Punjabi News: ਪੰਜਾਬੀ ਸੰਗੀਤ ਇੰਡਸਟਰੀ ਤੋਂ ਖੁਸ਼ੀ ਦੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਮਸ਼ਹੂਰ ਗਾਇਕ ਦੇ ਘਰ ਕਿਲਕਾਰੀਆਂ ਗੁੰਜੀਆਂ ਹਨ। ਰਿਪੋਰਟਾਂ ਦੇ ਅਨੁਸਾਰ, ਮਸ਼ਹੂਰ ਗਾਇਕ ਦਿਲਪ੍ਰੀਤ ਢਿੱਲੋਂ ਦੇ ਘਰ ਪੁੱਤ ਦਾ ਜਨਮ ਹੋਇਆ। ਉਹ ਪਿਤਾ ਬਣ ਗਏ ਹਨ। ਉਨ੍ਹਾਂ ਨੇ ਪੋਸਟ ਪਾ ਕੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। 

Continues below advertisement

ਦਿਲਪ੍ਰੀਤ ਢਿੱਲੋਂ ਨੇ ਖੁਦ ਸੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ੰਸਕਾਂ ਨਾਲ ਇਹ ਖੁਸ਼ਖਬਰੀ ਸਾਂਝੀ ਕੀਤੀ। ਜਿਵੇਂ ਹੀ ਗਾਇਕ ਦਿਲਪ੍ਰੀਤ ਢਿੱਲੋਂ ਨੇ ਇਹ ਪੋਸਟ ਕੀਤਾ, ਪ੍ਰਸ਼ੰਸਕਾਂ ਅਤੇ ਦੋਸਤਾਂ ਨੇ ਵਧਾਈਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਪ੍ਰਸ਼ੰਸਕ ਅਰਦਾਸ ਕਰ ਰਹੇ ਹਨ ਕਿ ਮਾਂ ਅਤੇ ਬੱਚਾ ਦੋਵੇਂ ਸਿਹਤਮੰਦ ਰਹਿਣ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਖੁਸ਼ੀਆਂ ਆਉਂਦੀਆਂ ਰਹਿਣ।

Continues below advertisement