Sunanda Sharma: ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਪੰਜਾਬੀ ਇੰਡਸਟਰੀ ਦੀ ਟੌਪ ਗਾਇਕਾਵਾਂ `ਚੋਂ ਇੱਕ ਹੈ। ਦੇਸ਼ ਵਿਦੇਸ਼ `ਚ ਉਸ ਦੀ ਲੰਬੀ ਚੌੜੀ ਫ਼ੈਨ ਫ਼ਾਲੋਇੰਗ ਹੈ। ਉਸ ਨੇ ਆਪਣੇ ਗਾਇਕੀ ਦੇ ਕਰੀਅਰ `ਚ ਇੰਡਸਟਰੀ ਨੂੰ ਕਈ ਖੂਬਸੂਰਤ ਗੀਤ ਦਿੱਤੇ ਹਨ। ਇਸ ਦੇ ਨਾਲ ਨਾਲ ਉਹ ਸੋਸ਼ਲ ਮੀਡੀਆ ਤੇ ਵੀ ਕਾਫ਼ੀ ਐਕਟਿਵ ਰਹਿੰਦੀ ਹੈ। ਉਹ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਰਾਹੀ ਫ਼ੈਨਜ਼ ਦਾ ਮਨੋਰੰਜਨ ਕਰਦੀ ਰਹਿੰਦੀ ਹੈ।
ਇਸੇ ਦਰਮਿਆਨ ਸੁਨੰਦਾ ਸ਼ਰਮਾ ਨੇ ਆਂਪਣੇ ਸੋਸ਼ਲ ਮੀਡੀਆ ਤੇ ਇੱਕ ਅਜਿਹੀ ਪੋਸਟ ਸ਼ੇਅਰ ਕੀਤੀ ਹੈ, ਜਿਸ ਨੂੰ ਦੇਖ ਕੇ ਹਰ ਕੋਈ ਭਾਵੁਕ ਹੋ ਰਿਹਾ ਹੈ। ਜੀ ਹਾਂ, ਸੁਨੰਦਾ ਸ਼ਰਮਾ ਨੇ ਆਪਣੀ ਮਾਂ ਲਈ ਖਾਸ ਪੋਸਟ ਸ਼ੇਅਰ ਕੀਤੀ ਹੈ, ਜਿਸ ਨੂੰ ਉਸ ਦੇ ਫ਼ੈਨਜ਼ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਸੁਨੰਦਾ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਤੇ ਸਟੋਰੀ ਸ਼ੇਅਰ ਕੀਤੀ ਹੈ, ਜਿਸ ਵਿੱਚ ਉਸ ਨੇ ਲਿਖਿਆ, "ਉਹ ਖੁਸ਼ੀ ਦੁਨੀਆ ਵਿੱਚ ਕਿਤੇ ਨਹੀਂ ਮਿਲਦੀ ਜੋ ਆਪਣੀ ਮਾਂ ਨੂੰ ਦੇਖ ਕੇ ਮਿਲਦੀ ਹੈ।"
ਇਹ ਤਾਂ ਸਭ ਨੂੰ ਪਤਾ ਹੈ ਕਿ ਸੁਨੰਦਾ ਆਪਣੇ ਪਰਿਵਾਰ ਨਾਲ ਬੇਹੱਦ ਪਿਆਰ ਕਰਦੀ ਹੈ, ਜਿਸ ਦਾ ਪਤਾ ਉਸ ਦੀਆਂ ਸੋਸ਼ਲ ਮੀਡੀਆ ਪੋਸਟਾਂ ਦੇਖ ਕੇ ਲੱਗ ਜਾਂਦਾ ਹੈ। ਪਿਛਲੇ ਦਿਨੀਂ ਸੁਨੰਦਾ ਨੇ ਆਪਣੇ ਪਿਤਾ ਨਾਲ ਫ਼ੋਟੋ ਸ਼ੇਅਰ ਕੀਤੀ ਸੀ, ਜਿਸ ਨੂੰ ਉਸ ਦੇ ਫ਼ੈਨਜ਼ ਨੇ ਖੂਬ ਪਿਆਰ ਦਿੱਤਾ ਸੀ। ਇਸ ਦੇ ਨਾਲ ਨਾਲ ਸੁਨੰਦਾ ਦੀ ਸੋਸ਼ਲ ਮੀਡੀਆ ਤੇ ਜ਼ਬਰਦਸਤ ਫ਼ੈਨ ਫ਼ਾਲੋਇੰਗ ਹੈ। ਇਕੱਲੇ ਇੰਸਟਾਗ੍ਰਾਮ ਤੇ ਸੁਨੰਦਾ ਦੇ 6.9 ਮਿਲੀਅਨ ਯਾਨਿ 69 ਲੱਖ ਫ਼ਾਲੋਅਰਜ਼ ਹਨ।