Sippy Gill: ਸਿੱਪੀ ਗਿੱਲ ਦੀਆਂ ਦੀਪ ਸਿੱਧੂ ਦੀ ਮਾਂ ਨਾਲ ਤਸਵੀਰਾਂ ਆਈਆਂ ਸਾਹਮਣੇ, ਫੈਨਜ਼ ਕਰ ਰਹੇ ਪਿਆਰ ਦੀ ਬਰਸਾਤ
ਸਿੱਪੀ ਗਿੱਲ (Sippy Gill) ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਗਾਇਕ ਮਰਹੂਮ ਅਦਾਕਾਰ ਦੀਪ ਸਿੱਧੂ (Deep Sidhu) ਦੀ ਮਾਂ ਦੇ ਨਾਲ ਨਜ਼ਰ ਆ ਰਿਹਾ ਹੈ।
Sippy Gill With Deep Sidhu Mother: ਪੰਜਾਬੀ ਗਾਇਕ ਸਿੱਪੀ ਗਿੱਲ (Sippy Gill) ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਗਾਇਕ ਮਰਹੂਮ ਅਦਾਕਾਰ ਦੀਪ ਸਿੱਧੂ (Deep Sidhu) ਦੀ ਮਾਂ ਦੇ ਨਾਲ ਨਜ਼ਰ ਆ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੇ ਵੱਲੋਂ ਵੀ ਇਸ ‘ਤੇ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਬਾਣੀ ਸੰਧੂ ਨੇ ਨਵੀਂ ਭਾਬੀ ਨਾਲ ਸ਼ੇਅਰ ਕੀਤੀਆਂ ਤਸਵੀਰਾਂ, ਫੈਨਜ਼ ਨੇ ਦਿੱਤੀ ਵਧਾਈ
ਇਹ ਤਸਵੀਰਾਂ ਕਿਸੇ ਵਿਆਹ ਸਮਾਰੋਹ ਦੀਆਂ ਲੱਗ ਰਹੀਆਂ ਹਨ ਅਤੇ ਇਨ੍ਹਾਂ ਤਸਵੀਰਾਂ ਨੂੰ ਇੰਸਟੈਂਟ ਪਾਲੀਵੁੱਡ ਨਾਂਅ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਗਿਆ ਹੈ। ਦੱਸ ਦਈਏ ਕਿ ਦੀਪ ਸਿੱਧੂ ਦਾ ਦਿਹਾਂਤ ਇੱਕ ਸੜਕ ਹਾਦਸੇ ‘ਚ ਹੋ ਗਿਆ ਸੀ।
View this post on Instagram
ਜਿਸ ਤੋਂ ਬਾਅਦ ਉਨ੍ਹਾਂ ਦੀ ਖ਼ਾਸ ਦੋਸਤ ਰੀਨਾ ਰਾਏ ਉਨ੍ਹਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਲਗਾਤਾਰ ਸਾਂਝੇ ਕਰਕੇ ਉਨ੍ਹਾਂ ਨੂੰ ਯਾਦ ਕਰਦੀ ਰਹਿੰਦੀ ਹੈ। ਦੀਪ ਸਿੱਧੂ ਨੇ ਬਹੁਤ ਹੀ ਛੋਟੀ ਜਿਹੀ ਉਮਰ ‘ਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਦਿੱਤਾ ਸੀ ।ਸਿੱਪੀ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ।
ਉਹ ਗੀਤਾਂ ਦੇ ਨਾਲ ਨਾਲ ਕਈ ਪੰਜਾਬੀ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ। ਜਲਦ ਹੀ ਉਹ ਹੋਰ ਵੀ ਕਈ ਪ੍ਰੋਜੈਕਟਸ ‘ਚ ਦਿਖਾਈ ਦੇਣਗੇ। ਸੋਸ਼ਲ ਮੀਡੀਆ ‘ਤੇ ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ।
ਇਹ ਵੀ ਪੜ੍ਹੋ: ਸੁਸ਼ਾਂਤ ਸਿੰਘ ਰਾਜਪੂਤ ਦੇ ਪਾਲਤੂ ਕੁੱਤੇ ਫੱਜ ਦਾ ਦੇਹਾਂਤ, ਫੈਨਜ਼ ਮਨਾ ਰਹੇ ਸੋਗ