ਚੰਡੀਗੜ੍ਹ: ਖੇਤੀ ਬਿੱਲ ਖ਼ਿਲਾਫ਼ ਪੰਜਾਬ ਦੇ ਕਲਾਕਾਰਾਂ ਵਲੋਂ ਗੀਤਾਂ ਰਾਹੀਂ ਆਪਣਾ ਰੋਸ ਪ੍ਰਗਟਾਇਆ ਜਾ ਰਿਹਾ ਹੈ। ਗਾਇਕ ਸਿੱਪੀ ਗਿੱਲ ਨੇ 'ਆਸ਼ਿਕ਼ ਮਿੱਟੀ ਦੇ' ਗੀਤ ਰਾਹੀਂ ਕਿਸਾਨਾਂ ਦੇ ਹੱਕਾਂ ਦੀ ਗੱਲ ਕੀਤੀ। ਦੂਜੇ ਪਾਸੇ ਗਾਇਕ ਕੰਵਰ ਗਰੇਵਾਲ ਨੇ 'ਅੱਖਾਂ ਖੋਲ੍ਹ' ਗੀਤ ਨਾਲ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ਹੈ।

Continues below advertisement


ਪੰਜਾਬੀ ਗਾਇਕ ਖੇਤੀ ਬਿੱਲ ਦੇ ਖ਼ਿਲਾਫ਼ ਲਗਾਤਾਰ ਆਪਣੀ ਨਾਰਾਜ਼ਗੀ ਜ਼ਾਹਿਰ ਕਰ ਰਹੇ ਹਨ। ਇੱਥੋਂ ਤੱਕ ਕਿ 25 ਸਤੰਬਰ ਨੂੰ ਪੰਜਾਬੀ ਗਾਇਕਾਂ ਵੱਲੋਂ ਖੇਤੀ ਬਿੱਲ ਖ਼ਿਲਾਫ਼ ਧਰਨਾ ਲਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਗਾਇਕ ਰਣਜੀਤ ਬਾਵਾ ਤੇ ਹਰਭਜਨ ਮਾਨ ਵਰਗੇ ਪੰਜਾਬੀ ਗਾਇਕ ਸ਼ਾਮਲ ਹੋਣਗੇ। ਇੱਥੋਂ ਤੱਕ ਕੀ ਗਾਇਕ ਸਿੱਧੂ ਮੂਸੇਵਾਲਾ ਵੱਲੋਂ ਵੀ ਖੇਤੀ ਬਿੱਲ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਜਿਸ ਦੀ ਜਾਣਕਾਰੀ ਉਸ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਦਿੱਤੀ ਹੈ।


ਭਾਰਤ 'ਚ Apple Online Store ਦੀ ਸ਼ੁਰੂਆਤ, ਗਾਹਕਾਂ ਨੂੰ ਮਿਲਣਗੇ ਇਹ ਫਾਇਦੇ


ਕੋਰੋਨਾ ਵਾਇਰਸ: ਭਾਰਤ 'ਚ ਹੁਣ ਤਕ 90,000 ਲੋਕਾਂ ਦੀ ਮੌਤ, 24 ਘੰਟਿਆਂ 'ਚ 83,000 ਨਵੇਂ ਕੇਸ


ਪੰਜਾਬੀ ਅਦਾਕਾਰਾਂ ਦੀ ਗੱਲ ਕਰੀਏ ਤਾਂ ਸਿੰਮੀ ਚਾਹਲ ਨੇ ਵੀ ਕਿਸਾਨਾਂ ਦੇ ਹੱਕ ਲਈ ਸੋਸ਼ਲ ਮੀਡੀਆ ਰਾਹੀਂ ਆਵਾਜ਼ ਚੁੱਕੀ ਹੈ। ਹੁਣ ਇਕ ਗੱਲ ਤਾ ਤੈਅ ਹੈ ਕਿ ਪੰਜਾਬ ਦੇ ਕਿਸਾਨਾਂ ਲਈ ਪੰਜਾਬੀ ਕਲਾਕਾਰ ਇਕਜੁੱਟ ਹੋਕੇ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ।


ਵਟਸਐਪ 'ਤੇ ਪੀਐਮ ਮੋਦੀ ਖਿਲਾਫ ਪਾਈ ਅਪਮਾਨਜਨਕ ਪੋਸਟ, ਪੁਲਿਸ ਨੇ ਕੀਤਾ ਗ੍ਰਿਫਤਾਰ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