Ranjit Bawa Income Tax Raid: ਪੰਜਾਬ ਗਾਇਕ ਰਣਜੀਤ ਬਾਵਾ ਦੇ ਘਰ ਇਨਕਮ ਟੈਕਸ ਵਿਭਾਗ ਨੇ ਰੇਡ ਮਾਰੀ ਹੈ। ਮੁਹਾਲੀ ਸਥਿਤ ਰਣਜੀਤ ਬਾਵਾ ਦੀ ਰਿਹਾਇਸ਼ ਉੱਪਰ ਇਨਕਮ ਟੈਕਸ ਵਿਭਾਗ ਦੀ ਟੀਮ ਪੜਤਾਲ ਕਰ ਰਹੀ ਹੈ।
ਰਣਜੀਤ ਬਾਵਾ ਦੇ 4 ਟਿਕਾਣਿਆਂ ‘ਤੇ ਇਨਕਮ ਟੈਕਸ ਨੇ ਛਾਪੇਮਾਰੀ ਕੀਤੀ ਹੈ। ਇਸ ਦੇ ਨਾਲ ਉਨ੍ਹਾਂ ਦੇ ਮੈਨੇਜਰ ਦੇ ਘਰ ਵੀ ਇਨਕਮ ਟੈਕਸ ਨੇ ਦਬਿਸ਼ ਦਿੱਤੀ ਹੈ। ਇਸ ਦੇ ਨਾਲ ਨਾਲ ਬਾਵਾ ਦੇ ਚੰਡੀਗੜ੍ਹ ਦਫਤਰ ‘ਚ ਵੀ ਛਾਪੇਮਾਰੀ ਚੱਲ ਰਹੀ ਹੈ।
ਦੱਸ ਦਈਏ ਕਿ ਇਸ ਪੂਰੇ ਮਾਮਲੇ ਨੂੰ ਕਿਸਾਨ ਅੰਦੋਲਨ ਦੇ ਨਾਲ ਜੋੜ ਕੇ ਦੇਖਿਆ ਜਾ ਰਿਹ ਹੈ। ਜਾਣਕਾਰੀ ਮੁਤਾਬਕ ਰਣਜੀਤ ਬਾਵਾ ਨੇ ਕਿਸਾਨੀ ਸੰਘਰਸ਼ ‘ਚ ਲੱਖਾਂ ਰੁਪਏ ਦਾਨ ਕੀਤੇ ਸੀ। ਇਸੇ ਨੂੰ ਲੈਕੇ ਰੇਡ ਕੀਤੀ ਜਾ ਰਹੀ ਹੈ ਕਿ ਆਖਰ ਇਹ ਪੈਸਾ ਆਇਆ ਕਿੱਥੋਂ ਸੀ।
ਦੱਸ ਦੇਈਏ ਕਿ ਕਲਾਕਾਰ ਦੇ 4 ਠਿਕਾਣਿਆਂ ਉੱਤੇ ਇਨਕਮ ਟੈਕਸ ਵੱਲੋਂ ਰੇਡ ਮਾਰੀ ਗਈ ਹੈ। ਜਿਨ੍ਹਾਂ ਵਿੱਚ ਇਕ ਉਹਨਾਂ ਦੇ ਪੀ ਏ ਡਿਪਟੀ ਵੋਹਰਾ ਦੇ ਘਰ ਬਟਾਲਾ ਅਤੇ ਇਕ ਚੰਡੀਗੜ੍ਹ ਦਫਤਰ ਵਿਖੇ ਅਤੇ 2 ਉਹਨਾਂ ਦੇ ਆਪਣੇ ਘਰ ਇਕ ਬਟਾਲਾ ਵਿਖੇ ਅਤੇ ਦੂਸਰੇ ਉਹਨਾਂ ਦੇ ਬਟਾਲਾ ਦੇ ਨੇੜੇ ਪਿੰਡ ਵਡਾਲਾ ਗ੍ਰੰਥੀਆਂ ਵਿਖੇ ਰੇਡ ਮਾਰੀ ਗਈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਨਿਕਲ ਕੇ ਸਾਹਮਣੇ ਆਈ ਕਿ ਜਿਹੜੇ ਗਾਇਕਾਂ ਨੇ ਕਿਸਾਨੀ ਅੰਦੋਲਨ ਦੌਰਾਨ ਯੋਗਦਾਨ ਦਿੱਤਾ ਸੀ ਉਹਨਾਂ ਦੇ ਘਰਾਂ ਵਿੱਚ ਇਨਕਮ ਟੈਕਸ ਦੀ ਰੇਡ ਚੱਲ ਰਹੀ ਹੈ।
ਕਾਬਿਲੇਗ਼ੌਰ ਹੈ ਕਿ ਰਣਜੀਤ ਬਾਵਾ ਪੰਜਾਬੀ ਇੰਡਸਟਰੀ ਦਾ ਦਿੱਗਜ ਗਇਕ ਹੈ। ਉਸ ਨੇ ਆਪਣੀ ਗਾਇਕੀ ਦੇ ਕਰੀਅਰ ‘ਚ ਪੰਜਾਬੀ ਇੰਡਸਟਰੀ ਨੂੰ ਇੱਕ ਤੋਂ ਵਧ ਕੇ ਇੱਕ ਸੁਪਰਹਿੱਟ ਗੀਤ ਦਿੱਤੇ ਹਨ। ਉਸ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਬੀ ਹੈ। ਹਾਲ ਹੀ ‘ਚ ਗਾਇਕ ਵੱਲੋਂ ਵਰਲਡ ਟੂਰ ਕਰਨ ਦਾ ਐਲਾਨ ਵੀ ਕੀਤਾ ਗਿਆ ਹੈ। ਇਹ ਟੂਰ 2023 ‘ਚ ਕੀਤਾ ਜਾਵੇਗਾ।