Sajjan Adeeb: ਪੰਜਾਬੀ ਗਾਇਕ ਸੱਜਣ ਅਦੀਬ ਦਾ ਹੋਇਆ ਵਿਆਹ, ਰਣਜੀਤ ਬਾਵਾ ਨੇ ਲਾਈਆਂ ਰੌਣਕਾਂ, ਵੀਡੀਓ ਸ਼ੇਅਰ ਕਰ ਦਿੱਤੀ ਵਧਾਈ
Sajjan Adeeb Wedding: ਸੱਜਣ ਅਦੀਬ ਵਿਆਹ ਦੇ ਬੰਧਨ 'ਚ ਬੱਝ ਗਿਆ ਹੈ। ਉਸ ਨੇ ਸ਼ਾਨਪ੍ਰੀਤ ਕੌਰ ਨਾਮ ਦੀ ਲੜਕੀ ਨਾਲ ਵਿਆਹ ਕੀਤਾ ਹੈ। ਉਸ ਦੇ ਵਿਆਹ ਦੀਆਂ ਤਸਵੀਰਾਂ ਦੇਖਦੇ ਹੀ ਦੇਖਦੇ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।
Sajjan Adeeb Wedding: ਪੰਜਾਬੀ ਗਾਇਕ ਸੱਜਣ ਅਦੀਬ ਇੱਕ ਵਾਰ ਫਿਰ ਸੁਰਖੀਆਂ 'ਚ ਹੈ। ਗਾਇਕ ਨੇ ਆਪਣੀ ਜ਼ਿੰਦਗੀ ਦਾ ਨਵਾਂ ਸਫਰ ਸ਼ੁਰੂ ਕੀਤਾ ਹੈ। ਜੀ ਹਾਂ, ਸੱਜਣ ਅਦੀਬ ਵਿਆਹ ਦੇ ਬੰਧਨ 'ਚ ਬੱਝ ਗਿਆ ਹੈ। ਉਸ ਨੇ ਸ਼ਾਨਪ੍ਰੀਤ ਕੌਰ ਨਾਮ ਦੀ ਲੜਕੀ ਨਾਲ ਵਿਆਹ ਕੀਤਾ ਹੈ। ਉਸ ਦੇ ਵਿਆਹ ਦੀਆਂ ਤਸਵੀਰਾਂ ਦੇਖਦੇ ਹੀ ਦੇਖਦੇ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।
ਪੰਜਾਬੀ ਗਾਇਕ ਦੇ ਵਿਆਹ ਦੀ ਪਾਰਟੀ 'ਚ ਪੰਜਾਬੀ ਇੰਡਸਟਰੀ ਦੇ ਕਈ ਕਲਾਕਾਰ ਸ਼ਾਮਲ ਹੋਏ। ਇਨ੍ਹਾਂ ਵਿੱਚੋਂ ਰਣਜੀਤ ਬਾਵਾ, ਰਵਿੰਦਰ ਗਰੇਵਾਲ ਤੇ ਕੋਰਾਲਾ ਮਾਨ ਦੇ ਨਾਮ ਸ਼ਾਮਲ ਹਨ। ਕਿਉਂਕਿ ਇਨ੍ਹਾਂ ਗਾਇਕਾਂ ਨੇ ਸੱਜਣ ਨੂੰ ਤਸਵੀਰਾਂ ਸ਼ੇਅਰ ਕਰ ਵਿਆਹ ਦੀ ਵਧਾਈ ਦਿੱਤੀ ਹੈ।
ਵਿਆਹ 'ਚ ਰਣਜੀਤ ਬਾਵਾ ਨੇ ਲਾਈਆਂ ਰੌਣਕਾਂ
