Maan security: ਬੱਬੂ ਮਾਨ ਨੂੰ ਗੈਂਗਸਟਰਾਂ ਤੋਂ ਖਤਰਾ! ਇੰਟੈਲੀਜੈਂਸ ਇਨਪੁੱਟ ਮਗਰੋਂ ਵਧਾਈ ਸੁਰੱਖਿਆ
ਪੰਜਾਬੀ ਗਾਇਕ ਬੱਬੂ ਮਾਨ ਨੂੰ ਗੈਂਗਸਟਰਾਂ ਤੋਂ ਖਤਰਾ ਹੈ। ਇਹ ਇਨਪੁੱਟ ਇੰਟੈਲੀਜੈਂਸ ਨੇ ਦਿੱਤੀ ਹੈ। ਇਸ ਮਗਰੋਂ ਬੱਬੂ ਮਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ
Babbu Maan security: ਪੰਜਾਬੀ ਗਾਇਕ ਬੱਬੂ ਮਾਨ ਨੂੰ ਗੈਂਗਸਟਰਾਂ ਤੋਂ ਖਤਰਾ ਹੈ। ਇਹ ਇਨਪੁੱਟ ਇੰਟੈਲੀਜੈਂਸ ਨੇ ਦਿੱਤੀ ਹੈ। ਇਸ ਮਗਰੋਂ ਬੱਬੂ ਮਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਮੁਹਾਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ਉੱਪਰ ਵੱਡੀ ਗਿਣਤੀ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਕੁਝ ਖੁਫੀਆ ਸੂਚਨਾਵਾਂ ਵੀ ਪ੍ਰਾਪਤ ਹੋਈਆਂ ਹਨ। ਜਿਸ 'ਚ ਕਿਹਾ ਗਿਆ ਹੈ ਕਿ ਕੋਈ ਫੈਨ ਬਣ ਕੇ ਉਨ੍ਹਾਂ ਲਈ ਖਤਰਾ ਬਣ ਸਕਦਾ ਹੈ। ਜਿਸ ਤੋਂ ਬਾਅਦ ਸਰਕਾਰ ਨੇ ਉਨ੍ਹਾਂ ਦੇ ਮੋਹਾਲੀ ਸਥਿਤ ਘਰ 'ਤੇ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮਾਂ ਦੀ ਗਿਣਤੀ ਵਧਾ ਦਿੱਤੀ ਹੈ।
ਮਨਕੀਰਤ ਔਲਖ ਮੁੜ ਵਿਵਾਦਾਂ ਵਿੱਚ ਆਇਆ
ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੰਜਾਬੀ ਗਾਇਕ ਮਨਕੀਰਤ ਔਲਖ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਏ ਹਨ। ਮਨਕੀਰਤ ਦੀ ਇੱਕ ਪੁਰਾਣੀ ਪੋਸਟ ਵਾਇਰਲ ਹੋ ਰਹੀ ਹੈ, ਜੋ ਉਸਨੇ ਰੋਪੜ ਜੇਲ੍ਹ ਵਿੱਚ ਸਟੇਜ ਸ਼ੋਅ ਤੋਂ ਬਾਅਦ ਪੋਸਟ ਕੀਤੀ ਸੀ। ਗੈਂਗਸਟਰ ਲਾਰੈਂਸ ਉਸ ਸਮੇਂ ਇਸ ਜੇਲ੍ਹ ਵਿੱਚ ਬੰਦ ਸੀ। 7 ਸਾਲ ਪੁਰਾਣੀ ਇਸ ਪੋਸਟ ਵਿੱਚ ਮਨਕੀਰਤ ਨੇ ਗੈਂਗਸਟਰ ਲਾਰੈਂਸ ਨੂੰ ਦੋਸਤ ਦੱਸਿਆ ਹੈ।
ਇਹ ਸ਼ੋਅ ਵਿੱਕੀ ਮਿੱਡੂਖੇੜਾ ਦੁਆਰਾ ਸਪਾਂਸਰ ਕੀਤਾ ਗਿਆ ਸੀ, ਜਿਸਦਾ ਬਾਅਦ ਵਿੱਚ ਮੋਹਾਲੀ ਵਿੱਚ ਕਤਲ ਕਰ ਦਿੱਤਾ ਗਿਆ ਸੀ। ਲਾਰੈਂਸ ਗੈਂਗ ਨੇ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਦੱਸਿਆ ਹੈ। ਪੰਜਾਬ ਪੁਲਿਸ ਦੇ ਆਈਟੀ ਵਿੰਗ ਨੇ ਹੁਣ ਇਸ ਪੋਸਟ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ 29 ਮਈ ਨੂੰ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਹੋਏ ਕਤਲ ਮਗਰੋਂ ਹੁਣ ਪੰਜਾਬ ਇੰਡਸਟਰੀ ਦੇ ਇੱਕ ਹੋਰ ਵੱਡੇ ਗਾਇਕ ਨੂੰ ਧਮਕੀ ਮਿਲਣ ਦਾ ਇਹ ਮਾਮਲਾ ਸਾਹਮਣੇ ਆਇਆ ਹੈ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।