ਪੰਜਾਬੀ ਕਲਾਕਾਰਾਂ ਵਲੋਂ ਕੋਰੋਨਾ ਗਾਈਡਲਾਈਨਜ਼ ਦੀ ਧੱਜੀਆਂ ਉਡਾਉਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇਕ ਤੋਂ ਬਾਅਦ ਇਕ ਗਾਈਡਲਾਈਨਜ਼ ਦੀ ਉਲੰਘਣਾ ਦੇ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਇਸ ਵਿਚ ਪੰਜਾਬੀ ਸਿੰਗਰ ਸ਼ਿਵਜੋਤ ਦਾ ਨਾਮ ਵੀ ਸ਼ਾਮਿਲ ਹੋ ਗਿਆ ਹੈ। ਕੋਰੋਨਾ ਗਾਈਡਲਾਈਨਜ਼ ਦੀਆਂ ਧੱਜੀਆਂ ਉਡਾਏ ਜਾਣ ਨੂੰ ਲੈ ਕੇ ਪੰਜਾਬੀ ਗਾਇਕ ਤੇ ਗੀਤਕਾਰ ਸ਼ਿਵਜੋਤ ’ਤੇ ਮਾਮਲਾ ਦਰਜ ਕੀਤਾ ਗਿਆ ਹੈ। ਸ਼ਿਵਜੋਤ ਵਲੋਂ ਨਵਾਂਸ਼ਹਿਰ 'ਚ ਗੀਤ ਦੀ ਸ਼ੂਟਿੰਗ ਕੀਤੀ ਜਾ ਰਹੀ ਸੀ।
ਇਸ ਦੌਰਾਨ ਨਿਯਮਾਂ ਦੀ ਉਲੰਘਣਾ ਹੋ ਰਹੀ ਸੀ। ਇਸ ਤੋਂ ਬਾਅਦ ਨਿੱਜੀ ਪੁਲਿਸ ਨੇ ਗਾਇਕ ਸ਼ਿਵਜੋਤ ਤੇ ਉਨ੍ਹਾਂ ਦੇ 5 ਸਾਥੀਆਂ ਨੂੰ ਹਿਰਾਸਤ 'ਚ ਲਿਆ ਹੈ। ਹਾਲਾਂਕਿ ਮਾਮਲਾ ਦਰਜ਼ ਹੋਣ ਤੋਂ ਬਾਅਦ ਸ਼ਿਵਜੋਤ ਨੂੰ ਜਮਾਨਤ ਮਿਲ ਗਈ ਹੈ। ਪਰ ਵਾਰ-ਵਾਰ ਪੰਜਾਬੀ ਕਲਾਕਾਰਾਂ ਵਲੋਂ ਕੋਵਿਡ ਨਿਯਮਾਂ ਦੀ ਉਲੰਘਣਾ ਕਰਨਾ ਕਾਫੀ ਸ਼ਰਮਨਾਕ ਹੈ।
ਹਾਲ ਹੀ ਵਿਚ ਪੰਜਾਬੀ ਗਾਇਕ ਖਾਨ ਸਾਬ 'ਤੇ ਵੀ ਕੋਵਿਡ ਗਾਈਡਲਾਈਨਜ਼ ਦੀਆਂ ਧੱਜੀਆਂ ਉਡਾਉਣ ਦਾ ਆਰੋਪ ਲੱਗਿਆ ਤੇ ਉਨ੍ਹਾਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ। ਖਾਨ ਸਾਬ ਨੇ ਆਪਣੇ ਦੋਸਤਾਂ ਦੇ ਨਾਲ ਆਪਣੇ ਫਗਵਾੜਾ ਵਾਲੇ ਘਰ ਵਿਚ ਆਪਣਾ ਜਨਮਦਿਨ ਮਨਾਇਆ ਜਿਥੇ ਉਨ੍ਹਾਂ ਨੇ ਲੋੜ ਨਾਲੋਂ ਕਾਫੀ ਵੱਧ ਇਕੱਠ ਕਰ ਲਿਆ ਸੀ। ਇਸ ਤੋਂ ਪਹਿਲਾ ਵੀ ਕਈ ਪੰਜਾਬੀ ਕਲਾਕਾਰਾਂ ਵਲੋਂ ਇਨ੍ਹਾਂ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ।