ਪੜਚੋਲ ਕਰੋ
Advertisement
ਪੰਜਾਬੀ ਗਾਇਕ ਅਜੇ ਵੀ ਕਿਸਾਨਾਂ ਦੇ ਹੱਕ 'ਚ ਡਟੇ, ਕਿਹਾ ਗੁੰਡਾਗਰਦੀ ਦੇ ਵਿਰੁੱਧ ਇਕੱਠੇ ਖੜਾਂਗੇ
ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਆਰਡੀਨੈਂਸ ਖ਼ਿਲਾਫ਼ ਪੰਜਾਬੀ ਗਾਇਕਾਂ ਅਤੇ ਅਦਾਕਾਰਾਂ ਨੇ ਗੁਰਦਾਸਪੁਰ ਦੇ ਬਟਾਲਾ ਵਿਖੇ ਅੰਮ੍ਰਿਤਸਰ ਬਟਾਲਾ ਹਾਈਵੇਅ ’ਤੇ ਕਿਸਾਨਾਂ ਦੇ ਹੱਕ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ।
ਗੁਰਦਾਸਪੁਰ: ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਆਰਡੀਨੈਂਸ ਖ਼ਿਲਾਫ਼ ਪੰਜਾਬੀ ਗਾਇਕਾਂ ਅਤੇ ਅਦਾਕਾਰਾਂ ਨੇ ਗੁਰਦਾਸਪੁਰ ਦੇ ਬਟਾਲਾ ਵਿਖੇ ਅੰਮ੍ਰਿਤਸਰ ਬਟਾਲਾ ਹਾਈਵੇਅ ’ਤੇ ਕਿਸਾਨਾਂ ਦੇ ਹੱਕ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ।
ਇਸ ਪ੍ਰਦਰਸ਼ਨ ਵਿੱਚ ਪੰਜਾਬ ਦੇ ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ, ਹਰਭਜਨ ਮਾਨ, ਰਵਿੰਦਰ ਗਰੇਵਾਲ, ਤਰਸੇਮ ਜੱਸੜ, ਦੀਪ ਸਿਧੂ, ਕੁਲਵਿੰਦਰ ਬਿੱਲਾ, ਰਵਨੀਤ ਸਿੰਘ, ਹਰਜੀਤ ਹਰਮਨ, ਗੁਰੀ ਸਿੰਘ, ਕੰਵਰ ਗਰੇਵਾਲ, ਲੱਖਾ ਸਿਧਾਨਾ ਸਮੇਤ ਦਰਜਨਾਂ ਕਲਾਕਾਰ ਕੇਂਦਰ ਸਰਕਾਰ ਖ਼ਿਲਾਫ਼ ਡਟੇ ਵਿਖਾਈ ਦਿੱਤੇ।
ਨਾਮਵਰ ਪੰਜਾਬੀ ਗਾਇਕਾਂ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸਾਨੂੰ ਆਪਣੇ ਹੱਕਾਂ ਲਈ ਲੜਨਾ ਪਏਗਾ। ਅਸੀਂ ਬਾਅਦ ਵਿੱਚ ਗਾਇਕ ਤੇ ਪਹਿਲਾਂ ਕਿਸਾਨਾਂ ਦੇ ਪੁੱਤਰ ਹਾਂ। ਹੁਣ ਦਿੱਲੀ ਵਿੱਚ ਜਾ ਕੇ ਉਹ ਡੰਕਾ ਵਜਾਉਣਗੇ।
ਉਨ੍ਹਾਂ ਨੇ ਕਿਹਾ ਕਿ ਏਕਤਾ ਵਿੱਚ ਹੀ ਤਾਕਤ ਹੈ ਅਤੇ ਹੁਣ ਸਾਨੂੰ ਸਾਰਿਆਂ ਨੂੰ ਇਸ ਗੁੰਡਾਗਰਦੀ ਦੇ ਵਿਰੁੱਧ ਖੜੇ ਹੋਣਾ ਪਏਗਾ। ਕੇਂਦਰ ਨੂੰ ਆਪਣੀ ਧੱਕੇਸ਼ਾਹੀ ਵਾਪਸ ਲੈਣ ਲਈ ਮਜ਼ਬੂਰ ਹੋਣਾ ਪਵੇਗਾ। ਪੰਜਾਬੀ ਗਾਇਕਾਂ ਦੇ ਪ੍ਰਦਰਸ਼ਨ ਨੂੰ ਲੋਕਾਂ ਨੇ ਖੁੱਲ੍ਹ ਕੇ ਸਮਰਥਨ ਕੀਤਾ ਅਤੇ ਹਜ਼ਾਰਾਂ ਦੀ ਗਿਣਤੀ 'ਚ ਨੌਜਵਾਨਾਂ ਨੇ ਸਮਰਥਨ ਕੀਤਾ।
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਦੇਸ਼
Advertisement