Sukshinder Shinda: ਗਾਇਕ ਸੁਖਸ਼ਿੰਦਰ ਸ਼ਿੰਦਾ ਤੁੰਬੀ ਵਜਾਉਂਦੇ ਆਏ ਨਜ਼ਰ, ਬੋਲੇ- ਜੰਮ ਕੇ ਕਰੋ ਤਰੱਕੀ, ਪਰ ਵਿਰਸਾ ਨਾ ਭੁੱਲੋ
Sukshinder Shinda New Post: ਸੁਖਸ਼ਿੰਦਰ ਸ਼ਿੰਦਾ ਨੇ ਇੱਕ ਖਾਸ ਤਸਵੀਰ ਸ਼ੇਅਰ ਕਰ ਫੈਨਜ਼ ਨੂੰ ਸਪੈਸ਼ਲ ਮੈਸੇਜ ਦਿੱਤਾ ਹੈ। ਸ਼ਿੰਦਾ ਨੇ ਆਪਣੀ ਇੱਕ ਤਸਵੀਰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਹੱਥ 'ਚ ਤੁੰਬੀ ਫੜੀ ਹੋਈ ਹੈ।
Sukshinder Shinda Post: ਪੰਜਾਬੀ ਗਾਇਕ ਸੁਖਸ਼ਿੰਦਰ ਸ਼ਿੰਦਾ ਦੀ ਗਿਣਤੀ ਇੰਡਸਟਰੀ ਦੇ ਟੌਪ ਕਲਾਕਾਰਾਂ ਵਿੱਚ ਹੁੰਦੀ ਹੈ। ਉਨ੍ਹਾਂ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਜ਼ਬਰਦਸਤ ਗਾਣੇ ਦਿੱਤੇ ਹਨ। ਉਨ੍ਹਾਂ ਦੇ ਹਿੱਟ ਗਾਣਿਆਂ ਦੀ ਲਿਸਟ ਕਾਫੀ ਲੰਬੀ ਹੈ। ਹੁਣ ਫੈਨਜ਼ ਸ਼ਿੰਦਾ ਦੀ ਨਵੀਂ ਐਲਬਮ 'ਟਰਬਨ ਵਾਲਾ ਮੁੰਡਾ' ਦੀ ਬੇਸਵਰੀ ਨਾਲ ਉਡੀਕ ਕਰ ਰਹੇ ਹਨ।
ਇਸ ਤੋਂ ਪਹਿਲਾਂ ਸੁਖਸ਼ਿੰਦਰ ਸ਼ਿੰਦਾ ਨੇ ਇੱਕ ਖਾਸ ਤਸਵੀਰ ਸ਼ੇਅਰ ਕਰ ਫੈਨਜ਼ ਨੂੰ ਸਪੈਸ਼ਲ ਮੈਸੇਜ ਦਿੱਤਾ ਹੈ। ਸ਼ਿੰਦਾ ਨੇ ਆਪਣੀ ਇੱਕ ਤਸਵੀਰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਹੱਥ 'ਚ ਤੁੰਬੀ ਫੜੀ ਹੋਈ ਹੈ। ਉਨ੍ਹਾਂ ਨੇ ਇਸ ਦੇ ਨਾਲ ਨਾਲ ਹੀ ਇਹ ਕਿਹਾ, 'ਜੰਮ ਕੇ ਤਰੱਕੀਆਂ ਕਰੋ, ਪਰ ਕਦੇ ਵੀ ਆਪਣੇ ਵਿਰਸੇ ਨੂੰ ਨਾ ਭੁੱਲੋ।' ਉਨ੍ਹਾਂ ਦੀ ਇਸ ਪੋਸਟ 'ਤੇ ਫੈਨਜ਼ ਖੂਬ ਪਿਆਰ ਦੀ ਵਰਖਾ ਕਰ ਰਹੇ ਹਨ।
