Punjabi Singer Ninja Baby Boy: ਪੰਜਾਬੀ ਗਾਇਕ ਨਿੰਜਾ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਹੈ। ਗਾਇਕ ਦੇ ਘਰ ਇੱਕ ਵਾਰ ਫਿਰ ਤੋਂ ਖੁਸ਼ੀਆਂ ਆਈਆਂ ਹਨ। ਨਿੰਜਾ ਦੂਜੀ ਵਾਰ ਪਿਤਾ ਬਣੇ ਹਨ। ਉਨ੍ਹਾਂ ਦੀ ਪਤਨੀ ਨੇ ਦੂਜੀ ਵਾਰ ਪੁੱਤਰ ਨੂੰ ਜਨਮ ਦਿੱਤਾ ਹੈ। ਇਸ ਦੀ ਜਾਣਕਾਰੀ ਗਾਇਕ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਦਿੱਤੀ ਹੈ।  

ਇਹ ਵੀ ਪੜ੍ਹੋ: ਅਕਸ਼ੈ ਕੁਮਾਰ ਦੀ ਫਿਲਮ 'ਬੜੇ ਮੀਆਂ ਛੋਟੇ ਮੀਆਂ' ਦੇਖ ਕੇ ਸਮਾਂ ਨਾ ਕਰੋ ਬਰਬਾਦ, ਇੱਥੇ ਪੜ੍ਹੋ ਫਿਲਮ ਦਾ ਰਿਵਿਊ

ਗਾਇਕ ਨਿੰਜਾ ਨੇ ਆਪਣੇ ਨਵਜੰਮੇ ਪੁੱਤਰ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ ਅਤੇ ਨਾਲ ਹੀ ਪੁੱਤਰ ਦੇ ਨਾਮ ਦਾ ਵੀ ਖੁਲਾਸਾ ਕੀਤਾ ਹੈ। ਗਾਇਕ ਨੇ ਬੇਟੇ ਦਾ ਨਾਮ ਓਂਕਾਰ ਸਿੰਘ ਰੱਖਿਆ ਹੈ। ਇਹ ਤਸਵੀਰਾਂ ਦੇਖਦੇ ਹੀ ਦੇਖਦੇ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਦੇਖੋ ਗਾਇਕ ਦੀ ਇਹ ਪੋਸਟ:

ਕਾਬਿਲੇਗ਼ੌਰ ਹੈ ਕਿ ਦੋ ਸਾਲ ਪਹਿਲਾਂ ਨਿੰਜਾ ਦੇ ਪਹਿਲੇ ਪੁੱਤਰ ਦਾ ਜਨਮ ਹੋਇਆ ਸੀ। ਇਸ ਤੋਂ ਬਾਅਦ ਹੁਣ ਦੂਜੀ ਵਾਰ ਗਾਇਕ ਦੇ ਘਰ ਖੁਸ਼ੀਆਂ ਆਈਆਂ ਹਨ। ਇਸ ਮੌਕੇ ਫੈਨਜ਼ ਦੇ ਨਾਲ ਨਾਲ ਕਈ ਪੰਜਾਬੀ ਕਲਾਕਾਰਾਂ ਨੇ ਵੀ ਗਾਇਕ ਦੀ ਪੋਸਟ 'ਤੇ ਕਮੈਂਟ ਕਰ ਵਧਾਈਆਂ ਦਿੱਤੀਆਂ ਹਨ।

ਦੱਸ ਦਈਏ ਕਿ ਪਿਛਲੇ ਸਾਲ ਨਿੰਜਾ ਨੇ ਆਪਣੇ ਪਹਿਲੇ ਪੁੱਤਰ ਦਾ ਜਨਮਦਿਨ ਬੜੀ ਧੂਮਧਾਮ ਨਾਲ ਮਨਾਇਆ ਸੀ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਜ਼ਿਆਦਾ ਵਾਇਰਲ ਹੋਈਆਂ ਸੀ। 

ਇਹ ਵੀ ਪੜ੍ਹੋ: ਜਦੋਂ ਲੋਕਾਂ ਨੂੰ ਸੂਰਜ ਗ੍ਰਹਿਣ ਤੋਂ ਬਚਾਉਣ ਲਈ ਸਰਕਾਰ ਨੇ ਲਈ ਸੀ ਅਮਿਤਾਭ ਬੱਚਨ ਦੀ ਮਦਦ, ਅਜੀਬ ਹੈ ਇਹ ਕਿੱਸਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।