ਰੌਬਟ ਦੀ ਰਿਪੋਰਟ

ਚੰਡੀਗੜ੍ਹ: ਪਟਿਆਲਾ ਪੁਲਿਸ ਨੇ ਮੰਗਲਵਾਰ ਨੂੰ ਪੰਜਾਬੀ ਗਾਇਕ ਤੇ ਲੇਖਕ ਸ਼੍ਰੀ ਬਰਾੜ ਨੂੰ ਗ੍ਰਿਫ਼ਤਾਰ ਕਰ ਲਿਆ। ਬਰਾੜ ਤੇ ਆਪਣੇ ਗੀਤ ਵਿੱਚ ਹਿੰਸਾ ਤੇ ਗਨ ਕਲਚਰ ਨੂੰ ਪ੍ਰਮੋਟ ਕਰਨ ਦਾ ਦੋਸ਼ ਹੈ। ਉਨ੍ਹਾਂ ਇਹ ਗੀਤ ਸੋਸ਼ਲ ਮੀਡੀਆ ਤੇ ਸਾਂਝਾ ਕੀਤਾ ਸੀ।

ਪਟਿਆਲਾ ਪੁਲਿਸ ਨੇ ਸ਼੍ਰੀ ਬਰਾੜ ਤੇ ਹੋਰ ਸਹਾਇਕ ਕਲਾਕਾਰਾਂ ਖਿਲਾਫ ਆਈਪੀਸੀ ਦੀ ਧਾਰਾ 294 ਅਤੇ 504 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਮੁਤਾਬਕ ਬਾਰਬੀ ਮਾਨ ਦੇ ਗੀਤ ਵਿੱਚ ਫੀਚਰ ਹੋਏ ਸ਼੍ਰੀ ਬਰਾੜ ਨੇ ਹਥਿਆਰਾਂ ਨੂੰ ਪ੍ਰਮੋਟ ਕੀਤਾ ਹੈ। ਇਹ ਗੀਤ ਨਵੰਬਰ ਮਹੀਨੇ ਰਿਲੀਜ਼ ਹੋਇਆ ਸੀ।

ਸ਼ਿਕਾਇਤ ਮਗਰੋਂ ਗੀਤ ਦੀ ਗਾਇਕ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪੁਲਿਸ ਇਸ ਗੀਤ ਦੇ ਹੋਰ ਕਲਾਕਾਰਾਂ ਨੂੰ ਕਾਬੂ ਕਰਨ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਪੁਲਿਸ ਹਥਿਆਰਾਂ ਨੂੰ ਪ੍ਰਮੋਟ ਕਰਨ ਵਾਲੇ ਪੰਜਾਬੀ ਸਿੰਗਰਾਂ ਖਿਲਾਫ ਐਕਸ਼ਨ ਲੈਂਦੀ ਰਹੀ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਖਿਲਾਫ ਵੀ ਹਥਿਆਰਾਂ ਨੂੰ ਪ੍ਰਮੋਟ ਕਰਨ ਲਈ ਕਾਰਵਾਈ ਸ਼ੁਰੂ ਹੋਈ ਸੀ।