Nimrat Khaira Maharani Jind Kaur: ਨਿਮਰਤ ਖਹਿਰਾ ਪੰਜਾਬੀ ਇੰਡਸਟਰੀ ਦੀ ਟੌਪ ਗਾਇਕਾ ਹੈ। ਉਸ ਨੂੰ ਆਪਣੀ ਸਾਫ ਸੁਥਰੀ ਤੇ ਵਿਰਸੇ ਨਾਲ ਜੁੜੀ ਗਾਇਕੀ ਦੇ ਲਈ ਜਾਣਿਆ ਜਾਂਦਾ ਹੈ। ਹਾਲ ਹੀ 'ਚ ਉਸ ਦੀ ਐਲਬਮ 'ਮਾਣਮੱਤੀ' ਨੂੰ ਕਾਫੀ ਪਿਆਰ ਮਿਿਲਿਆ ਸੀ। ਇਸ ਤੋਂ ਬਾਅਦ ਨਿੰਮੋ ਦੀ ਇੱਕ ਹੋਰ ਐਲਬਮ ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ।
ਇਸ ਦਰਮਿਆਨ ਨਿਮਰਤ ਖਹਿਰਾ ਦੀ ਇੱਕ ਸੋਸ਼ਲ ਮੀਡੀਆ ਪੋਸਟ ਵਾਇਰਲ ਹੋ ਰਹੀ ਹੈ, ਜਿਸ ਵਿੱਚ ਉਸ ਨੇ ਦਿਖਾਇਆ ਹੈ ਕਿ ਉਹ ਕਿਵੇਂ 'ਮਹਾਰਾਣੀ ਜਿੰਦ ਕੌਰ' ਦੇ ਕਿਰਦਾਰ 'ਚ ਢਲਣ ਦੀ ਤਿਆਰੀ ਕਰ ਰਹੀ ਹੈ। ਨਿੰਮੋ ਨੇ ਇੱਕ ਤਸਵੀਰ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਤੇ ਸ਼ੇਅਰ ਕੀਤੀ ਹੈ, ਜਿਸ ਵਿੱਚ ਉਸ ਨੇ ਇੱਕ ਕਿਤਾਬ ਦੀ ਫੋਟੋ ਪਾਈ ਹੈ, ਇਹ ਕਿਤਾਬ ਕੋਈ ਹੋਰ ਨਹੀਂ ਮਹਾਰਾਜਾ ਰਣਜੀਤ ਸਿੰਘ ਦੀ ਪਤਨੀ ਮਹਾਰਾਣੀ ਜਿੰਦ ਕੌਰ ਦੀ ਜੀਵਨ ਗਾਥਾ ਹੈ। ਰਿਪੋਰਟ ਮੁਤਾਬਕ ਨਿੰਮੋ ਦੀ ਇਹ ਫਿਲਮ ਮਹਾਰਾਜਾ ਰਣਜੀਤ ਸਿੰਘ ਤੇ ਮਹਾਰਾਣੀ ਜਿੰਦ ਕੌਰ ਦੀ ਕਹਾਣੀ ਦੇ ਆਲੇ ਦੁਆਲੇ ਘੁੰਮੇਗੀ। ਇਹ ਫਿਲਮ 2025 'ਚ ਰਿਲੀਜ਼ ਹੋਣ ਦੀ ਉਮੀਦ ਹੈ। ਇਸ ਤੋਂ ਪਹਿਲਾਂ ਹੀ ਨਿੰਮੋ ਨੇ ਖੁਦ ਨੂੰ ਜਿੰਦ ਕੌਰ ਦੇ ਕਿਰਦਾਰ 'ਚ ਢਾਲਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਦੇਖੋ ਇਹ ਪੋਸਟ:
ਕਾਬਿਲੇਗ਼ੌਰ ਹੈ ਕਿ ਨਿਮਰਤ ਖਹਿਰਾ ਦੀ ਨਵੀਂ ਐਲਬਮ ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ। ਇਸ ਦੇ ਨਾਲ ਨਾਲ ਉਸ ਨੇ ਪਿਛਲੇ ਸਾਲ ਯਾਨਿ 2023 'ਚ ਫਿਲਮੀ ਸਫਰ ਦੀ ਸ਼ੁਰੂਆਤ ਵੀ ਕਰ ਲਈ ਹੈ। ਉਹ ਦਿਲਜੀਤ ਦੋਸਾਂਝ ਦੇ ਨਾਲ ਫਿਲਮ 'ਜੋੜੀ' 'ਚ ਨਜ਼ਰ ਆਈ ਸੀ। ਇਸ ਤੋਂ ਬਾਅਦ ਹੁਣ ਨਿੰਮੋ 'ਮਹਾਰਾਣੀ ਜਿੰਦ ਕੌਰ' ਦੀ ਤਿਆਰੀ 'ਚ ਰੁੱਝੀ ਹੋਈ ਹੈ।