Miss Pooja With Her Son Video: ਪੰਜਾਬੀ ਸਿੰਗਰ ਮਿਸ ਪੂਜਾ ਅਕਸਰ ਲਾਈਮਲਾਈਟ 'ਚ ਰਹਿੰਦੀ ਹੈ। ਗਾਇਕਾ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਕਰਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਇਸ ਦੇ ਨਾਲ ਨਾਲ ਮਿਸ ਪੂਜਾ ਉਨ੍ਹਾਂ ਪੰਜਾਬੀ ਕਲਾਕਾਰਾਂ 'ਚੋਂ ਇੱਕ ਹੈ, ਜੋ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ। ਮਿਸ ਪੂਜਾ ਦੀਆਂ ਸੋਸ਼ਲ ਮੀਡੀਆ ਪੋਸਟਾਂ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ।


ਮਿਸ ਪੂਜਾ ਨੇ ਹਾਲ ਹੀ ;ਚ ਇੱਕ ਤਾਜ਼ਾ ਵੀਡੀਓ ਆਪਣੇ ਸੋਸ਼ਲ ਮੀਡੀਆ ਪੇਜ 'ਤੇ ਸ਼ੇਅਰ ਕੀਤਾ, ਜਿਸ ਵਿੱਚ ਉਹ ਆਪਣੇ ਪੁੱਤਰ ਆਲਾਪ ਨਾਲ ਨਜ਼ਰ ਆ ਰਹੀ ਹੈ। ਗਾਇਕਾ ਦਾ ਆਪਣੇ ਪੁੱਤਰ ਨਾਲ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ।ਫੈਨਜ਼ ਮਾਂ-ਬੇਟੇ ਦੀ ਕਿਊਟ ਬੌਂਡਿੰਗ ਨੂੰ ਖੂਬ ਪਿਆਰ ਦੇ ਰਹੇ ਹਨ। ਵੀਡੀਓ ਨੂੰ ਸ਼ੇਅਰ ਕਰਦਿਆਂ ਪੂਜਾ ਨੇ ਕੈਪਸ਼ਨ 'ਚ ਲਿਖਿਆ, 'ਤੂੰ ਹੀ ਮੇਰੀ ਦੁਨੀਆ ਜਹਾਨ ਵੇ।' ਦੇਖੋ ਇਹ ਵੀਡੀਓ:









ਕਾਬਿਲੇਗ਼ੌਰ ਹੈ ਕਿ ਮਿਸ ਪੂਜਾ ਨੇ ਆਪਣੇ ਕਰੀਅਰ ਦੇ ਸਿਖਰਾਂ 'ਤੇ ਵਿਆਹ ਕਰਵਾ ਲਿਆ ਸੀ। ਉਹ ਵਿਆਹ ਤੋਂ ਬਾਅਦ ਕੈਨੇਡਾ ਸੈਟਲ ਹੋ ਗਈ ਅਤੇ ਪੰਜਾਬੀ ਇੰਡਸਟਰੀ ਤੋਂ ਬਰੇਕ ਲੈ ਲਿਆ। ਪਰ ਉਹ ਹਾਲੇ ਵੀ ਇੰਡਸਟਰੀ ਚ ਐਕਟਿਵ ਹੈ। ਉਸ ਦਾ ਗਾਇਕ ਸਿੰਗਾ ਨਾਲ ਗਾਣਾ ਰਿਲੀਜ਼ ਹੋਣ ਵਾਲਾ ਹੈ। ਇਸ ਦੇ ਨਾਲ ਨਾਲ ਮਿਸ ਪੂਜਾ ਸਟੇਜ ਸ਼ੋਅ ਰਾਹੀਂ ਵੀ ਫੈਨਜ਼ ਦਾ ਮਨੋਰੰਜਨ ਕਰਦੀ ਰਹਿੰਦੀ ਹੈ। ਇਸ ਦੇ ਨਾਲ ਨਾਲ ਮਿਸ ਪੂਜਾ ਸਟੇਜ ਸ਼ੋਅ ਰਾਹੀਂ ਵੀ ਫੈਨਜ਼ ਦਾ ਮਨੋਰੰਜਨ ਕਰਦੀ ਰਹਿੰਦੀ ਹੈ।