(Source: ECI/ABP News)
Ninja: ਗਾਇਕ ਨਿੰਜਾ ਦੀ ਫਿਲਮ 'ਜ਼ਿੰਦਗੀ ਜ਼ਿੰਦਾਬਾਦ' ਦਾ ਧਮਾਕੇਦਾਰ ਟੀਜ਼ਰ ਰਿਲੀਜ਼, ਫੈਨਜ਼ ਨੂੰ ਪਸੰਦ ਆਇਆ ਨਿੰਜਾ ਦਾ ਐਕਸ਼ਨ ਅਵਤਾਰ
Ninja New Movie: ਨਿੰਜਾ ਦੀ ਫਿਲਮ 'ਜ਼ਿੰਦਗੀ ਜ਼ਿੰਦਾਬਾਦ' ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਜਿਸ ਵਿੱਚ ਨਿੰਜਾ ਦਾ ਐਕਸ਼ਨ ਅਵਤਾਰ ਦੇਖਣ ਨੂੰ ਮਿਲ ਰਿਹਾ ਹੈ।
![Ninja: ਗਾਇਕ ਨਿੰਜਾ ਦੀ ਫਿਲਮ 'ਜ਼ਿੰਦਗੀ ਜ਼ਿੰਦਾਬਾਦ' ਦਾ ਧਮਾਕੇਦਾਰ ਟੀਜ਼ਰ ਰਿਲੀਜ਼, ਫੈਨਜ਼ ਨੂੰ ਪਸੰਦ ਆਇਆ ਨਿੰਜਾ ਦਾ ਐਕਸ਼ਨ ਅਵਤਾਰ punjabi singer ninja movie zindagi zindabad teaser out now watch here Ninja: ਗਾਇਕ ਨਿੰਜਾ ਦੀ ਫਿਲਮ 'ਜ਼ਿੰਦਗੀ ਜ਼ਿੰਦਾਬਾਦ' ਦਾ ਧਮਾਕੇਦਾਰ ਟੀਜ਼ਰ ਰਿਲੀਜ਼, ਫੈਨਜ਼ ਨੂੰ ਪਸੰਦ ਆਇਆ ਨਿੰਜਾ ਦਾ ਐਕਸ਼ਨ ਅਵਤਾਰ](https://feeds.abplive.com/onecms/images/uploaded-images/2023/09/21/7d35cd6e7f09aeb41b194f34e5d844291695282809326469_original.png?impolicy=abp_cdn&imwidth=1200&height=675)
Zindagi Zindabad Teaser: ਪੰਜਾਬੀ ਸਿੰਗਰ ਤੇ ਐਕਟਰ ਨਿੰਜਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਿਹਾ ਹੈ। ਹਾਲ ਹੀ 'ਚ ਨਿੰਜਾ ਨੇ ਆਪਣੇ ਪੁੱਤਰ ਨਿਸ਼ਾਨ ਦਾ ਪਹਿਲਾ ਜਨਮਦਿਨ ਮਨਾਇਆ ਹੈ, ਜਿਸ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋਈਆਂ ਸੀ। ਇਸ ਤੋਂ ਬਾਅਦ ਹੁਣ ਨਿੰਜਾ ਆਪਣੀ ਆਉਣ ਵਾਲੀ ਫਿਲਮ 'ਜ਼ਿੰਦਗੀ ਜ਼ਿੰਦਾਬਾਦ' ਕਰਕੇ ਫਿਰ ਤੋਂ ਲਾਈਮਲਾਈਟ 'ਚ ਹੈ।
ਨਿੰਜਾ ਦੀ ਫਿਲਮ 'ਜ਼ਿੰਦਗੀ ਜ਼ਿੰਦਾਬਾਦ' ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਜਿਸ ਵਿੱਚ ਨਿੰਜਾ ਦਾ ਐਕਸ਼ਨ ਅਵਤਾਰ ਦੇਖਣ ਨੂੰ ਮਿਲ ਰਿਹਾ ਹੈ। ਫਿਲਮ ਦੇ ਟੀਜ਼ਰ ਨੂੰ ਦੇਖ ਕੇ ਲੱਗਦਾ ਹੈ ਕਿ ਨਿੰਜਾ ਇਸ ਵਿੱਚ ਗੈਂਗਸਟਰ ਦੇ ਕਿਰਦਾਰ 'ਚ ਨਜ਼ਰ ਆਉਣ ਵਾਲਾ ਹੈ। ਫਿਲਮ ਦਾ ਟੀਜ਼ ਫੈਨਜ਼ ਦਾ ਖੂਬ ਦਿਲ ਜਿੱਤ ਰਿਹਾ ਹੈ। ਦੱਸ ਦਈਏ ਕਿ ਇਹ ਫਿਲਮ ਮਿੰਟੂ ਗੁਰਦਾਸਪੁਰੀਆ ਦੀ ਕਿਤਾਬ 'ਸੂਲਾ' 'ਤੇ ਆਧਾਰਿਤ ਹੈ। ਦੇਖੋ ਟੀਜ਼ਰ:
View this post on Instagram
ਫਿਲਮ ਦੀ ਸਟਾਰ ਕਾਸਟ ਦੀ ਗੱਲ ਕਰੀਏ ਤਾਂ ਇਸ ਵਿੱਚ ਨਿੰਜਾ ਦੇ ਨਾਲ ਮੈਂਡੀ ਤੱਖੜ ਵੀ ਮੁੱਖ ਭੂਮਿਕਾ 'ਚ ਨਜ਼ਰ ਆਉਣ ਵਾਲੀ ਹੈ। ਫਿਲਮ ਨੂੰ ਪ੍ਰੇਮ ਸਿੰਘ ਸਿੱਧੂ ਨੇ ਡਾਇਰੈਕਟ ਕੀਤਾ ਹੈ। ਫਿਲਮ ਦੀ ਰਿਲੀਜ਼ ਡੇਟ ਦੀ ਗੱਲ ਕਰੀਏ ਤਾਂ ਇਹ ਫਿਲਮ 27 ਅਕਤੂਬਰ ਨੂੰ ਸਿਨੇਮਾਘਰਾਂ 'ਚ ਦਸਤਕ ਦੇਵੇਗੀ।
ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਨਿੰਜਾ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ। ਜਿਸ ‘ਚ ਦੂਰਬੀਨ, ਅੜਬ ਮੁਟਿਆਰਾਂ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ। ਨਿੰਜਾ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਅਦਾਕਾਰੀ ਦੇ ਖੇਤਰ ‘ਚ ਵੀ ਮੱਲਾਂ ਮਾਰੀਆਂ ਅਤੇ ਦਰਸ਼ਕਾਂ ਨੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ। ਅੱਜ ਕੱਲ੍ਹ ਉਹ ਕਈ ਫ਼ਿਲਮਾਂ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇ ਰਹੇ ਹਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)