(Source: ECI/ABP News)
Satinder Sartaaj: ਦੁਬਈ ਦੇ ਪ੍ਰਧਾਨ ਮੰਤਰੀ ਨੂੰ ਮਿਲੇ ਸਤਿੰਦਰ ਸਰਤਾਜ, ਲਾਈਵ ਸ਼ੋਅ ਤੋਂ ਪਹਿਲਾਂ ਸਰਤਾਜ ਨੂੰ ਮਿਲਿਆ ਖਾਸ ਤੋਹਫਾ, ਦੇਖੋ ਤਸਵੀਰਾਂ
Satinder Sartaaj In Dubai: ਸਰਤਾਜ ਇੰਨੀਂ ਦਿਨੀਂ ਦੁਬਈ ਵਿੱਚ ਹਨ ਅਤੇ ਇੱਥੇ ਉਹ ਖੂਬ ਸੁਰਖੀਆਂ ਬਟੋਰ ਰਹੇ ਹਨ। ਦਰਅਸਲ, ਸਰਤਾਜ ਅੱਜ ਯਾਨਿ 29 ਨਵੰਬਰ ਨੂੰ ਦੁਬਈ ਦੇ ਟੈਨਿਸ ਸਟੇਡੀਅਮ 'ਚ ਲਾਈਵ ਪਰਫਾਰਮ ਕਰਨ ਜਾ ਰਹੇ ਹਨ।
![Satinder Sartaaj: ਦੁਬਈ ਦੇ ਪ੍ਰਧਾਨ ਮੰਤਰੀ ਨੂੰ ਮਿਲੇ ਸਤਿੰਦਰ ਸਰਤਾਜ, ਲਾਈਵ ਸ਼ੋਅ ਤੋਂ ਪਹਿਲਾਂ ਸਰਤਾਜ ਨੂੰ ਮਿਲਿਆ ਖਾਸ ਤੋਹਫਾ, ਦੇਖੋ ਤਸਵੀਰਾਂ punjabi singer satinder sartaaj to perform live in dubai meets dubai prime minister gets special honor Satinder Sartaaj: ਦੁਬਈ ਦੇ ਪ੍ਰਧਾਨ ਮੰਤਰੀ ਨੂੰ ਮਿਲੇ ਸਤਿੰਦਰ ਸਰਤਾਜ, ਲਾਈਵ ਸ਼ੋਅ ਤੋਂ ਪਹਿਲਾਂ ਸਰਤਾਜ ਨੂੰ ਮਿਲਿਆ ਖਾਸ ਤੋਹਫਾ, ਦੇਖੋ ਤਸਵੀਰਾਂ](https://feeds.abplive.com/onecms/images/uploaded-images/2023/11/29/5618997671b6f2ae4039152b7490fa1e1701251637331469_original.png?impolicy=abp_cdn&imwidth=1200&height=675)
ਅਮੈਲੀਆ ਪੰਜਾਬੀ ਦੀ ਰਿਪੋਰਟ
Satinder Sartaaj Meets Dubai PM: ਸਤਿੰਦਰ ਸਰਤਾਜ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰ ਹਨ। ਉਨ੍ਹਾਂ ਨੇ ਆਪਣੇ ਕਰੀਅਰ 'ਚ ਮਿਊਜ਼ਿਕ ਇੰਡਸਟਰੀ ਨੂੰ ਅਨੇਕਾਂ ਸੁਪਰਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਸਰਤਾਜ ਇੰਨੀਂ ਦਿਨੀਂ ਦੁਬਈ ਵਿੱਚ ਹਨ ਅਤੇ ਇੱਥੇ ਉਹ ਖੂਬ ਸੁਰਖੀਆਂ ਬਟੋਰ ਰਹੇ ਹਨ। ਦਰਅਸਲ, ਸਰਤਾਜ ਅੱਜ ਯਾਨਿ 29 ਨਵੰਬਰ ਨੂੰ ਦੁਬਈ ਦੇ ਟੈਨਿਸ ਸਟੇਡੀਅਮ 'ਚ ਲਾਈਵ ਪਰਫਾਰਮ ਕਰਨ ਜਾ ਰਹੇ ਹਨ।
