ਪੜਚੋਲ ਕਰੋ

Shree Brar: ਪੰਜਾਬੀ ਗਾਇਕ ਸ਼੍ਰੀ ਬਰਾੜ ਨੂੰ ਮਿਲ ਰਹੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕਾਂਗਰਸੀ ਆਗੂਆਂ 'ਤੇ ਲਾਏ ਗੰਭੀਰ ਇਲਜ਼ਾਮ

Punjabi SInger Shree Brar: ਸ਼੍ਰੀ ਬਰਾੜ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਦਾ ਕਾਰਨ ਉਸ ਦਾ ਹਾਲ ਹੀ 'ਚ ਰਿਲੀਜ਼ ਹੋਇਆ ਗਾਣਾ 'ਬੇੜੀਆਂ'। ਇਸ ਗਾਣੇ ਨੂੰ ਸ਼੍ਰੀ ਬਰਾੜ ਦੇ ਨਾਲ ਨਾਲ ਰੁਪਿੰਦਰ ਹਾਂਡਾ ਨੇ ਵੀ ਆਪਣੀ ਆਵਾਜ਼ ਦਿੱਤੀ

ਅਮੈਲੀਆ ਪੰਜਾਬੀ ਦੀ ਰਿਪੋਰਟ

Shree Brar Gets Death Threats: ਪੰਜਾਬੀ ਇੰਡਸਟਰੀ ਦੇ ਕਲਾਕਾਰਾਂ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਦੀਆਂ ਰਹੀਆਂ ਹਨ। ਪਿਛਲੇ ਸਾਲ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਕਈ ਕਲਾਕਾਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸੀ। ਹੁਣ ਗਾਇਕ ਸ਼੍ਰੀ ਬਰਾੜ ਦਾ ਨਾਮ ਵੀ ਇਸ ਲਿਸਟ 'ਚ ਸ਼ਾਮਲ ਹੋ ਗਿਆ ਹੈ। 

ਇਹ ਵੀ ਪੜ੍ਹੋ: 'ਜੀ ਵਾਈਫ ਜੀ' ਦਾ ਮਜ਼ੇਦਾਰ ਟਰੇਲਰ ਹੋਇਆ ਰਿਲੀਜ਼, ਤੁਹਾਨੂੰ ਹੱਸਣ ਲਈ ਕਰ ਦੇਵੇਗਾ ਮਜਬੂਰ, ਦੇਖੋ ਵੀਡੀਓ

ਪੰਜਾਬੀ ਗਾਇਕ ਸ਼੍ਰੀ ਬਰਾੜ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਦਰਅਸਲ, ਇਸ ਦਾ ਕਾਰਨ ਹੈ ਉਸ ਦਾ ਹਾਲ ਹੀ 'ਚ ਰਿਲੀਜ਼ ਹੋਇਆ ਗਾਣਾ 'ਬੇੜੀਆਂ'। ਇਸ ਗਾਣੇ ਨੂੰ ਸ਼੍ਰੀ ਬਰਾੜ ਦੇ ਨਾਲ ਨਾਲ ਰੁਪਿੰਦਰ ਹਾਂਡਾ ਨੇ ਵੀ ਆਪਣੀ ਆਵਾਜ਼ ਦਿੱਤੀ ਹੈ। ਇਸ ਗਾਣੇ 'ਚ ਗਾਇਕਾਂ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਸਣੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ ਹੈ। ਤੁਸੀਂ ਵੀ ਸੁਣੋ ਇਹ ਗਾਣਾ:

View this post on Instagram
 
A post shared by SHREE BRAR (MALWE DA RAJA) (@officialshreebrar)

ਇਸ ਗਾਣੇ ਮਗਰੋਂ ਗਾਇਕ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਸ ਨੇ ਇਹ ਸਨਸਨੀਖੇਜ਼ ਖੁਲਾਸਾ ਖੁਦ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਕੀਤਾ। ਇਹੀ ਨਹੀਂ ਉਸ ਨੇ ਕਈ ਕਾਂਗਰਸੀ ਆਗੂਆਂ 'ਤੇ ਉਸ ਨੂੰ ਪ੍ਰਤਾੜਿਤ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਗੰਭੀਰ ਇਲਜ਼ਾਮ ਲਗਾਏ। ਇਹੀ ਨਹੀਂ ਲਾਈਵ ਹੋ ਕੇ ਬਰਾੜ ਨੇ ਆਪਣੇ ਦਿਲ ਦੇ ਦਰਦ ਨੂੰ ਫੈਨਜ਼ ਦੇ ਨਾਲ ਸ਼ੇਅਰ ਕੀਤਾ। ਕਰੀਬ 18 ਮਿੰਟਾਂ ਦੇ ਲਾਈਵ ਦੌਰਾਨ ਉਸ ਨਾਲ ਕਿਸਾਨ ਅੰਦੋਲਨ ਤੋਂ ਲੈਕੇ ਹੁਣ ਤੱਕ ਜੋ ਵੀ ਕੁਝ ਹੋਇਆ, ਉਹ ਸਾਰੇ ਹਾਲਾਤ ਉਸ ਨੇ ਬਿਆਨ ਕੀਤੇ।

