Sippy Gill: ਪੰਜਾਬੀ ਗਾਇਕ ਸਿੱਪੀ ਗਿੱਲ ਦੀਆਂ ਮੁਸ਼ਕਿਲਾਂ ਨਹੀਂ ਹੋ ਰਹੀਆਂ ਖਤਮ, ਸੈਸ਼ਨ ਕੋਰਟ ਨੇ ਰੱਦ ਕੀਤੀ ਜ਼ਮਾਨਤ ਅਰਜ਼ੀ
Sippy Gill Bail Plea Rejcted: ਹਾਲ ਹੀ 'ਚ ਮੋਹਾਲੀ ਪੁਲਿਸ ਨੇ ਸਿੱਪੀ ਗਿੱਲ ਖਿਲਾਫ ਮਾਮਲਾ ਦਰਜ ਕੀਤਾ ਸੀ। ਸਿੱਪੀ ਗਿੱਲ 'ਤੇ ਦੋਸ਼ ਸੀ ਕਿ ਉਸ ਨੇ ਹੋਮਲੈਂਡ ਹਾਈਟਸ ਸੁਸਾਇਟੀ ਕੋਲ ਇੱਕ ਸ਼ਖਸ ਨਾਲ ਕੁੱਟਮਾਰ ਕੀਤੀ ਹੈ।
ਅਮੈਲੀਆ ਪੰਜਾਬੀ ਦੀ ਰਿਪੋਰਟ
Sippy Gill Bail Plea Rejected: ਪੰਜਾਬੀ ਗਾਇਕ ਸਿੱਪੀ ਗਿੱਲ ਦਾ ਨਾਮ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣਿਆ ਹੋਇਆ ਹੈ। ਗਾਇਕ ਆਪਣੀ ਨਿੱਜੀ ਜ਼ਿੰਦਗੀ ਨੂੰ ਲੈਕੇ ਅਕਸਰ ਚਰਚਾ ਦਾ ਵਿਸ਼ਾ ਬਣਿਆ ਰਹਿੰਦਾ ਹੈ। ਹੁਣ ਗਾਇਕ ਦੇ ਨਾਮ ਦੇ ਨਾਲ ਅਜਿਹਾ ਵਿਵਾਦ ਜੁੜ ਗਿਆ ਹੈ, ਜਿਸ ਨੂੰ ਦੇਖ ਕੇ ਇੰਝ ਲੱਗਦਾ ਹੈ ਕਿ ਉਸ ਦਾ ਪਿੱਛਾ ਇਸ ਤੋਂ ਜਲਦੀ ਨਹੀਂ ਛੁੱਟਣ ਵਾਲਾ ਹੈ।
ਦਰਅਸਲ, ਹਾਲ ਹੀ 'ਚ ਮੋਹਾਲੀ ਪੁਲਿਸ ਨੇ ਸਿੱਪੀ ਗਿੱਲ ਖਿਲਾਫ ਮਾਮਲਾ ਦਰਜ ਕੀਤਾ ਸੀ। ਸਿੱਪੀ ਗਿੱਲ 'ਤੇ ਦੋਸ਼ ਸੀ ਕਿ ਉਸ ਨੇ ਹੋਮਲੈਂਡ ਹਾਈਟਸ ਸੁਸਾਇਟੀ ਕੋਲ ਇੱਕ ਸ਼ਖਸ ਨਾਲ ਕੁੱਟਮਾਰ ਕੀਤੀ ਹੈ। ਪੀੜਤ ਕਮਲਜੀਤ ਸਿੰਘ ਦੀ ਸ਼ਿਕਾਇਤ 'ਤੇ ਗਾਇਕ ਦੇ ਖਿਲਾਫ 12 ਦਿਨਾਂ ਪਹਿਲਾਂ ਐਫਆਈਆਰ ਦਰਜ ਹੋਈ ਸੀ। ਇਸ ਤੋਂ ਬਾਅਦ ਸਿੱਪੀ ਗਿੱਲ ਨੇ ਗ੍ਰਿਫਤਾਰੀ ਤੋਂ ਬਚਣ ਲਈ ਮੋਹਾਲੀ ਸੈਸ਼ਨ ਕੋਰਟ ਵਿੱਚ ਜ਼ਮਾਨਤ ਅਰਜ਼ੀ ਪਾਈ, ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਹੈ।
View this post on Instagram
ਕੀ ਬੋਲਿਆ ਸ਼ਿਕਾਇਤਕਰਤਾ
ਪੀੜਤ ਕਮਲਜੀਤ ਸਿੰਘ ਨੇ ਆਪਣੀ ਸ਼ਿਕਾਇਤ 'ਚ ਦੱਸਿਆ ਸੀ ਕਿ ਸਿੱਪੀ ਗਿੱਲ ਨੇ ਆਪਣੇ ਸਾਥੀਆਂ ਦੇ ਨਾਲ ਮਿਲ ਕੇ ਉਸ ਨੂੰ ਘੇਰ ਲਿਆ ਅਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਇਸ ਵਿੱਚ ਸਿੱਪੀ ਗਿੱਲ ਦੇ ਨਾਲ ਉਸ ਦੇ ਸਾਥੀ ਹਨੀ ਸੇਖੋਂ ਤੇ ਹਨੀ ਖਾਨ ਦੇ ਨਾਂ ਸ਼ਾਮਲ ਹਨ। ਦੂਜੇ ਪਾਸੇ, ਸਿੱਪੀ ਗਿੱਲ ਗ੍ਰਿਫਤਾਰੀ ਤੋਂ ਬਚਣ ਲਈ ਪੂਰੀ ਕੋਸ਼ਿਸ਼ ਕਰ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।