Veet Baljit: ਪੰਜਾਬੀ ਗਾਇਕ ਵੀਤ ਬਲਜੀਤ ਨੇ ਪਤਨੀ ਸੋਨਮ ਮੁਲਤਾਨੀ ਨਾਲ ਤਸਵੀਰ ਕੀਤੀ ਸ਼ੇਅਰ, ਖੂਬਸੂਰਤੀ ਦੇ ਕਾਇਲ ਹੋਏ ਫੈਨਜ਼
Veet Baljit Family: ਵੀਤ ਬਲਜੀਤ ਨੇ ਆਪਣੈ ਪਤਨੀ ਸੋਨਮ ਮੁਲਤਾਨੀ ਨਾਲ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਤਸਵੀਰ ਨੂੰ ਦੇਖ ਫੈਨਜ਼ ਸੋਨਮ ਦੀ ਖੂਬਸੂਰਤੀ ਦੇ ਕਾਇਲ ਹੋ ਰਹੇ ਹਨ।
Veet Baljit Family: ਪੰਜਾਬੀ ਗਾਇਕ ਵੀਤ ਬਲਜੀਤ (Veet Baljit) ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕਾਂ ਵਿੱਚੋਂ ਇੱਕ ਹਨ। ਉਨ੍ਹਾਂ ਨੇ ਆਪਣੀ ਗੀਤਕਾਰੀ ਦੇ ਨਾਲ-ਨਾਲ ਗਾਇਕੀ ਦੇ ਚੱਲਦੇ ਵੀ ਦਰਸ਼ਕਾਂ ਦੇ ਦਿਲਾਂ ਵਿੱਚ ਵੱਖਰੀ ਪਛਾਣ ਬਣਾਈ ਹੈ। ਕਲਾਕਾਰ ਆਪਣੀ ਗਾਇਕੀ ਤੋਂ ਇਲਾਵਾ ਨਿੱਜੀ ਜ਼ਿੰਦਗੀ ਨੂੰ ਲੈ ਵੀ ਚਰਚਾ ਵਿੱਚ ਰਹਿੰਦੇ ਹਨ। ਦਰਅਸਲ, ਕਲਾਕਾਰ ਅਕਸਰ ਆਪਣੇ ਪਰਿਵਾਰ ਨਾਲ ਖਾਸ ਸਮਾਂ ਬਿਤਾਉਂਦੇ ਹੋਏ ਨਜ਼ਰ ਆਉਂਦੇ ਹਨ। ਉਹ ਆਪਣੇ ਪੁੱਤਰ ਅਤੇ ਪਤਨੀ ਸੋਨਮ ਮੁਲਤਾਨੀ ਨਾਲ ਅਕਸਰ ਆਪਣੀਆਂ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ। ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ: ਕਰਨ ਔਜਲਾ ਨੇ ਆਪਣੇ ਜਨਮਦਿਨ ਮੌਕੇ ਫੈਨਜ਼ ਨੂੰ ਦਿੱਤਾ ਤੋਹਫਾ, ਨਵੀਂ ਐਲਬਮ ਦਾ ਪੋਸਟਰ ਕੀਤਾ ਜਾਰੀ
ਹਾਲ ਹੀ 'ਚ ਵੀਤ ਬਲਜੀਤ ਨੇ ਆਪਣੈ ਪਤਨੀ ਸੋਨਮ ਮੁਲਤਾਨੀ ਨਾਲ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਤਸਵੀਰ ਨੂੰ ਦੇਖ ਫੈਨਜ਼ ਸੋਨਮ ਦੀ ਖੂਬਸੂਰਤੀ ਦੇ ਕਾਇਲ ਹੋ ਰਹੇ ਹਨ। ਸੋਨਮ ਦੀ ਗੱਲ ਕੀਤੀ ਜਾਏ ਤਾਂ ਖੂਬਸੂਰਤੀ ਦੇ ਮਾਮਲੇ 'ਚ ਉਹ ਕਿਸੇ ਹੀਰੋਈਨ ਤੋਂ ਘੱਟ ਨਹੀਂ ਹੈ।
View this post on Instagram
ਗਾਇਕ ਵੱਲੋਂ ਬਹੁਤ ਖਾਸ ਅਤੇ ਘੱਟ ਮੌਕੇ ਹੀ ਆਪਣੇ ਪਰਿਵਾਰ ਨਾਲ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆਂ ਜਾਂਦੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕਾਂ ਦਾ ਭਰਪੂਰ ਪਿਆਰ ਮਿਲਦਾ ਹੈ। ਦੱਸ ਦੇਈਏ ਕਿ ਵੀਤ ਬਲਜੀਤ ਨੇ ਮਿਊਜ਼ਿਕ ਇੰਡਸਟਰੀ ਦੇ ਕਈ ਮਸ਼ਹੂਰ ਗਾਇਕਾ ਲਈ ਗੀਤ ਵੀ ਲਿਖੇ ਹਨ। ਉਨ੍ਹਾਂ ਦੇ ਗੀਤ ਦਿਲਜੀਤ ਦੋਸਾਂਝ, ਗਿੱਪੀ ਗਰੇਵਾਲ, ਗੈਰੀ ਸੰਧੂ ਤੇ ਕਈ ਹੋਰ ਨਾਮੀ ਗਾਇਕਾਂ ਵੱਲ਼ੋਂ ਗਾਏ ਗਏ ਹਨ।
View this post on Instagram
ਵੀਤ ਬਲਜੀਤ ਵੱਲੋਂ ਕਈ ਪੰਜਾਬੀ ਫ਼ਿਲਮਾਂ ਲਈ ਵੀ ਗੀਤ ਲਿਖੇ ਗਏ ਹਨ। ਉਹ ਖੁਦ ਸਿੰਗਲ ਤੇ ਡਿਊਟ ਸੌਂਗ ਦੇ ਨਾਲ ਆਪਣੀ ਗਾਇਕੀ ਦਾ ਲੋਹਾ ਮਨਵਾ ਚੁੱਕੇ ਹਨ। ਉਨ੍ਹਾਂ ਦੀ ਗਾਇਕੀ ਅਤੇ ਗੀਤਕਾਰੀ ਦੇ ਦੇਸ਼ ਹੀ ਨਹੀਂ ਸਗੋ ਵਿਦੇਸ਼ ਵਿੱਚ ਚਾਹੁਣ ਵਾਲੇ ਮੌਜੂਦ ਹਨ।
ਇਹ ਵੀ ਪੜ੍ਹੋ: ਗੁਰਦਾਸ ਮਾਨ ਦਾ ਨਵਾਂ ਗਾਣਾ 'ਚਿੰਤਾ ਨਾ ਕਰ ਯਾਰ' ਰਿਲੀਜ਼, ਦਿਲ ਜਿੱਤ ਲੈਣਗੇ ਗੀਤ ਦੇ ਬੋਲ