Sunanda Sharma With Harjit Harman: ਪੰਜਾਬੀ ਸਿੰਗਰ ਸੁਨੰਦਾ ਸ਼ਰਮਾ ਦੇ ਦੇਸ਼ ਦੁਨੀਆ 'ਚ ਲੱਖਾਂ ਫੈਨਜ਼ ਹਨ। ਉਸ ਨੇ ਆਪਣੀ ਗਾਇਕੀ ਦੇ ਹੁਨਰ ਨਾਲ ਸਭ ਦਾ ਮਨ ਮੋਹ ਲਿਆ ਹੈ। ਇਸ ਦੇ ਨਾਲ ਨਾਲ ਸੁਨੰਦਾ ਅਕਸਰ ਹੀ ਸੁਰਖੀਆਂ 'ਚ ਬਣੀ ਰਹਿੰਦੀ ਹੈ। ਉਹ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਹਾਲ ਹੀ ਸੁਨੰਦਾ ਨੇ ਪੰਜਾਬੀ ਗਾਇਕ ਹਰਜੀਤ ਹਰਮਨ ਨਾਲ ਮੁਲਾਕਾਤ ਕੀਤੀ। ਗਾਇਕਾ ਨੇ ਇਸ ਮੁਲਾਕਾਤ ਦੀਆਂ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ।









ਦੱਸ ਦਈਏ ਕਿ ਤਸਵੀਰਾਂ ਸ਼ੇਅਰ ਕਰਦਿਆਂ ਸੁਨੰਦਾ ਨੇ ਕੈਪਸ਼ਨ 'ਚ ਹਰਜੀਤ ਹਰਮਨ ਲਈ ਪਿਆਰੀ ਜਿਹੀ ਕੈਪਸ਼ਨ ਵੀ ਲਿਖੀ। ਸੁਨੰਦਾ ਨੇ ਲਿਖਿਆ, 'ਮੇਰੇ ਪਹਿਲੇ ਸਟੇਜ ਸ਼ੋਅ 'ਤੇ ਤੁਹਾਡੇ ਵੱਲੋਂ ਦਿੱਤੀ ਗਈ ਹੱਲਾਸ਼ੇਰੀ, ਮੈਨੂੰ ਇੱਥੇ ਤੱਕ ਲੈ ਆਈ ਹਰਜੀਤ ਵੀਰ ਜੀ ਤੇ ਸੁਖਪ੍ਰੀਤ ਦੀਦੀ। ਤੁਹਾਡੇ ਪਿਆਰ ਲਈ ਸ਼ੁਕਰੀਆ।'






ਕਾਬਿਲੇਗ਼ੌਰ ਹੈ ਕਿ ਸੁਨੰਦਾ ਸ਼ਰਮਾ ਪੰਜਾਬੀ ਇੰਡਸਟਰੀ ਦੀਆਂ ਟੌਪ ਗਾਇਕਾਵਾਂ ਵਿੱਚੋਂ ਇੱਕ ਹੈ। ਉਸ ਨੇ ਆਪਣੇ ਹੁਣ ਤੱਕ ਦੇ ਗਾਇਕੀ ਦੇ ਕਰੀਅਰ 'ਚ ਪੰਜਾਬੀ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਦਿੱਤੇ ਹਨ। ਉਸ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਬੀ ਹੈ। ਦੂਜੇ ਪਾਸੇ ਹਰਜੀ ਹਰਮਨ ਦੀ ਗੱਲ ਕਰੀਏ ਤਾਂ ਉਹ ਆਂਪਣੇ ਸਮੇਂ ਦੇ ਟੌਪ ਗਾਇਕ ਰਹੇ ਹਨ। ਉਨ੍ਹਾਂ ਨੇ ਇੱਕ ਦਹਾਕੇ ਤੱਕ ਪੰਜਾਬੀ ਇੰਡਸਟਰੀ 'ਤੇ ਰਾਜ ਕੀਤਾ। ਹੁਣ ਹਰਜੀਤ ਹਰਮਨ ਪੰਜਾਬੀ ਇੰਡਸਟਰੀ 'ਚ ਜ਼ਿਆਦਾ ਐਕਟਿਵ ਨਹੀਂ ਹਨ। ਉਹ ਸੋਸ਼ਲ ਮੀਡੀਆ 'ਤੇ ਆਪਣੇ ਫੈਨਜ਼ ਦੇ ਨਾਲ ਆਪਣੇ ਨਾਲ ਜੁੜੀ ਅਪਡੇਟਸ ਸ਼ੇਅਰ ਕਰਦੇ ਰਹਿੰਦੇ ਹਨ।