Ranjit Bawa Prahuna 2 Poster Out: ਪੰਜਾਬੀ ਗਾਇਕ ਰਣਜੀਤ ਬਾਵਾ ਲੰਬੇ ਸਮੇਂ ਤੋਂ ਲਗਾਤਾਰ ਸੁਰਖੀਆਂ 'ਚ ਬਣਿਆ ਹੋਇਆ ਹੈ। ਉਸ ਦੀ ਈਪੀ 'ਓਵਰ ਦ ਮੂਨ' ਫਰਵਰੀ 'ਚ ਰਿਲੀਜ਼ ਹੋਈ ਸੀ, ਜਿਸ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਇਸ ਤੋਂ ਇਲਾਵਾ ਉਸ ਨੇ ਪੰਜਾਬੀ ਗਾਇਕ ਸੱਜਣ ਅਦੀਬ ਦੇ ਵਿਆਹ 'ਚ ਵੀ ਖੂਬ ਰੌਣਕਾਂ ਲਾਈਆਂ ਸੀ। ਜਿਸ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋਇਆ ਸੀ।    


ਇਹ ਵੀ ਪੜ੍ਹੋ: ਦੁਨੀਆ ਭਰ 'ਚ ਧਮਾਲਾਂ ਪਾ ਰਹੀ ਯਾਮੀ ਗੌਤਮ ਦੀ ਫਿਲਮ 'ਆਰਟੀਕਲ 370', 5 ਦਿਨਾਂ 'ਚ ਫਿਲਮ ਨੇ ਕਮਾਏ ਇੰਨੇਂ ਕਰੋੜ


ਇਸ ਤੋਂ ਬਾਅਦ ਹੁਣ ਰਣਜੀਤ ਬਾਵਾ ਨੂੰ ਲੈਕੇ ਇੱਕ ਹੋਰ ਨਵੀਂ ਅਪਡੇਟ ਸਾਹਮਣੇ ਆ ਰਹੀ ਹੈ। ਬਾਵਾ ਦੀ ਆਉਣ ਵਾਲੀ ਫਿਲਮ 'ਪ੍ਰਾਹੁਣਾ 2' ਦਾ ਅਧਿਕਾਰਤ ਪੋਸਟਰ ਜਾਰੀ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਇਸ ਪੋਸਟਰ ਨੂੰ ਰਣਜੀਤ ਬਾਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਅਦਾਕਾਰਾ ਅਦਿਤੀ ਵਰਮਾ ਨਾਲ ਨਜ਼ਰ ਆ ਰਿਹਾ ਹੈ। ਉਸ ਨੇ ਫਿਲਮ ਦਾ ਪੋਸਟਰ ਸ਼ੇਅਰ ਕਰਦਿਆਂ ਕੈਪਸ਼ਨ ਲਿਖੀ, 'ਪ੍ਰਾਹੁਣਾ ਦੀ ਕਾਮਯਾਬੀ ਤੋਂ ਬਾਅਦ ਹੁਣ ਤੁਹਾਡੇ ਲਈ ਲੈਕੇ ਆਏ ਹਾਂ, ਪ੍ਰਾਹੁਣਾ 2, ਇਹ ਫਿਲਮ ਦੇਖ ਕੇ ਤੁਸੀਂ ਆਂਪਣੀ ਸਾਰੀ ਟੈਂਸ਼ਨ ਭੁੱਲ ਜਾਓਗੇ।' ਦੱਸ ਦਈਏ ਕਿ ਫਿਲਮ 29 ਮਾਰਚ 2024 ਨੂੰ ਦੁਨੀਆ ਭਰ ਦੇ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਦੇਖੋ ਇਹ ਪੋਸਟਰ:






ਕਾਬਿਲੇਗ਼ੌਰ ਹੈ ਕਿ ਰਣਜੀਤ ਬਾਵਾ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਹੈ। ਉਹ ਉਨ੍ਹਾਂ ਗਾਇਕਆਂ ਵਿੱਚੋਂ ਇੱਕ ਹੈ, ਜਿਨ੍ਹਾਂ ਨੂੰ ਸਾਫ ਸੁਥਰੀ ਗਾਇਕੀ ਦੇ ਲਈ ਜਾਣਿਆ ਜਾਂਦਾ ਹੈ। ਵਰਕਫਰੰਟ ਦੀ ਗੱਲ ਕਰੀਏ ਤਾਂ ਰਣਜੀਤ ਬਾਵਾ ਦੀ ਈਪੀ 'ਓਵਰ ਦ ਮੂਨ' ਹਾਲ ਹੀ 'ਚ ਰਿਲੀਜ਼ ਹੋਈ ਸੀ। ਜਿਸ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਇਸ ਐਲਬਮ 'ਚ ਬਾਵਾ ਨੇ ਸਿੱਧੂ ਮੂਸੇਵਾਲਾ ਦੇ ਬੈਸਟ ਫਰੈਂਡ ਸੰਨੀ ਮਾਲਟਨ ਨਾਲ ਕੋਲੈਬ ਕੀਤਾ ਸੀ।


ਇਹ ਵੀ ਪੜ੍ਹੋ: ਡਾਂਸ ਰਿਐਲਟੀ ਸ਼ੋਅ ਦੇ ਸਟੇਜ 'ਤੇ ਆ ਗਿਆ ਅਵਾਰਾ ਕੁੱਤਾ, ਫਿਰ ਸੈਲੇਬ੍ਰਿਟੀ ਜੱਜਾਂ ਕੀਤਾ ਅਜਿਹਾ ਕੰਮ, ਵੀਡੀਓ ਹੋਇਆ ਵਾਇਰਲ