ਸਾਲ 'ਚ 8 ਵਾਰ ਖੁਦਕੁਸ਼ੀ ਦੀ ਕੋਸ਼ਿਸ਼
ਇਹੀ ਨਹੀਂ ਗਾਇਕ ਨੇ ਇੱਕ ਸਾਲ 'ਚ 8 ਵਾਰ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸ ਦਾ ਖੁਲਾਸਾ ਵੀ ਉਸ ਨੇ ਲਾਈਵ ਦੌਰਾਨ ਕੀਤਾ। ਇਸ ਦੇ ਨਾਲ ਨਾਲ ਉਸ ਨੇ ਆਪਣੇ ਵੀਡੀਓ 'ਚ ਦਿੱਗਜ ਭਾਜਪਾ ਆਗੂ 'ਤੇ ਵੀ ਗੰਭੀਰ ਇਲਜ਼ਾਮ ਲਗਾਏ ਹਨ। ਉਸ ਨੇ ਦੱਸਿਆ ਕਿ ਇੱਕ ਸੀਨੀਅਰ ਤੇ ਪ੍ਰਸਿੱਧ ਭਾਜਪਾ ਆਗੂ ਨੇ ਉਸ ਖਿਲਾਫ ਯੋਜਨਾ ਬਣਾਈ ਸੀ। ਬਰਾੜ ਨੇ ਦੱਸਿਆ ਕਿ ਭਾਜਪਾ ਆਗੂ ਨੇ ਉਸ ਨੂੰ ਅੱਤਵਾਦੀ ਸਾਬਤ ਕਰਵਾ ਕੇ ਜੇਲ੍ਹ ਬੰਦ ਕਰਵਾਉਣ ਦੀ ਗੱਲ ਕਹੀ ਸੀ। ਇਸ ਦੇ ਨਾਲ ਨਾਲ ਬਰਾੜ ਨੇ ਹੋਰ ਵੀ ਕਈ ਗੱਲਾਂ ਆਪਣੇ ਲਾਈਵ ਦੌਰਾਨ ਕਹੀਆਂ। ਦੇਖੋ ਉਸ ਦਾ ਲਾਈਵ ਵੀਡੀਓ:

View this post on Instagram
 
A post shared by SHREE BRAR (MALWE DA RAJA) (@officialshreebrar)

ਕਾਬਿਲੇਗ਼ੌਰ ਹੈ ਕਿ ਸ਼੍ਰੀ ਬਰਾੜ ਨੇ ਕਿਸਾਨੀ ਅੰਦੋਲਨ 'ਚ ਵਧ ਚੜ੍ਹ ਕੇ ਹਿੱਸਾ ਲਿਆ ਸੀ। ਇੱਥੋਂ ਹੀ ਉਹ ਚਰਚਾ ਦਾ ਵਿਸ਼ਾ ਬਣਿਆ ਸੀ। ਉਹ ਹਮੇਸ਼ਾ ਤੋਂ ਹੀ ਆਪਣੇ ਗੀਤਾਂ 'ਚ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਦਾ ਰਿਹਾ ਹੈ। ਹੁਣ ਉਸ ਦੇ ਗਾਣੇ 'ਬੇੜੀਆਂ' ਕਰਕੇ ਉਹ ਕਾਫੀ ਸੁਰਖੀਆਂ ਬਟੋਰ ਰਿਹਾ ਹੈ।

ਇਹ ਵੀ ਪੜ੍ਹੋ: ਦੋਵੇਂ ਪਤਨੀਆਂ ਨੂੰ ਭੁੱਲ ਕੇ ਇਸ ਅਦਾਕਾਰਾ ਦੇ ਪਿਆਰ 'ਚ ਗਵਾਚੇ ਨਜ਼ਰ ਆਏ ਧਰਮਿੰਦਰ, ਵਾਇਰਲ ਹੋ ਰਿਹਾ ਵੀਡੀਓ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Advertisement
ABP Premium

ਵੀਡੀਓਜ਼

ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਹੜੀ ਪਾਰਟੀ ਦੀ ਹੋਵੇਗੀ ਜਿੱਤ ? MC Election | Nagar Nigam |ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Embed widget