Punjabi Singer Rami Randhawa: ਪੰਜਾਬੀ ਮਿਊਜ਼ਿਕ ਜਗਤ ਤੋਂ ਬਹੁਤ ਹੀ ਦੁਖਦਾਇਕ ਖਬਰ ਸਾਹਮਣੇ ਆਈ ਹੈ। ਪੰਜਾਬੀ ਲੋਕ ਗਾਇਕ ਰਮੀ ਰੰਧਾਵਾ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਉਨ੍ਹਾਂ ਦੀ ਧੀ ਗੁਨੀਤ ਕੌਰ ਰੰਧਾਵਾ ਦਾ ਨਿੱਕੀ ਉਮਰ 'ਚ ਦਿਹਾਂਤ ਹੋ ਗਿਆ ਹੈ। ਇਸ ਦੁਖਦ ਘਟਨਾ ਬਾਰੇ ਜਾਣਕਾਰੀ ਖੁਦ ਗਾਇਕ ਨੇ ਸੋਸ਼ਲ ਮੀਡੀਆ 'ਤੇ ਇੱਕ ਭਾਵੁਕ ਪੋਸਟ ਰਾਹੀਂ ਸਾਂਝੀ ਕੀਤੀ ਹੈ। ਜਿਸ ਤੋਂ ਬਾਅਦ ਫੈਨਜ਼ ਕਮੈਂਟ ਕਰਕੇ ਦੁੱਖ ਜਤਾ ਰਹੇ ਹਨ।

ਗਾਇਕ ਨੇ ਸਾਂਝੀ ਕੀਤੀ ਭਾਵੁਕ ਪੋਸਟ

ਗਾਇਕ ਰਮੀ ਰੰਧਾਵਾ ਨੇ ਆਪਣੀ ਪੋਸਟ ਵਿੱਚ ਲਿਖਿਆ, "ਧੀਆਂ ਦੇ ਨਾਲ ਵੱਸਣ ਘਰ-ਬਾਰ ਦੁਨੀਆ ਵਾਲਿਓ, ਧੀਆਂ ਹੁੰਦੀਆਂ ਵਿਹੜੇ ਦਾ ਸ਼ਿੰਗਾਰ ਦੁਨੀਆ ਵਾਲਿਓ । ਸਾਡੀ ਸਿਆਣੀ ਫੁੱਲਾਂ ਵਰਗੀ ਧੀ ਗੁਨੀਤ ਕੋਰ (ਗੀਤ ਰੰਧਾਵਾ) ਸਾਡੇ ਵਿੱਚ ਨਹੀਂ ਰਹੀ, ਸਭ ਤੋਂ ਵੱਡਾ ਦੁੱਖ ਧੀ ਦਾ ਤੁਰ ਜਾਣਾ...ਸਾਰੇ ਲੋਕਾਂ ਨੂੰ ਅਪੀਲ ਕਰਦਾ ਧੀਆਂ ਨੂੰ ਪਿਆਰ ਕਰਿਆ ਕਰੋ ਘਰ ਦੀ ਰੂਹ ਹੁੰਦੀਆ ਨੇ ਧੀਆਂ... ਬਹੁਤ ਪਿਆਰ ਗੀਤ ਹਮੇਸ਼ਾ ਯਾਦ ਰਹੇਗਾ ਦਿਲਾਂ ਵਿੱਚ ਮੇਰੇ ਬੱਚੇ'' 

ਇਸ ਪੋਸਟ ਦੇ ਸਾਹਮਣੇ ਆਉਣ ਦੇ ਨਾਲ ਹੀ ਉਨ੍ਹਾਂ ਦੇ ਫੈਂਸ ਅਤੇ ਸੰਗੀਤ ਜਗਤ ਨਾਲ ਜੁੜੇ ਲੋਕ ਉਨ੍ਹਾਂ ਨੂੰ ਇਸ ਮੁਸ਼ਕਿਲ ਦੌਰ ਦੇ ਵਿੱਚ ਦੁੱਖ ਵੰਡਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਕਮੈਂਟਾਂ ਰਾਹੀਂ ਉਹ ਧੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰ ਰਹੇ ਹਨ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।