(Source: ECI/ABP News)
ਕਿਸਾਨਾਂ ਨਾਲ ਧਰਨਿਆਂ 'ਚ ਡਟੇ ਪੰਜਾਬੀ ਕਲਾਕਾਰ
ਹਰਭਜਨ ਮਾਨ, ਉਨ੍ਹਾਂ ਦਾ ਬੇਟਾ ਅਵਕਾਸ਼ ਮਾਨ, ਕੁਲਵਿੰਦਰ ਬਿੱਲਾ, ਸ਼ਿਵਜੋਤ, ਰਣਜੀਤ ਬਾਵਾ ਤੇ ਰਵਨੀਤ ਸਣੇ ਕਈ ਹੋਰ ਪੰਜਾਬੀ ਗਾਇਕ ਕਿਸਾਨਾਂ ਦਾ ਸਾਥ ਦੇਣ ਜਾ ਰਹੇ ਹਨ।
![ਕਿਸਾਨਾਂ ਨਾਲ ਧਰਨਿਆਂ 'ਚ ਡਟੇ ਪੰਜਾਬੀ ਕਲਾਕਾਰ Punjabi singers with farmers on protest ਕਿਸਾਨਾਂ ਨਾਲ ਧਰਨਿਆਂ 'ਚ ਡਟੇ ਪੰਜਾਬੀ ਕਲਾਕਾਰ](https://static.abplive.com/wp-content/uploads/sites/5/2020/09/25152246/Punjabi-singer-2.jpg?impolicy=abp_cdn&imwidth=1200&height=675)
ਨਾਭਾ: ਖੇਤੀ ਬਿੱਲਾਂ ਖਿਲਾਫ ਪੰਜਾਬੀ ਕਲਾਕਾਰ ਵੀ ਇਸ ਵਾਰ ਮੈਦਾਨ ਚ ਨਿੱਤਰੇ ਹਨ। ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ਜ਼ਰੀਏ ਪੰਜਾਬੀ ਗਾਇਕ ਤੇ ਕਲਾਕਾਰ ਕਿਸਾਨਾਂ ਦਾ ਡਟ ਕੇ ਸਾਥ ਦੇ ਰਹੇ ਹਨ। ਇਸ ਤੋਂ ਬਾਅਦ ਅੱਜ ਨਾਭਾ ਚ ਕਿਸਾਨਾਂ ਦੇ ਧਰਨੇ ਵਿੱਚ ਸਮਰਥਨ ਦੇਣ ਲਈ ਪੰਜਾਬੀ ਗਾਇਕ ਚੰਡੀਗੜ੍ਹ ਤੋਂ ਰਵਾਨਾ ਹੋਏ।
ਹਰਭਜਨ ਮਾਨ, ਉਨ੍ਹਾਂ ਦਾ ਬੇਟਾ ਅਵਕਾਸ਼ ਮਾਨ, ਕੁਲਵਿੰਦਰ ਬਿੱਲਾ, ਸ਼ਿਵਜੋਤ, ਰਣਜੀਤ ਬਾਵਾ ਤੇ ਰਵਨੀਤ ਸਣੇ ਕਈ ਹੋਰ ਪੰਜਾਬੀ ਗਾਇਕ ਕਿਸਾਨਾਂ ਦਾ ਸਾਥ ਦੇਣ ਜਾ ਰਹੇ ਹਨ।
ਇਸ ਤੋਂ ਪਹਿਲਾਂ ਪੰਜਾਬ ਦੇ ਕਲਾਕਾਰਾਂ ਵੱਲੋਂ ਗੀਤਾਂ ਰਾਹੀਂ ਵੀ ਆਪਣਾ ਰੋਸ ਪ੍ਰਗਟਾਇਆ ਜਾ ਚੁੱਕਾ ਹੈ। ਗਾਇਕ ਸਿੱਪੀ ਗਿੱਲ ਨੇ 'ਆਸ਼ਿਕ਼ ਮਿੱਟੀ ਦੇ' ਗੀਤ ਰਾਹੀਂ ਕਿਸਾਨਾਂ ਦੇ ਹੱਕਾਂ ਦੀ ਗੱਲ ਕੀਤੀ। ਦੂਜੇ ਪਾਸੇ ਗਾਇਕ ਕੰਵਰ ਗਰੇਵਾਲ ਨੇ 'ਅੱਖਾਂ ਖੋਲ੍ਹ' ਗੀਤ ਨਾਲ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ਹੈ।
ਕਿਸਾਨਾਂ ਨੇ ਛੇੜਿਆ ਵੱਡਾ ਅੰਦੋਲਨ, ਇਸ ਤਰ੍ਹਾਂ ਮਿਲ ਰਿਹਾ 'ਪੰਜਾਬ ਬੰਦ' ਨੂੰ ਹੁੰਗਾਰਾ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)