Nachhatar Gill: ਪੰਜਾਬੀ ਗਾਇਕ ਨਛੱਤਰ ਗਿੱਲ ਨੇ ਪਤਨੀ ਦੇ ਦੇਹਾਂਤ ਤੋਂ ਬਾਅਦ ਸ਼ੇਅਰ ਕੀਤੀ ਪਹਿਲੀ ਪੋਸਟ
Punjabi Singer Nacchatar Gill: ਕਲਾਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਇੱਕ ਤਸਵੀਰ ਸ਼ੇਅਰ ਕੀਤੀ ਗਈ ਹੈ। ਜਿਸਨੂੰ ਕੈਪਸ਼ਨ ਦਿੰਦੇ ਹੋਏ ਉਨ੍ਹਾਂ ਲਿਖਿਆ, ਸਤਿਨਾਮੁ ਸ੍ਰੀ ਵਾਹਿਗੁਰੂ ਜੀ.
Nachhatar Gill Social Media Post: ਪੰਜਾਬੀ ਗਾਇਕ ਨਛੱਤਰ ਗਿੱਲ (Nachhatar Gill) ਦਾ ਪਰਿਵਾਰ ਇਸ ਸਮੇਂ ਡੂੰਘੇ ਸਦਮੇ ਤੋਂ ਗੁਜ਼ਰ ਰਿਹਾ ਹੈ। ਉਨ੍ਹਾਂ ਦੀ ਪਤਨੀ ਦਲਵਿੰਦਰ ਕੌਰ (Dalwinder Kaur) ਦੇ ਦਿਹਾਂਤ ਤੋਂ ਬਾਅਦ ਘਰ ਵਿੱਚ ਗਮ ਦਾ ਮਾਹੌਲ ਬਣਿਆ ਹੋਇਆ ਹੈ। ਕਲਾਕਾਰ ਵੱਲੋਂ ਪਤਨੀ ਦੇ ਦਿਹਾਂਤ ਤੋਂ ਬਾਅਦ ਪਹਿਲੀ ਸੋਸ਼ਲ ਮੀਡੀਆ ਪੋਸਟ ਸ਼ੇਅਰ ਕੀਤੀ ਗਈ ਹੈ। ਜਿਸ ਉੱਪਰ ਪ੍ਰਸ਼ੰਸ਼ਕ ਵੀ ਕਮੈਂਟ ਕਰ ਰਹੇ ਹਨ।
ਦਰਅਸਲ, ਕਲਾਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਇੱਕ ਤਸਵੀਰ ਸ਼ੇਅਰ ਕੀਤੀ ਗਈ ਹੈ। ਜਿਸਨੂੰ ਕੈਪਸ਼ਨ ਦਿੰਦੇ ਹੋਏ ਉਨ੍ਹਾਂ ਲਿਖਿਆ, ਸਤਿਨਾਮੁ ਸ੍ਰੀ ਵਾਹਿਗੁਰੂ ਜੀ. ਇਸ ਪੋਸਟ ਉੱਪਰ ਪ੍ਰਸ਼ੰਸ਼ਕ ਵੀ ਵਾਹਿਗੁਰੂ ਜੀ ਲਿਖ ਕਮੈਂਟ ਕਰ ਰਹੇ ਹਨ।
View this post on Instagram
ਕਾਬਿਲੇਗੌਰ ਹੈ ਕਿ ਨਛੱਤਰ ਗਿੱਲ ਦੀ ਪਤਨੀ ਦਲਵਿੰਦਰ ਦਾ ਦਿਹਾਂਤ 16 ਨਵੰਬਰ ਨੂੰ ਹੋਇਆ ਸੀ। ਉਸ ਤੋਂ ਦੋ ਦਿਨ ਪਹਿਲਾਂ ਹੀ ਉਨ੍ਹਾਂ ਦੀ ਧੀ ਦਾ ਵਿਆਹ ਹੋਇਆ ਸੀ। ਹਾਲਾਂਕਿ ਅਗਲੇ ਦਿਨ 17 ਨਵੰਬਰ ਨੂੰ ਉਹ ਪੁੱਤਰ ਦੇ ਵਿਆਹ ਦੀਆਂ ਤਿਆਰੀਆਂ ਕਰ ਰਹੇ ਸੀ। ਪਰ ਉਨ੍ਹਾਂ ਦੇ ਘਰ ਵਿੱਚ ਖੁਸ਼ੀਆਂ ਦਾ ਮਾਹੌਲ ਅਚਾਨਕ ਗਮ ਵਿੱਚ ਬਦਲ ਗਿਆ।
ਇਹ ਵੀ ਪੜ੍ਹੋ: ਅਫਸਾਨਾ ਖਾਨ ਪਤੀ ਸਾਜ਼ ਨਾਲ ਸ਼ੌਪਿੰਗ ਕਰਦੀ ਆਈ ਨਜ਼ਰ, ਇੰਜ ਮਾਣਿਆ ਐਤਵਾਰ ਦੀ ਛੁੱਟੀ ਦਾ ਆਨੰਦ, ਦੇਖੋ ਵੀਡੀਓ