦਿੱਤਾ ਹੈ। ਮਿਸ ਪੂਜਾ ਦਾ ਨਵਾਂ ਗਾਣਾ 'ਫਾਲੋ ਕਰਦਾ' ਰਿਲੀਜ਼ ਹੋ ਚੁੱਕਿਆ ਹੈ। ਇਹ ਗਾਣਾ ਲੋਕਾਂ ਦੀ ਪਸੰਦ ਬਣਿਆ ਹੋਇਆ ਹੈ। ਗਾਣੇ 'ਚ ਮਿਸ ਪੂਜਾ ਨਾਲ ਮਾਡਲ ਗੈਰੀ ਅਟਵਾਲ ਨਜ਼ਰ ਆ ਰਿਹਾ ਹੈ। ਇਸ ਗਾਣੇ ਨੂੰ ਮਿਸ ਪੂਜਾ ਦੇ ਪਤੀ ਰੋਮੀ ਟਾਹਲੀ ਨੇ ਪ੍ਰੋਡਿਊਸ ਕੀਤਾ ਹੈ ਤੇ ਗੀਤ ਨੂੰ ਰੋਮੀ ਟਾਹਲੀ ਐਂਡ ਟਾਹਲੀਵੁੱਡ ਰਿਕਾਰਡਜ਼ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ।
View this post on Instagram
ਇੱਥੇ ਦੇਖੋ ਪੂਰਾ ਗਾਣਾ:
ਦੱਸ ਦਈਏ ਕਿ ਮਿਸ ਪੂਜਾ ਨੇ ਹਾਲ ਹੀ 'ਚ ਗਾਣੇ ਦਾ ਪੋਸਟਰ ਰਿਲਜ਼ ਕੀਤਾ ਸੀ, ਜਿਸ ਤੋਂ ਬਾਅਦ ਫੈਨਸ ਕਾਫੀ ਐਕਸਾਇਟਡ ਸਨ ਤੇ ਮਿਸ ਪੂਜਾ ਦੇ ਨਵੇਂ ਗਾਣੇ ਦੀ ਉਡੀਕ ਕਰ ਰਹੇ ਸੀ। ਕਾਬਿਲੇਗ਼ੌਰ ਹੈ ਕਿ ਮਿਸ ਪੂਜਾ ਪੰਜਾਬੀ ਇੰਡਸਟਰੀ ਦੀਆਂ ਟੌਪ ਗਾਇਕਾਵਾਂ ਵਿੱਚੋਂ ਇੱਕ ਰਹੀ ਹੈ। ਉਸ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਇੱਕ ਤੋਂ ਵਧ ਕੇ ਇੱਕ ਸ਼ਾਨਦਾਰ ਗਾਣੇ ਦਿੱਤੇ ਹਨ। ਇਸ ਤੋਂ ਇਲਾਵਾ ਉਹ ਵਿਦੇਸ਼ਾਂ ਵਿੱਚ ਕਈ ਸਟੇਜ ਸ਼ੋਅ ਕਰਦੇ ਹੋਏ ਵੀ ਦਿਖਾਈ ਦਿੰਦੀ ਹੈ। ਜਿਸਦੇ ਵੀਡੀਓ ਅਕਸਰ ਗਾਇਕਾ ਵੱਲ਼ੋਂ ਪ੍ਰਸ਼ੰਸਕਾਂ ਨਾਲ ਸਾਂਝੇ ਕੀਤੇ ਜਾਂਦੇ ਹਨ। ਦੱਸ ਦੇਈਏ ਕਿ ਆਖਰੀ ਵਾਰ ਮਿਸ ਪੂਜਾ ਵੱਲ਼ੋਂ ਆਪਣਾ ਗੀਤ ਢੋਲ ਵੱਜਦਾ ਰਿਲੀਜ਼ ਕੀਤਾ ਗਿਆ ਸੀ। ਜਿਸ ਨੂੰ ਪ੍ਰਸ਼ੰਸਕਾਂ ਦਾ ਭਰਮਾ ਹੁੰਗਾਰਾ ਮਿਲਿਆ।