Satinder Sartaj Meets Jaani: ਸੂਫੀ ਗਾਇਕ ਤੇ ਸ਼ਾਇਰ ਸਤਿੰਦਰ ਸਰਤਾਜ ਇੰਨੀਂ ਦਿਨੀਂ ਖੂਬ ਚਰਚਾ ਵਿੱਚ ਹਨ। ਉਨ੍ਹਾਂ ਦਾ ਨਾਂ ਸੁਰਖੀਆਂ 'ਚ ਛਾਇਆ ਹੋਇਆ ਹੈ। ਹਾਲ ਹੀ 'ਚ ਸਤਿੰਦਰ ਸਰਤਾਜ ਫਿਲਮ 'ਕਲੀ ਜੋਟਾ' 'ਚ ਨਜ਼ਰ ਆਏ ਸੀ। ਇਸ ਫਿਲਮ 'ਚ ਸਰਤਾਜ ਨੇ ਆਪਣੀ ਐਕਟਿੰਗ ਤੇ ਗੀਤਾਂ ਦੇ ਨਾਲ ਸਭ ਦਾ ਦਿਲ ਜਿੱਤ ਲਿਆ। ਇਸ ਦੇ ਨਾਲ ਨਾਲ ਸਰਤਾਜ ਨੂੰ ਹਾਲ ਹੀ 'ਚ ਪੰਜਾਬ ਸਰਕਾਰ ਨੇ ਪੰਜਾਬ ਰਤਨ ਐਵਾਰਡ ਨਾਲ ਵੀ ਸਨਮਾਨਤ ਕੀਤਾ ਸੀ। 


ਇਹ ਵੀ ਪੜ੍ਹੋ: ਧਰਮਿੰਦਰ ਤੇ ਹੇਮਾ ਮਾਲਿਨੀ ਨੂੰ ਦੂਰ ਰੱਖਣ ਲਈ ਹੇਮਾ ਦੇ ਪਿਤਾ ਕਰਦੇ ਸੀ ਇਹ ਕੰਮ, ਫਿਲਮ ਸੈੱਟ ਪਹੁੰਚ ਕੇ...


ਇਸ ਤੋਂ ਇਲਾਵਾ ਸਰਤਾਜ ਆਪਣੀ ਕਵਿਤਾ ਐਲਬਮ 'ਸ਼ਾਇਰਾਨਾ ਸਰਤਾਜ' ਲਈ ਵੀ ਖੂਬ ਸੁਰਖੀਆਂ ਬਟੋਰ ਰਹੇ ਹਨ। ਹੁਣ ਸਰਤਾਜ ਦੀ ਇੱਕ ਤਸਵੀਰ ਸੋਸ਼ਲ ਮੀਡੀਆ 'ਤੇ ਛਾਈ ਹੋਈ ਹੈ। ਇਸ ਤਸਵੀਰ ਨੂੰ ਸਰਤਾਜ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਤੇ ਸ਼ੇਅਰ ਕੀਤਾ ਹੈ। ਤਸਵੀਰ 'ਚ ਉਹ ਗੀਤਕਾਰ ਜਾਨੀ ਦੇ ਨਾਲ ਨਜ਼ਰ ਆ ਰਹੇ ਹਨ। ਇਸ ਤਸਵੀਰ ਦੀ ਖੂਬ ਚਰਚਾ ਹੋ ਰਹੀ ਹੈ। ਇਹ ਤਸਵੀਰ ਸਾਹਮਣੇ ਆਉਣ ਤੋਂ ਬਾਅਦ ਹੀ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਕੀ ਜਾਨੀ ਤੇ ਸਰਤਾਜ ਕਿਸੇ ਪ੍ਰੋਜੈਕਟ 'ਚ ਇਕੱਠੇ ਕੰਮ ਕਰਨ ਜਾ ਰਹੇ ਹਨ। 









ਦੱਸ ਦਈਏ ਕਿ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਸਰਤਾਜ ਨੇ ਕੈਪਸ਼ਨ ਲਿਖੀ, 'ਜਾਨੀ, ਤੁਹਾਨੂੰ ਮਿਲ ਕੇ ਮੈਨੂੰ ਬਹੁਤ ਚੰਗਾ ਲੱਗਿਆ। ਖਾਸ ਕਰਕੇ ਤੁਸੀਂ ਜਿਸ ਤਰੀਕੇ ਨਾਲ ਮੇਰੇ ਕੰਮ ਦੀ ਪ੍ਰਸ਼ੰਸਾ ਕੀਤੀ। ਉਹ ਮੈਨੂੰ ਬੇਹੱਦ ਪ੍ਰਭਾਵਸ਼ਾਲੀ ਲੱਗਿਆ। 'ਦੇਖੋ ਇਹ ਤਸਵੀਰ:




ਕਾਬਿਲੇਗ਼ੌਰ ਹੈ ਕਿ ਸਰਤਾਜ ਦੀ ਐਲਬਮ 'ਸ਼ਾਇਰਾਨਾ ਸਰਤਾਜ' ਹਾਲ ਹੀ 'ਚ ਰਿਲੀਜ਼ ਹੋਈ ਹੈ। ਇਸ ਐਲਬਮ ਦੇ ਦੋ ਟਰੈਕ ਰਿਲੀਜ਼ ਹੋ ਚੁੱਕੇ ਹਨ। ਇਹ ਐਲਬਮ ਸਰਤਾਜ ਦਾ ਡਰੀਮ ਪ੍ਰੋਜੈਕਟ ਹੈ। ਇਹ ਇੱਕ ਕਵਿਤਾ ਐਲਬਮ ਹੈ, ਜਿਸ ਨੂੰ ਸਰਤਾਜ  ਨੇ ਖੁਦ ਕਲਮਬੱਧ ਕੀਤਾ ਹੈ ਅਤੇ ਖੁਦ ਹੀ ਬੋਲਿਆ ਹੈ। ਇਸ ਐਲਬਮ ਦੀ ਸ਼ਾਇਰੀ ਦੀ ਤਾਰੀਫ ਖੁਦ ਜਾਵੇਦ ਅਖਤਰ ਵੀ ਕਰ ਚੁੱਕੇ ਹਨ।


ਇਹ ਵੀ ਪੜ੍ਹੋ: ਸਲਮਾਨ ਖਾਨ ਨੇ ਆਪਣੀ ਮਾਂ ਦੀ ਵਜ੍ਹਾ ਕਰਕੇ ਨਹੀਂ ਕਰਾਇਆ ਵਿਆਹ, ਪਿਤਾ ਸਲੀਮ ਨੇ ਕੀਤਾ ਖੁਲਾਸਾ, ਦੇਖੋ ਵੀਡੀਓ