Ranjit Bawa: ਰਣਜੀਤ ਬਾਵਾ ਦੇ ਮੈਨੇਜਰ ਡਿਪਟੀ ਵੋਹਰਾ ਦੀ ਸੜਕ ਹਾਦਸੇ 'ਚ ਮੌਤ, ਗਾਇਕ ਨੇ ਸੋਸ਼ਲ ਮੀਡੀਆ 'ਤੇ ਪ੍ਰਗਟਾਇਆ ਦੁੱਖ
Deputy Vohra Death: ਰਣਜੀਤ ਬਾਵਾ ਵੱਲੋਂ ਡਿਪਟੀ ਵੋਹਰਾ ਨਾਲ ਆਪਣੇ ਸੰਘਰਸ਼ ਦੇ ਸ਼ੁਰੂਆਤੀ ਦਿਨਾਂ ਦੀ ਤਸਵੀਰ ਸ਼ੇਅਰ ਕੀਤੀ ਗਈ। ਸੋਸ਼ਲ ਮੀਡੀਆ ਅਕਾਊਂਟ ਉੱਪਰ ਸ਼ੇਅਰ ਕਰ ਉਨ੍ਹਾਂ ਲਿਖਿਆ, ਮੇਰਾ ਭਰਾ ਡਿਪਟੀ ਵੋਹਰਾ ਇਸ ਦੁਨੀਆ ਨੂੰ ਛੱਡ ਕੇ ਚਲਾ ਗਿਆ
Ranjit Bawa Deputy Vohra: ਪੰਜਾਬੀ ਗਾਇਕ ਅਤੇ ਅਦਾਕਾਰ ਰਣਜੀਤ ਬਾਵਾ ਨੂੰ ਆਪਣੇ ਮੈਨੇਜਰ ਡਿਪਟੀ ਵੋਹਰਾ ਦੀ ਮੌਤ ਦਾ ਡੂੰਘਾ ਸਦਮਾ ਲੱਗਾ ਹੈ। ਇਸ ਤੇ ਉਨ੍ਹਾਂ ਵੱਲੋਂ ਆਪਣੇ ਮੈਨੇਜਰ ਨਾਲ ਪੁਰਾਣੇ ਦਿਨਾਂ ਦੀ ਖਾਸ ਤਸਵੀਰ ਸ਼ੇਅਰ ਕਰ ਸੋਗ ਪ੍ਰਗਟ ਕੀਤਾ ਗਿਆ ਹੈ।
ਰਣਜੀਤ ਬਾਵਾ ਵੱਲੋਂ ਡਿਪਟੀ ਵੋਹਰਾ ਨਾਲ ਆਪਣੇ ਸੰਘਰਸ਼ ਦੇ ਸ਼ੁਰੂਆਤੀ ਦਿਨਾਂ ਦੀ ਤਸਵੀਰ ਸ਼ੇਅਰ ਕੀਤੀ ਗਈ ਹੈ। ਜਿਸ ਆਪਣੇ ਅਧਿਕਾਰ ਸੋਸ਼ਲ ਮੀਡੀਆ ਅਕਾਊਂਟ ਉੱਪਰ ਸ਼ੇਅਰ ਕਰ ਉਨ੍ਹਾਂ ਲਿਖਿਆ, ਮੇਰਾ ਭਰਾ ਡਿਪਟੀ ਵੋਹਰਾ ਇਸ ਦੁਨੀਆ ਨੂੰ ਛੱਡ ਕੇ ਚਲਾ ਗਿਆ , ਭਰਾ ਹਾਲੇ ਅਸੀ ਬਹੁਤ ਕੰਮ ਕਰਨਾ ਸੀ ਬਹੁਤ ਅੱਗੇ ਜਾਣਾ ਸੀ 🙏🏻ਸਾਡੀ ਵੀਹ ਸਾਲ ਦੀ ਯਾਰੀ ਨੂੰ ਤੋੜ ਗਿਆ ਯਾਰਾ 🙏🏻ਮੈ ਕਿੱਥੌਂ ਲੱਭੂ ਤੇਰੇ ਵਰਗਾ ਇਮਾਨਦਾਰ , ਦਲੇਰ ਤੇ ਦਿਲ ਦਾ ਰਾਜਾ ਭਰਾ 🙏🏻ਅਲਵਿਦਾ ਭਰਾ 🙏🏻ਮੇਰੀ ਸੱਜੀ ਬਾਂਹ ਭੱਜ ਗਈ ਅੱਜ ਮਾੜਾ ਕੀਤਾ ਰੱਬਾ ਬਹੁਤ...
View this post on Instagram
ਜਾਣਕਾਰੀ ਅਨੁਸਾਰ ਬੀਤੇ ਦਿਨ ਰਣਜੀਤ ਬਾਵਾ ਦੇ ਸ਼ੋਅ ਦੀ ਸਮਾਪਤੀ ਮਗਰੋਂ ਡਿਪਟੀ ਵੋਹਰਾ ਆਪਣੇ ਘਰ ਬਟਾਲਾ ਵਿਖੇ ਆ ਰਿਹਾ ਸੀ। ਇਸ ਦੌਰਾਨ ਰਾਤ ਸਾਢੇ 10 ਵਜੇ ਦੇ ਕਰੀਬ ਉਸ ਦੀ ਕਾਰ ਜਲੰਧਰ ਦੇ ਮਕਸੂਦਾਂ ਬਾਈਪਾਸ ਉਤੇ ਹਾਦਸੇ ਦਾ ਸ਼ਿਕਾਰ ਹੋ ਗਈ। ਉਨ੍ਹਾਂ ਦੀ ਮੌਤ ਉੱਪਰ ਰਣਜੀਤ ਬਾਵਾ ਨੂੰ ਵੱਡਾ ਝਟਕਾ ਲੱਗਾ ਹੈ। ਇਸਦਾ ਅੰਦਾਜ਼ਾ ਕਲਾਕਾਰ ਵੱਲ਼ੋਂ ਸ਼ੇਅਰ ਕੀਤੀ ਤਸਵੀਰ ਤੋਂ ਲਗਾਇਆ ਜਾ ਸਕਦਾ ਹੈ। ਉਹ ਦੋਵੇਂ ਕਈ ਸਾਲ ਤੋਂ ਇੱਕ-ਦੂਜੇ ਨਾਲ ਖੜ੍ਹੇ ਸੀ। ਪਰ ਅਚਾਨਕ ਡਿਪਟੀ ਦੀ ਮੌਤ ਨਾਲ ਉਹ ਬੇਹੱਦ ਟੁੱਟ ਗਏ ਹਨ। ਇਸ ਪੁਰਾਣੀ ਦੋਸਤੀ ਨੂੰ ਖੋਹਣ ਤੋਂ ਬਾਅਦ ਸ਼ਾਇਦ ਹੀ ਉਹ ਇਸ ਸਦਮੇ ਤੋਂ ਕਦੇ ਉੱਭਰ ਸਕਣ।