ਪੰਜਾਬੀ ਸਿੰਗਰ ਰਣਜੀਤ ਬਾਵਾ ਨੇ ਸੱਜਣ ਅਦੀਬ ਦੇ ਵਿਆਹ ਦੀ ਪਾਰਟੀ 'ਚ ਖੂਬ ਰੌਣਕਾਂ ਲਾਈਆਂ। ਇਸ ਦਾ ਵੀਡੀਓ ਖੁਦ ਗਾਇਕ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਰਣਜੀਤ ਬਾਵਾ ਨੇ ਅਦੀਬ ਦੇ ਵਿਆਹ 'ਚ ਲਾਈਵ ਪਰਫਾਰਮੈਂਸ ਵੀ ਦਿੱਤੀ ਸੀ। ਇਸ ਤੋਂ ਇਲਾਵਾ ਇਹ ਵੀ ਦੱਸ ਦਈਏ ਕਿ ਰਣਜੀਤ ਬਾਵਾ ਨੇ ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਸੱਜਣ ਅਦੀਬ ਤੇ ਉਸ ਦੀ ਪਤਨੀ ਸ਼ਾਨਪ੍ਰੀਤ ਕੌਰ ਨੂੰ ਵਿਆਹ ਦੀ ਮੁਬਾਰਕਬਾਦ ਦਿੱਤੀ ਹੈ। ਇਸ ਵੀਡੀਓ 'ਚ ਗਾਇਕ ਰਵਿੰਦਰ ਗਰੇਵਾਲ ਵੀ ਲਾੜਾ ਲਾੜੀ ਦੇ ਨਾਲ ਸਟੇਜ 'ਤੇ ਨਜ਼ਰ ਆਏ।
View this post on Instagram
ਕੋਰਾਲਾ ਮਾਨ ਨੇ ਆਪਣੇ ਦੋਸਤ ਨੂੰ ਦਿੱਤੀ ਵਧਾਈ
ਪੰਜਾਬੀ ਗਾਇਕ ਕੋਰਾਲਾ ਮਾਨ ਨੇ ਆਪਣੇ ਬੈਸਟ ਫਰੈਂਡ ਸੱਜਣ ਅਦੀਬ ਨੂੰ ਉਸ ਦੇ ਵਿਆਹ ਦੀ ਵਧਾਈ ਦਿੱਤੀ ਹੈ। ਗਾਇਕ ਨੇ ਨਵਵਿਆਹੇ ਜੋੜੇ ਦੀ ਇੱਕ ਤਸਵੀਰ ਆਪਣੇ ਇੰਸਟਾਗ੍ਰਾਮ ਸਟੋਰੀ 'ਤੇ ਸ਼ੇਅਰ ਕੀਤੀ ਹੈ, ਜਿਸ ਵਿੱਚ ਉਸ ਨੇ ਦੋਵਾਂ ਨੂੰ ਵਿਆਹ ਦੀ ਵਧਾਈ ਦਿੱਤੀ ਹੈ।
ਕਾਬਿਲੇਗ਼ੌਰ ਹੈ ਕਿ ਸੱਜਣ ਅਦੀਬ ਨੇ ਵਿਆਹ ਬਾਰੇ ਪਹਿਲਾਂ ਕੋਈ ਐਲਾਨ ਨਹੀਂ ਕੀਤਾ ਸੀ। ਉਸ ਦੇ ਵਿਆਹ ਦੀ ਇਸ ਤਰ੍ਹਾਂ ਅਚਾਨਕ ਖਬਰ ਆਉਣ 'ਤੇ ਫੈਨਜ਼ ਵੀ ਹੈਰਾਨ ਹੋ ਰਹੇ ਹਨ। ਇਸ ਗੱਲ ਬਾਰੇ ਕਿਸੇ ਨੂੰ ਕੋਈ ਖਬਰ ਨਹੀਂ ਸੀ, ਕਿਉਂਕਿ 4 ਦਿਨਾਂ ਪਹਿਲਾਂ ਹੀ ਸੱਜਣ ਅਦੀਬ ਨੇ ਇੱਕ ਲਾਈਵ ਸ਼ੋਅ ਵੀ ਲਾਇਆ ਸੀ।