Ranjit Bawa: ਰਣਜੀਤ ਬਾਵਾ ਨੇ ਸੰਘਰਸ਼ ਦੇ ਦਿਨਾਂ ਦੀ ਤਸਵੀਰ ਕੀਤੀ ਸ਼ੇਅਰ, ਕਿਹਾ- ਸਫਲਤਾ ਦਿਖਦੀ, ਸੰਘਰਸ਼ ਨਹੀਂ
Ranjit Bawa Pic: ਬਾਵਾ ਨੇ ਇਸ ਦੀ ਇੱਕ ਤਸਵੀਰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀ ਹੈ। ਇਸ ਤਸਵੀਰ 'ਚ ਇੱਕ ਪਾਸੇ ਬਾਵਾ ਦੇ ਹੱਥ 'ਚ ਐਵਾਰਡ ਫੜਿਆ ਹੋਇਆ ਹੈ, ਦੂਜੇ ਪਾਸੇ ਬਾਵਾ ਦੇ ਸੰਘਰਸ਼ ਦੇ ਦਿਨਾਂ ਦੀ ਤਸਵੀਰ ਹੈ
Ranjit Bawa Pic: ਪੰਜਾਬੀ ਗਾਇਕ ਰਣਜੀਤ ਬਾਵਾ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਬਾਵਾ ਦੀ ਗਿਣਤੀ ਅੱਜ ਇੰਡਸਟਰੀ ਦੇ ਟੌਪ ਕਲਾਕਾਰਾਂ 'ਚ ਹੁੰਦੀ ਹੈ। ਪਰ ਕੀ ਤੁਹਾਨੂੰ ਪਤਾ ਹੈ ਕਿ ਬਾਵਾ ਨੇ ਇਹ ਮੁਕਾਮ ਹਾਸਲ ਕਰਨ ਲਈ ਜੀਤੋੜ ਸੰਘਰਸ਼ ਕੀਤਾ ਹੈ।
ਇਹ ਵੀ ਪੜ੍ਹੋ: ਰੌਸ਼ਨ ਪ੍ਰਿੰਸ ਦੀ ਫਿਲਮ 'ਜੀ ਵਾਈਫ ਜੀ' ਦਾ ਪੋਸਟਰ ਰਿਲੀਜ਼, ਇਸ ਦਿਨ ਹੋ ਰਹੀ ਰਿਲੀਜ਼
View this post on Instagram
ਬਾਵਾ ਨੇ ਇਸ ਦੀ ਇੱਕ ਤਸਵੀਰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀ ਹੈ। ਇਸ ਤਸਵੀਰ 'ਚ ਇੱਕ ਪਾਸੇ ਬਾਵਾ ਦੇ ਹੱਥ 'ਚ ਐਵਾਰਡ ਫੜਿਆ ਹੋਇਆ ਹੈ, ਦੂਜੇ ਪਾਸੇ ਬਾਵਾ ਦੇ ਸੰਘਰਸ਼ ਦੇ ਦਿਨਾਂ ਦੀ ਤਸਵੀਰ ਹੈ। ਇਸ ਤਸਵੀਰ ਨੂੰ ਰਣਜੀਤ ਬਾਵਾ ਦੇ ਫੈਨ ਪੇਜ 'ਤੇ ਸ਼ੇਅਰ ਕੀਤਾ ਗਿਆ ਹੈ, ਜਿਸ ਨੂੰ ਗਾਇਕ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਤੇ ਰੀਪੋਸਟ ਕੀਤਾ ਹੈ।
ਇਹ ਵੀ ਪੜ੍ਹੋ: ਕਰਨ ਔਜਲਾ ਦੇ ਵਿਆਹ ਤੋਂ ਪਹਿਲਾਂ ਮੰਗੇਤਰ ਨਾਲ ਤਸਵੀਰ ਵਾਇਰਲ, ਚਰਚਾ 'ਚ ਪਲਕ ਦਾ ਨਵਾਂ ਲੁੱਕ
ਦੱਸ ਦਈਏ ਕਿ ਰਣਜੀਤ ਬਾਵਾ ਲਈ ਗਾਇਕ ਬਣਨਾ ਅਸਾਨ ਨਹੀਂ ਸੀ। ਜਦੋਂ ਬਾਵਾ 2 ਸਾਲ ਦੇ ਸੀ ਤਾਂ ਉਨ੍ਹਾਂ ਦੇ ਪਿਤਾ ਦੀ ਮੌਤ ਹੋ ਗਈ ਸੀ। ਬਾਵਜੂਦ ਇਸ ਦੇ ਬਾਵਾ ਨੇ ਆਪਣੀ ਮੰਜ਼ਲ ਨੂੰ ਸੰਘਰਸ਼ ਨਾਲ ਹਾਸਲ ਕੀਤਾ। ਇਸ ਵਿੱਚ ਉਸ ਦੇ ਸਕੂਲ ਪ੍ਰਿੰਸੀਪਲ ਨੇ ਉਸ ਦਾ ਕਾਫੀ ਸਾਥ ਦਿੱਤਾ। ਇਸ ਦੇ ਨਾਲ ਹੀ ਤੁਹਾਨੂੰ ਇਹ ਵੀ ਦੱਸ ਦਈਏ ਕਿ ਰਣਜੀਤ ਬਾਵਾ ਇੰਡਸਟਰੀ ਦੇ ਸਭ ਤੋਂ ਵੱਧ ਪੜ੍ਹੇ ਲਿਖੇ ਕਲਾਕਾਰਾਂ ਵਿੱਚੋਂ ਇੱਕ ਹਨ। ਉਨ੍ਹਾਂ ਨੇ ਡਬਲ ਐਮਏ ਕੀਤੀ ਹੋਈ ਹੈ। ਰਣਜੀਤ ਬਾਵਾ ਨੂੰ ਸਾਫ ਸੁਥਰੀ, ਅਰਥ ਭਰਪੂਰ ਤੇ ਮੋਟੀਵੇਸ਼ਨਲ ਗਾਇਕੀ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗੀਤ ਦਿੱਤੇ ਹਨ।