✕
  • ਹੋਮ

Ninja: ਪੰਜਾਬੀ ਸਿੰਗਰ ਨਿੰਜਾ ਨੇ ਮਨਾਇਆ ਬੇਟੇ ਦਾ ਪਹਿਲਾ ਜਨਮਦਿਨ, ਦਿੱਗਜ ਗਾਇਕਾਂ ਨੇ ਲਾਈਆਂ ਰੌਣਕਾਂ, ਦੇਖੋ ਖੂਬਸੂਰਤ ਤਸਵੀਰਾਂ

ABP Sanjha   |  Amelia Punjabi   |  13 Sep 2023 03:18 PM (IST)

Punjabi Singer Ninja: ਨਿੰਜਾ, ਉਨ੍ਹਾਂ ਦੀ ਪਤਨੀ ਤੇ ਬੇਟੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ। ਫੈਨਜ਼ ਉਨ੍ਹਾਂ ਦੀਆਂ ਤਸਵੀਰਾਂ 'ਤੇ ਕਮੈਂਟ ਕਰ ਖੂਬ ਪਿਆਰ ਦੀ ਬਰਸਾਤ ਕਰ ਰਹੇ ਹਨ।

ਪੰਜਾਬੀ ਸਿੰਗਰ ਨਿੰਜਾ ਨੇ ਮਨਾਇਆ ਬੇਟੇ ਦਾ ਪਹਿਲਾ ਜਨਮਦਿਨ, ਦਿੱਗਜ ਗਾਇਕਾਂ ਨੇ ਲਾਈਆਂ ਰੌਣਕਾਂ, ਦੇਖੋ ਖੂਬਸੂਰਤ ਤਸਵੀਰਾਂ

Ninja Celebrates His Son's Birthday: ਪੰਜਬੀ ਗਾਇਕ ਨਿੰਜਾ ਦਾ ਨਾਮ ਟੌਪ ਗਾਇਕਾਂ ਵਿੱਚ ਸ਼ੁਮਾਰ ਹੈ। ਨਿੰਜਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਦਰਅਸਲ, ਗਾਇਕ ਨੇ ਹਾਲ ਹੀ 'ਚ ਆਪਣੇ ਬੇਟੇ ਨਿਸ਼ਾਨ ਸਿੰਘ ਦਾ ਪਹਿਲਾ ਜਨਮਦਿਨ ਮਨਾਇਆ ਹੈ। ਜਿਸ ਦੀ ਉਨ੍ਹਾਂ ਨੇ ਬੇਹੱਦ ਸ਼ਾਨਦਾਰ ਪਾਰਟੀ ਦਿੱਤੀ। ਇਸ ਪਾਰਟੀ ਵਿੱਚ ਪੰਜਾਬੀ ਇੰਡਸਟਰੀ ਦੇ ਦਿੱਗਜ ਗਾਇਕਾਂ ਨੇ ਵੀ ਸ਼ਿਰਕਤ ਕੀਤੀ ਸੀ।

ਇਹ ਵੀ ਪੜ੍ਹੋ: ਸੋਨਮ ਬਾਜਵਾ ਦੇ ਸਾਦਗੀ ਭਰੇ ਅੰਦਾਜ਼ ਨੇ ਜਿੱਤਿਆ ਦਿਲ, ਵੀਡੀਓ ਦੇਖ ਫੈਨਜ਼ ਬੋਲੇ- 'ਪਰਫੈਕਟ ਕੁਈਨ'

ਫਿਲਹਾਲ ਨਿੰਜਾ, ਉਨ੍ਹਾਂ ਦੀ ਪਤਨੀ ਤੇ ਬੇਟੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ। ਫੈਨਜ਼ ਉਨ੍ਹਾਂ ਦੀਆਂ ਤਸਵੀਰਾਂ 'ਤੇ ਕਮੈਂਟ ਕਰ ਖੂਬ ਪਿਆਰ ਦੀ ਬਰਸਾਤ ਕਰ ਰਹੇ ਹਨ। ਖਾਸ ਕਰਕੇ ਨਿਸ਼ਾਨ ਦੀ ਕਿਊਟਨੈਸ ਨੇ ਸਭ ਦਾ ਦਿਲ ਜਿੱਤ ਲਿਆ ਹੈ। ਇਨ੍ਹਾਂ ਤਸਵੀਰਾਂ 'ਚ ਨਿੰਜਾ ਤੇ ਉਨ੍ਹਾਂ ਦਾ ਪਰਿਵਾਰ ਵ੍ਹਾਈਟ ਰੰਗ ਦੇ ਕੱਪੜਿਆਂ 'ਚ ਟਵੀਨਿੰਗ ਕਰਦਾ ਨਜ਼ਰ ਆ ਰਿਹਾ ਹੈ। ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਖਾਸ ਕਰਕੇ ਨਿੰਜਾ ਤੇ ਉਨ੍ਹਾਂ ਦੀ ਪਤਨੀ ਦੀ ਮਜ਼ਬੂਤ ਬੌਂਡਿੰਗ ਸਾਫ ਨਜ਼ਰ ਆ ਰਹੀ ਹੈ। 

