ਅਮੈਲੀਆ ਪੰਜਾਬੀ ਦੀ ਰਿਪੋਰਟ


Parmish Verma Daughter Sadaa pics: ਪਰਮੀਸ਼ ਵਰਮਾ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਹੈ। ਉਸ ਨੇ ਆਪਣੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਪਰਮੀਸ਼ ਵਰਮਾ ਆਪਣੀ ਪ੍ਰੋਫੈਸ਼ਨਲ ਲਾਈਫ ਦੇ ਨਾਲ ਨਾਲ ਪਰਸਨਲ ਲਾਈਫ ਕਰਕੇ ਵੀ ਸੁਰਖੀਆਂ 'ਚ ਰਹਿੰਦਾ ਹੈ। ਉਹ ਅਕਸਰ ਆਪਣੇ ਪਰਿਵਾਰ ਨਾਲ ਬਿਤਾਏ ਖੂਬਸੂਰਤ ਪਲਾਂ ਦੀ ਤਸਵੀਰਾਂ ਸਾਂਝੀਆਂ ਕਰਦਾ ਰਹਿੰਦਾ ਹੈ। 


ਇਹ ਵੀ ਪੜ੍ਹੋ: ਅਨਮੋਲ ਕਵਾਤਰਾ ਨੇ ਗਰੀਬ ਪਰਿਵਾਰ ਲਈ ਮੰਗੀ ਮਦਦ, ਬੋਲਿਆ- 'ਨਵੇਂ ਸਾਲ 'ਤੇ ਇੰਨਾਂ ਪੈਸਾ ਬਰਬਾਦ ਕਰਦੇ, ਗਰੀਬਾਂ ਦੀ ਵੀ ਥੋੜੀ ਮਦਦ ਕਰ ਦਿਆ ਕਰੋ'


ਹਾਲ ਹੀ 'ਚ ਪਰਮੀਸ਼ ਵਰਮਾ ਦੀਆਂ ਨਵੀਆਂ ਤਸਵੀਰਾਂ ਨੂੰ ਬਹੁਤ ਪਿਆਰ ਮਿਲ ਰਿਹਾ ਹੈ। ਪਰਮੀਸ਼ ਵਰਮਾ ਇਨ੍ਹਾਂ ਤਸਵੀਰਾਂ 'ਚ ਆਪਣੀ ਧੀ ਸਦਾ ਵਰਮਾ 'ਤੇ ਪਿਆਰ ਲੁਟਾਉਂਦਾ ਨਜ਼ਰ ਆ ਰਿਹਾ ਹੈ। ਉੱਥੇ ਹੀ ਸਦਾ ਵੀ ਆਪਣੇ ਡੈਡੀ ਨਾਲ ਬਹੁਤ ਖੁਸ਼ ਲੱਗ ਰਹੀ ਹੈ। ਪਿਓ-ਧੀ ਦੀ ਇਸ ਤਸਵੀਰ 'ਤੇ ਫੈਨਜ਼ ਰੱਜ ਕੇ ਪਿਆਰ ਲੁਟਾ ਰਹੇ ਹਨ। ਇਸ ਦੇ ਨਾਲ ਨਾਲ ਪਰਮੀਸ਼ ਨੇ ਹੋਰ ਵੀ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਵਿੱਚ ਉਹ ਆਪਣੇ ਪਰਿਵਾਰ ਨਾਲ ਚਿੱਲ ਕਰਦਾ ਨਜ਼ਰ ਆ ਰਿਹਾ ਹੈ। ਉਸ ਨੇ ਪੀਜ਼ਾ ਖਾਂਦੇ ਵੀ ਤਸਵੀਰਾਂ ਸ਼ੇਅਰ ਕੀਤੀਆ ਹਨ। ਪਰਮੀਸ਼ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਲਿਖੀ, 'ਉਹ ਪਲ ਜਦੋਂ ਮੈਨੂੰ ਸਚਮੁੱਚ ਲੱਗਦਾ ਹੈ ਕਿ ਮੈਂ ਜ਼ਿੰਦਗੀ ਜੀਅ ਰਿਹਾ ਹਾਂ। ਜੋ ਕੁੱਝ ਵੀ ਤੁਹਾਡੇ ਕੋਲ ਹੈ, ਉਸ ਦੀ ਕਦਰ ਕਰੋ। ਆਪਣੇ ਚਾਹੁਣ ਵਾਲਿਆਂ ਨੂੰ ਕਾਲ ਕਰਕੇ ਉਨ੍ਹਾਂ ਸਾਹਮਣੇ ਇਜ਼ਹਾਰ ਕਰੋ ਕਿ ਉਹ ਤੁਹਾਡੇ ਲਈ ਕਿੰਨੇ ਇੰਪੌਰਟੈਂਟ ਹਨ।' ਦੇਖੋ ਇਹ ਪੋਸਟ:









ਕਾਬਿਲੇਗ਼ੌਰ ਹੈ ਕਿ ਪਰਮੀਸ਼ ਵਰਮਾ ਆਂਪਣੇ ਪਰਿਵਾਰ ਨਾਲ ਅਕਸਰ ਹੀ ਖੂਬਸੂਰਤ ਪਲਾਂ ਦੀਆਂ ਤਸਵੀਰਾਂ ਸਾਂਝੀਆਂ ਕਰਦਾ ਰਹਿੰਦਾ ਹੈ। ਵਰਕਫਰੰਟ ਦੀ ਗੱਲ ਕਰੀਏ ਤਾਂ ਪਰਮੀਸ਼ ਵਰਮਾ ਦਾ ਗਾਣਾ 'ਸੈੱਟ ਹੋ ਗਿਆ' ਹਾਲ ਹੀ 'ਚ ਰਿਲੀਜ਼ ਹੋਇਆ ਸੀ। ਜਿਸ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। 


ਇਹ ਵੀ ਪੜ੍ਹੋ: ਪੰਜਾਬੀ ਸਿੰਗਰ ਮਿਸ ਪੂਜਾ ਨੇ ਫੈਨਜ਼ ਨੂੰ ਦਿੱਤਾ ਨਵੇਂ ਸਾਲ ਦਾ ਤੋਹਫਾ, ਕਰ ਦਿੱਤਾ ਇਹ ਖਾਸ ਐਲਾਨ, ਦੇਖੋ ਗਾਇਕਾ ਦੀ ਪੋਸਟ