ਅਮੈਲੀਆ ਪੰਜਾਬੀ ਦੀ ਰਿਪੋਰਟ
Punjabi Singer Satwinder Bugga: ਪੰਜਾਬੀ ਗਾਇਕ ਸਤਵਿੰਦਰ ਬੁੱਗਾ ਲੰਬੇ ਸਮੇਂ ਤੋਂ ਸੁਰਖੀਆਂ 'ਚ ਹੈ। ਦਰਅਸਲ, 23 ਦਸੰਬਰ 2023 ਨੂੰ ਗਾਇਕ ਦੇ ਦਵਿੰਦਰ ਸਿੰਘ ਭੋਲਾ ਨੇ ਲਾਈਵ ਹੋ ਕੇ ਦੱਸਿਆ ਸੀ ਕਿ ਉਸ ਦਾ ਆਪਣੇ ਭਰਾ ਤੇ ਗਾਇਕ ਬੁੱਗੇ ਨਾਲ ਜ਼ਮੀਨੀ ਝਗੜਾ ਚੱਲ ਰਿਹਾ ਹੈ, ਜਿਸ ਦੇ ਚਲਦਿਆਂ ਉਸ ਦੇ ਭਰਾ ਨੇ ਉਸ ਦੀ ਕੁੱਟਮਾਰ ਕੀਤੀ ਹੈ। ਇਸ ਦਰਮਿਆਨ ਬੁੱਗੇ ਨੇ ਭੋਲੇ ਦੀ ਪਤਨੀ ਅਮਰਜੀਤ ਕੌਰ ਨੂੰ ਧੱਕਾ ਮਾਰਿਆ ਸੀ, ਜਿਸ ਕਰਕੇ ਉਸ ਦੀ ਮੌਤ ਹੋ ਗਈ ਸੀ।
ਹੁਣ ਇਸ ਮਾਮਲੇ 'ਚ ਇੱਕ ਹੋਰ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਉਹ ਇਹ ਹੈ ਕਿ ਹੁਣ ਪੰਜਾਬੀ ਗਾਇਕ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸ ਦਈਏ ਕਿ ਐਫਆਈਆਰ ਵਿੱਚ ਬੁੱਗੇ ਦੇ ਨਾਲ ਉਸ ਦੇ ਸਾਥੀ ਹਜ਼ਾਰਾ ਸਿੰਘ ਤੇ ਹਰਵਿੰਦਰ ਸਿੰਘ ਨਾਂ ਦੇ ਸ਼ਖਸ ਦਾ ਨਾਮ ਵੀ ਲਿਖਵਾਇਆ ਗਿਆ ਹੈ।
ਕਿਵੇਂ ਹੋਈ ਸੀ ਅਮਰਜੀਤ ਕੌਰ ਦੀ ਮੌਤ?
ਦੱਸ ਦਈਏ ਕਿ ਬੁੱਗੇ ਨੇ ਆਪਣੀ ਭਰਜਾਈ ਨੂੰ ਧੱਕਾ ਮਾਰਿਆ ਸੀ। ਹੇਠਾਂ ਡਿੱਗਣ ਕਾਰਨ ਉਸ ਦੇ ਸਿਰ 'ਚ ਡੂੰਘੀ ਸੱਟ ਲੱਗੀ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਹੀ ਇਹ ਮਾਮਲਾ ਭਖ ਗਿਆ ਸੀ। ਅਮਰਜੀਤ ਕੌਰ ਦੀ ਮੌਤ ਦੇ 13 ਦਿਨਾਂ ਬਾਅਦ ਉਸ ਦਾ ਪੋਸਟਮਾਰਟਮ ਕੀਤਾ ਗਿਆ ਸੀ। ਹੁਣ ਉਸ ਤੋਂ ਬਾਅਦ ਹੀ ਬੁੱਗੇ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਅਮਰਜੀਤ ਕੌਰ ਦੀ ਪੋਸਟਮਾਰਟਮ ਰਿਪੋਰਟ 'ਚ ਸਾਹਮਣੇ ਆਇਆ ਸੀ ਕਿ ਉਸ ਦੀ ਮੌਤ ਸਿਰ 'ਚ ਡੂੰਘੀ ਸੱਟ ਲੱਗਣ ਕਾਰਨ ਹੋਈ ਹੈ। ਇਸ ਸਬੰਧੀ ਫਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਆਈਪੀਸੀ ਦੀ ਧਾਰਾ 304, 323, 341, 506 ਤੇ 34 ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ: ਕੰਗਨਾ ਰਣੌਤ ਨੂੰ ਮਿਲ ਗਿਆ ਲਾਈਫ ਪਾਰਟਨਰ? ਜਾਣੋ ਕਿਸ ਦੇ ਹੱਥਾਂ 'ਚ ਹੱਥ ਪਾਏ ਘੁੰਮਦੀ ਨਜ਼ਰ ਆਈ ਅਦਾਕਾਰਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।