View this post on Instagram
ਹਾਲ ਹੀ 'ਚ ਸੁਖਸ਼ਿੰਦਰ ਸ਼ਿੰਦਾ ਨੇ ਆਪਣੀ ਈਪੀ 'ਮੁੰਡਾ ਟਰਬਨ ਵਾਲਾ' ਦਾ ਐਲਾਨ ਕਰ ਦਿੱਤਾ ਹੈ। ਇਸ ਵਿੱਚ ਸ਼ਿੰਦਾ ਤੇ ਬਲਵੀਰ ਬੋਪਾਰਾਏ ਦੀ ਜੋੜੀ ਫਿਰ ਤੋਂ ਧਮਾਲਾਂ ਪਾਉਂਦੀ ਨਜ਼ਰ ਆਵੇਗੀ। ਇਹ ਤਾਂ ਸਭ ਜਾਣਦੇ ਹਨ ਕਿ ਬਲਵੀਰ ਬੋਪਾਰਾਏ ਨੇ ਇੰਡਸਟਰੀ ਨੂੰ ਜ਼ਬਰਦਸਤ ਹਿੱਟ ਤੇ ਯਾਦਗਾਰੀ ਗੀਤ ਦਿੱਤੇ ਹਨ। ਬੋਪਾਰਾਏ ਦੇ ਲਿਖੇ ਗੀਤ ਗਾ ਕੇ ਕਈ ਗਾਇਕ ਸਟਾਰ ਬਣੇ। ਹੁਣ ਸ਼ਿੰਦਾ ਤੇ ਬੋਪਾਰਾਏ ਦੀ ਜੋੜੀ ਮੁੜ ਤੋਂ ਇਕੱਠੀ ਨਜ਼ਰ ਆਉਣ ਵਾਲੀ ਹੈ। ਫੈਨਜ਼ ਦੋਵਾਂ ਦੀ ਜੋੜੀ ਨੂੰ ਫਿਰ ਤੋਂ ਇਕੱਠੇ ਦੇਖ ਕਾਫੀ ਖੁਸ਼ ਨਜ਼ਰ ਆ ਰਹੀ ਹੈ।
View this post on Instagram
ਕਾਬਿਲੇਗ਼ੌਰ ਹੈ ਕਿ ਸੁਖਸ਼ਿੰਦਰ ਸ਼ਿੰਦਾ ਪਿਛਲੇ ਕਰੀਬ 33 ਸਾਲਾਂ ਤੋਂ ਪੰਜਾਬੀਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਆਪਣੀ ਗਾਇਕੀ ਦੇ ਕਰੀਅਰ 'ਚ ਸ਼ਿੰਦਾ ਨੇ ਇੰਡਸਟਰੀ ਨੂੰ ਅਨੇਕਾਂ ਹਿੱਟ ਗਾਣੇ ਦਿੱਤੇ ਹਨ। ਉਨ੍ਹਾਂ ਦੇ ਗਾਏ ਗੀਤ ਅੱਜ ਤੱਕ ਲੋਕਾਂ ਦੀ ਜ਼ੁਬਾਨ 'ਤੇ ਹਨ। ਖਾਸ ਕਰਕੇ ਉਨ੍ਹਾਂ ਦੀ ਬੋਪਾਰਾਏ ਨਾਲ ਜੋੜੀ ਨੂੰ ਕਾਫੀ ਪਿਆਰ ਮਿਲਦਾ ਰਿਹਾ ਹੈ। ਹੁਣ ਫਿਰ ਤੋਂ ਇਹ ਜੋੜੀ ਤੁਹਾਡਾ ਮਨੋਰੰਜਨ ਕਰਨ ਜਾ ਰਹੀ ਹੈ। ਫੈਨਜ਼ ਬੇਸਵਰੀ ਨਾਲ ਸ਼ਿੰਦਾ ਦੀ ਈਪੀ ਰਿਲੀਜ਼ ਹੋਣ ਦੀ ਉਡੀਕ ਕਰ ਰਹੇ ਹਨ।
ਇਹ ਵੀ ਪੜ੍ਹੋ: ਸ਼ੈਰੀ ਮਾਨ ਆਪਣੇ ਪਿੰਡ ਨੂੰ ਯਾਦ ਕਰ ਹੋਏ ਇਮੋਸ਼ਨਲ, ਵੀਡੀਓ ਸ਼ੇਅਰ ਕਰ ਕਹੀ ਇਹ ਗੱਲ