Sunanda Sharma: ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਪਿਤਾ ਨਾਲ ਤਸਵੀਰ ਕੀਤੀ ਸ਼ੇਅਰ, ਦਿੱਤੀ ਪਿਆਰੀ ਕੈਪਸ਼ਨ
Sunanda Sharma: ਸੁਨੰਦਾ ਸ਼ਰਮਾ ਨੇ ਇੱਕ ਹੋਰ ਤਸਵੀਰ ਆਪਣੇ ਇੰਸਟਾਗ੍ਰਾਮ ਸਟੋਰੀ ਤੇ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਆਪਣੇ ਨਾਲ ਪਿਆਰੀ ਤਸਵੀਰ ਸ਼ੇਅਰ ਕੀਤੀ ਹੈ।

Punjabi Singer Sunanda Sharma: ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਦੇਸ਼ ਦੁਨੀਆ `ਚ ਜ਼ਬਰਦਸਤ ਫ਼ੈਨ ਫ਼ਾਲੋਇੰਗ ਹੈ। ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਇਸ ਦੇ ਨਾਲ ਨਾਲ ਸੁਨੰਦਾ ਨੂੰ ਸੋਸ਼ਲ ਮੀਡੀਆ ਕੁਈਨ ਵੀ ਕਹਿੰਦੇ ਹਨ, ਕਿਉਂਕਿ ਉਹ ਸੋਸ਼ਲ ਮੀਡੀਆ ਕਾਫ਼ੀ ਐਕਟਿਵ ਰਹਿੰਦੀ ਹੈ। ਉਨ੍ਹਾਂ ਦੀਆਂ ਸੋਸ਼ਲ ਮੀਡੀਆ ਪੋਸਟਾਂ ਦੇਖ ਪਤਾ ਲੱਗਦਾ ਹੈ ਕਿ ਉਹ ਆਪਣੇ ਪਰਿਵਾਰ ਨੂੰ ਕਿੰਨਾ ਪਿਆਰ ਕਰਦੀ ਹੈ।
ਹਾਲ ਹੀ `ਚ ਸੁਨੰਦਾ ਨੇ ਆਪਣੀ ਭਤੀਜੀ ਤੇ ਪਾਲਤੂ ਡੌਗੀ ਨਾਲ ਤਸਵੀਰ ਸ਼ੇਅਰ ਕੀਤੀ ਸੀ, ਜਿਸ ਦੀ ਕੈਪਸ਼ਨ `ਚ ਉਨ੍ਹਾਂ ਨੇ ਲਿਖਿਆ ਸੀ, "ਭੂਆ ਭਤੀਜੀ ਤੇ ਚੀਚੀ।" ਹੁਣ ਸੁਨੰਦਾ ਸ਼ਰਮਾ ਨੇ ਇੱਕ ਹੋਰ ਤਸਵੀਰ ਆਪਣੇ ਇੰਸਟਾਗ੍ਰਾਮ ਸਟੋਰੀ ਤੇ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਆਪਣੇ ਨਾਲ ਪਿਆਰੀ ਤਸਵੀਰ ਸ਼ੇਅਰ ਕੀਤੀ ਹੈ। ਜਿਸ ਦੀ ਕੈਪਸ਼ਨ `ਚ ਉਨ੍ਹਾਂ ਲਿਖਿਆ, "ਅੱਬੂ"। ਇਸ ਦੇ ਨਾਲ ਉਨ੍ਹਾਂ ਨੇ ਪਿਆਰ ਭਰੀਆਂ ਇਮੋਜੀਆਂ ਵੀ ਇਸਤੇਮਾਲ ਕੀਤੀਆਂ ਹਨ।

ਦੱਸ ਦਈਏ ਕਿ ਸੋਸ਼ਲ ਮੀਡੀਆ ਤੇ ਸੁਨੰਦਾ ਸ਼ਰਮਾ ਦਾ ਦਬਦਬਾ ਹੈ। ਉਨ੍ਹਾਂ ਦੀ ਹਰ ਤਸਵੀਰ ਤੇ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਜਾਂਦੀ ਹੈ। ਹਾਲ ਹੀ ਸੁਨੰਦਾ ਚੰਡੀਗੜ੍ਹ ਦੀਆਂ ਸੜਕਾਂ ਤੇ ਬੁਲੇਟ ਚਲਾਉਂਦੀ ਨਜ਼ਰ ਆਈ ਸੀ। ਉਨ੍ਹਾਂ ਦੀ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਨੇ ਖੂਬ ਪਿਆਰ ਦਿੱਤਾ ਸੀ।
View this post on Instagram
ਇਸ ਦੇ ਨਾਲ ਨਾਲ ਸੁਨੰਦਾ ਦੀ ਸੋਸ਼ਲ ਮੀਡੀਆ ਤੇ ਜ਼ਬਰਦਸਤ ਫ਼ੈਨ ਫ਼ਾਲੋਇੰਗ ਹੈ। ਇਕੱਲੇ ਇੰਸਟਾਗ੍ਰਾਮ ਤੇ ਸੁਨੰਦਾ ਦੇ 6.9 ਮਿਲੀਅਨ ਯਾਨਿ 69 ਲੱਖ ਫ਼ਾਲੋਅਰਜ਼ ਹਨ।




