ਇਸ ਤੋਂ ਪਹਿਲਾਂ ਗਾਇਕ ਨੇ ਇਥੋਂ ਦੇ ਹਿਜ਼ ਐਕਸੀਲੈਂਸੀ ਯਾਨਿ ਦੁਬਈ ਦੇ ਪ੍ਰਧਾਨ ਮੰਤਰੀ ਸੁਹੇਲ ਮੋਹੰਮਦ ਅਲ ਜ਼ਰੂਨੀ ਨਾਲ ਮੁਲਾਕਾਤ ਕੀਤੀ। ਦੋਵਾਂ ਨੂੰ ਇੱਕ ਦੂਜੇ ਨਾਲ ਗੁਫਤਗੂ ਕਰਦੇ ਦੇਖਿਆ ਗਿਆ। ਇਸ ਦੌਰਾਨ ਇੱਥੋਂ ਦੇ ਪੀਐਮ ਨੇ ਸਰਤਾਜ ਨੂੰ ਖਾਸ ਸਨਮਾਨ ਵੀ ਦਿੱਤਾ। ਇਸ ਦੀਆਂ ਖੂਬਸੂਰਤ ਤਸਵੀਰਾਂ ਸਰਤਾਜ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਦੇਖੋ ਸਰਤਾਜ ਦੀ ਪੋਸਟ:
View this post on Instagram
ਇਸ ਦੇ ਨਾਲ ਹੀ ਸਰਤਾਜ ਨੇ ਆਪਣੀਆਂ ਹੋਰ ਵੀ ਕਈ ਖੂਬਸੂਰਤ ਤਸਵੀਰਾਂ ਦੁਬਈ ਤੋਂ ਸ਼ੇਅਰ ਕੀਤੀਆਂ ਸੀ। ਜਿੱਥੇ ਉਹ ਬੁਰਜ ਖਲੀਫਾ ਕੋਲ ਖੜੇ ਨਜ਼ਰ ਆ ਰਹੇ ਹਨ।
View this post on Instagram
ਦੁਬਈ ਦੇ ਪੀਐਮ ਨੇ ਸਰਤਾਜ ਨੂੰ ਸਨਮਾਨਤ ਵੀ ਕੀਤਾ।
ਕਾਬਿਲੇਗ਼ੌਰ ਹੈ ਕਿ ਸਰਤਾਜ ਇੰਨੀਂ ਦਿਨੀਂ ਖੂਬ ਸੁਰਖੀਆਂ ਵਿੱਚ ਬਣੇ ਹੋਏ ਹਨ। ਸਰਤਾਜ ਲਈ ਸਾਲ 2023 ਕਾਫੀ ਵਧੀਆ ਰਿਹਾ ਸੀ। ਉਹ ਨੀਰੂ ਬਾਜਵਾ ਦੇ ਨਾਲ ਆਪਣੀ ਫਿਲਮ 'ਕਲੀ ਜੋਟਾ' ਕਰਕੇ ਖੂਬ ਚਰਚਾ 'ਚ ਰਹੇ ਸੀ। ਨੀਰੂ ਨਾਲ ਸਰਤਾਜ ਦੀ ਆਨ ਸਕ੍ਰੀਨ ਕੈਮਿਸਟਰੀ ਨੂੰ ਕਾਫੀ ਸਲਾਹਿਆ ਗਿਆ ਸੀ। ਇਸ ਦੇ ਨਾਲ ਹੀ ਸਰਤਾਜ ਫਿਰ ਤੋਂ ਨੀਰੂ ਨਾਲ ਫਿਲਮ 'ਸ਼ਾਇਰ' 'ਚ ਸਕ੍ਰੀਨ ਸ਼ੇਅਰ ਕਰਦੇ ਨਜ਼ਰ ਆਉਣ ਵਾਲੇ ਹਨ। ਇਹ ਫਿਲਮ ਅਗਲੇ ਸਾਲ 19 ਅਪ੍ਰੈਲ ਨੂੰ ਰਿਲੀਜ਼ ਹੋਣ ਵਾਲੀ ਹੈ। ਇਸ ਤੋਂ ਇਲਾਵਾ ਇਸੇ ਸਾਲ ਸਰਤਾਜ ਦੀ ਐਲਬਮ 'ਸ਼ਾਇਰਾਨਾ ਸਰਤਾਜ' ਵੀ ਰਿਲੀਜ਼ ਹੋਈ ਸੀ, ਜਿਸ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਗਿਆ ਸੀ। ਇਹ ਐਲਬਮ ਦੀ ਬਾਲੀਵੁੱਡ ਦੇ ਮਸ਼ਹੂਰ ਗੀਤਕਾਰ ਤੇ ਲੇਖਕ ਜਾਵੇਦ ਅਖਤਰ ਨੇ ਵੀ ਖੂਬ ਤਾਰੀਫ ਕੀਤੀ ਸੀ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)