ਸਿੱਧੂ ਮੂਸੇਵਾਲਾ ਦੀ ਮੌਤ ਤੋਂ ਪੰਜਾਬੀ ਇੰਡਸਟਰੀ ਹਾਲੇ ਤੱਕ ਉੱਭਰ ਨਹੀਂ ਸਕੀ ਹੈ। ਹੁਣ ਪੰਜਾਬੀ ਗਾਇਕ ਨਿੰਜਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ `ਤੇ ਸਿੱਧੂ ਮੂਸੇਵਾਲਾ ਨਾਲ ਤਸਵੀਰ ਸ਼ੇਅਰ ਕੀਤੀ ਹੈ। ਨਿੰਜਾ ਨੇ ਇਹ ਤਸਵੀਰ ਆਪਣੀ ਇੰਸਟਾਗ੍ਰਾਮ ਸਟੋਰੀ `ਤੇ ਸ਼ੇਅਰ ਕੀਤੀ ਹੈ। ਇਸ `ਤੇ ਨਿੰਜਾ ਨੇ ਲਿਖਿਆ ਹੈ, ਬ੍ਰਦਰਹੁੱਡ ਯਾਨਿ ਭਾਈਚਾਰਕ ਸਾਂਝ। ਹੇਠਾਂ ਉਸ ਨੇ ਸਿੱਧੂ ਮੂਸੇਵਾਲਾ ਨੂੰ ਟੈਗ ਕੀਤਾ ਹੈ।
ਦਸ ਦਈਏ ਕਿ ਸਿੱਧੂ ਮੂਸੇਵਾਲਾ ਨੇ ਆਪਣੇ ਮਿਊਜ਼ਿਕ ਕਰੀਅਰ ਦਾ ਪਹਿਲਾ ਗੀਤ `ਲਾਈਸੰਸ` ਨਿੰਜਾ ਲਈ ਲਿਖਿਆ ਸੀ। ਸਿੱਧੂ ਮੂਸੇਵਾਲਾ ਦਾ ਕਰੀਅਰ ਗੀਤਕਾਰ ਵਜੋਂ ਇਸੇ ਗਾਣੇ ਤੋਂ ਸ਼ੁਰੂ ਹੋਇਆ ਸੀ।
29 ਮਈ ਨੂੰ ਸਿੱਧੂ ਮੂਸੇਵਾਲਾ ਦਾ ਹੋਇਆ ਕਤਲ
ਕਾਬਿਲੇਗ਼ੌਰ ਹੈ ਕਿ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਸ਼ਾਮ ਸਾਢੇ 5 ਵਜੇ ਦੇ ਕਰੀਬ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿਤਾ ਗਿਆ ਸੀ। ਉਨ੍ਹਾਂ ਦੀ ਮੌਤ ਨਾਲ ਪੰਜਾਬ ਨੂੰ ਹੀ ਨਹੀਂ ਬਲਕਿ ਦੇਸ਼ ਦੁਨੀਆ ਨੂੰ ਵੱਡਾ ਝਟਕਾ ਲੱਗਿਆ ਸੀ।