Surinder Shinda's Funeral: ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਆਪਣੀ ਸੰਸਾਰਿਕ ਯਾਤਰਾ ਪੂਰੀ ਕਰ ਹਮੇਸ਼ਾ-ਹਮੇਸ਼ਾ ਲਈ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਦੱਸ ਦੇਈਏ ਕਿ ਲੋਕ ਗਾਇਕ ਸੁਰਿੰਦਰ ਛਿੰਦਾ ਪੰਜ ਤੱਤਾਂ 'ਚ ਵਿਲੀਨ ਹੋ ਗਏ ਹਨ। ਇਸ ਦੌਰਾਨ ਨਮ ਅੱਖਾਂ ਨਾਲ ਉਨ੍ਹਾਂ ਦੇ ਦੋਵਾਂ ਪੁੱਤਰਾਂ ਅਤੇ ਧੀ ਨੇ ਮਰਹੂਮ ਗਾਇਕ ਨੂੰ ਅੰਤਿਮ ਵਿਦਾਈ ਦਿੱਤੀ। ਪੰਜਾਬੀ ਲੋਕ ਗਾਇਕ ਦੇ ਅੰਤਿਮ ਸੰਸਕਾਰ ਮੌਕੇ ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਪੁੱਜੇ। 


ਦੱਸ ਦੇਈਏ ਕਿ ਪੰਜਾਬੀ ਲੋਕ ਗਾਇਕ ਨੇ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਖੇ ਆਖਰੀ ਸਾਹ ਲਏ। ਇਸ ਖਬਰ ਦ ਸਾਹਮਣੇ ਆਉਂਦੇ ਹੀ ਪੰਜਾਬੀ ਸਟਾਰ ਜਗਤ ਛਿੰਦਾ ਦੇ ਦੇਹਾਂਤ ਤੋਂ ਬਾਅਦ ਗਮਗੀਨ ਹੋ ਗਿਆ। ਪੰਜਾਬੀ ਲੋਕ ਗਾਇਕ ਦੇ ਦੇਹਾਂਤ ਤੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਵੱਲੋਂ ਲਗਾਤਾਰ ਸੋਗ ਜਤਾਇਆ ਜਾ ਰਿਹਾ ਹੈ। ਇਸ ਮੌਕੇ ਕਈ ਸਿਤਾਰਿਆਂ ਵੱਲੋਂ ਛਿੰਦਾ ਨਾਲ ਆਪਣੀ ਪੁਰਾਣੀ ਯਾਦ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ। ਜੋ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। 




ਕਾਬਿਲੇਗੌਰ ਹੈ ਕਿ ਕਲਾਕਾਰ ਦਾ ਦੇਹਾਂਤ ਬੁੱਧਵਾਰ ਸਵੇਰੇ ਸਾਢੇ 6 ਵਜੇ ਹੋਇਆ। ਇਸ ਦੌਰਾਨ ਉਨ੍ਹਾਂ ਦੇ ਵਿਦੇਸ਼ ਗਏ ਪੁੱਤਰ ਅਤੇ ਧੀ ਦਾ ਪੰਜਾਬ ਪਹੁੰਚਣ ਤੋਂ ਬਾਅਦ ਕਲਾਕਾਰ ਦਾ ਅੱਜ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੇ ਛੋਟੇ ਪੁੱਤਰ ਮਨਿੰਦਰ ਛਿੰਦਾ ਨੇ ਦੱਸਿਆ ਸੀ ਕਿ ਉਨ੍ਹਾਂ ਦਾ ਭਰਾ ਸਿਮਰਨ ਛਿੰਦਾ ਕੈਨੇਡਾ ਤੋਂ ਵੀਰਵਾਰ ਨੂੰ ਦੁਪਹਿਰ ਬਾਅਦ ਭਾਰਤ ਆਇਆ। ਜਦਕਿ ਉਨ੍ਹਾਂ ਦੀ ਧੀ ਸ਼ੁੱਕਰਵਾਰ ਦੀ ਸ਼ਾਮ ਨੂੰ ਕੈਨੇਡਾ ਤੋਂ ਲੁਧਿਆਣਾ ਪਰਤੀ। ਇਸ ਸਭ ਨੂੰ ਧਿਆਨ 'ਚ ਰੱਖਦਿਆਂ ਹੀ ਅੰਤਿਮ ਸਸਕਾਰ 29 ਜੁਲਾਈ ਨੂੰ ਕਰਨ ਦਾ ਫੈਸਲਾ ਕੀਤਾ ਗਿਆ।

ਦੱਸ ਦੇਈਏ ਕਿ ਗਾਇਕ ਸੁਰਿੰਦਰ ਸ਼ਿੰਦਾ ਪਿਛਲੇ ਕਈ ਦਿਨਾਂ ਤੋਂ ਜ਼ੇਰੇ ਇਲਾਜ ਸਨ। ਪਹਿਲਾਂ ਉਨ੍ਹਾਂ ਨੂੰ ਦੀਪ ਹਸਪਤਾਲ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਸੀ ਜਦ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਡੀਐੱਮਸੀ ਦਾਖਲ ਕਰਵਾਇਆ ਗਿਆ ਸੀ। ਹਾਲਾਂਕਿ ਕੋਸ਼ਿਸ਼ਾਂ ਦੇ ਬਾਵਜੂਦ ਵੀ ਕਲਾਕਾਰ ਦੀ ਜਾਨ ਨੂੰ ਨਹੀਂ ਬਚਾਇਆ ਜਾ ਸਕਿਆ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।