ਇਸ ਦੇ ਨਾਲ ਨਾਲ ਨਿੰਜਾ ਨੇ ਹੋਰ ਵੀ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਵਿੱਚ ਕਈ ਦਿੱਗਜ ਪੰਜਾਬੀ ਗਾਇਕ ਨਜ਼ਰ ਆ ਰਹੇ ਹਨ। ਨਿੰਜਾ ਵੀ ਆਪਣੇ ਸਾਥੀ ਗਾਇਕਾਂ ਦੇ ਨਾਲ ਭੰਗੜਾ ਪਾਉਂਦੇ ਤੇ ਖੂਬ ਨੱਚਦੇ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ ਨੇ ਫੈਨਜ਼ ਦਾ ਦਿਲ ਜਿੱਤ ਲਿਆ ਹੈ।

 

ਕਾਬਿਲੇਗ਼ੌਰ ਹੈ ਕਿ ਨਿੰਜਾ ਨੇ ਹਾਲ ਹੀ 'ਚ ਆਪਣੇ ਬੇਟੇ ਨਿਸ਼ਾਨ ਸਿੰਘ ਦਾ ਪਹਿਲਾ ਜਨਮਦਿਨ ਮਨਾਇਆ ਹੈ। ਇਸ ਮੌਕੇ ਗਾਇਕ ਵੱਲੋਂ ਆਪਣੇ ਪਰਿਵਾਰ ਨਾਲ ਬੇਹੱਦ ਖਾਸ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਸੀ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਸੀ। ਵਰਕਫਰੰਟ ਦੀ ਗੱਲ ਕਰੀਏ ਤਾਂ ਪੰਜਾਬੀ ਗਾਇਕ ਨਿੰਜਾ ਫਿਲਮ ਜ਼ਿੰਦਗੀ ਜ਼ਿੰਦਾਬਾਦ 27 ਅਕਤੂਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਇਸ ਤੋਂ ਇਲਾਵਾ ਫਿਲਮ ਫੇਰ ਮਾਮਲਾ ਗੜਬੜ ਹੈ ਦੀ ਗੱਲ ਕਰਿਏ ਤਾਂ ਇਸ ਵਿੱਚ ਅਦਾਕਾਰਾ Prreit Kamal ਪੰਜਾਬੀ ਕਲਾਕਾਰ ਨਿੰਜਾ ਨਾਲ ਸਕ੍ਰੀਨ ਸ਼ੇਅਰ ਕਰਦੇ ਹੋਏ ਦਿਖਾਈ ਦੇਵੇਗੀ। 

ਇਹ ਵੀ ਪੜ੍ਹੋ: ਨੀਰੂ ਬਾਜਵਾ ਦੇ ਸੰਘਰਸ਼ ਦੇ ਦਿਨਾਂ ਦਾ ਵੀਡੀਓ ਆਇਆ ਸਾਹਮਣੇ, ਕਦੇ ਬਾਲੀਵੁੱਡ ਫਿਲਮਾਂ 'ਚ ਹੁੰਦੀ ਸੀ ਬੈਕਗਰਾਊਂਡ ਡਾਂਸਰ

Published at: 13 Sep 2023 03:16 PM (IST)
Tags: Ninja punjabi singer Punjabi Singer Ninja pollywood news
  • ਹੋਮ
  • ਮਨੋਰੰਜਨ
  • Ninja: ਪੰਜਾਬੀ ਸਿੰਗਰ ਨਿੰਜਾ ਨੇ ਮਨਾਇਆ ਬੇਟੇ ਦਾ ਪਹਿਲਾ ਜਨਮਦਿਨ, ਦਿੱਗਜ ਗਾਇਕਾਂ ਨੇ ਲਾਈਆਂ ਰੌਣਕਾਂ, ਦੇਖੋ ਖੂਬਸੂਰਤ ਤਸਵੀਰਾਂ
About us | Advertisement| Privacy policy
© Copyright@2026.ABP Network Private Limited. All rights reserved.