Punjab News: ਮਸ਼ਹੂਰ ਪੰਜਾਬੀ ਗਾਇਕ ਖਾਨ ਸਾਬ ਨੂੰ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ। ਉਹ ਹਾਲੇ ਆਪਣੀ ਮਾਂ ਦੀ ਮੌਤ ਦੇ ਸੋਗ ਤੋਂ ਅਜੇ ਉੱਭਰ ਹੀ ਸਕੇ ਸਨ ਕਿ ਉਨ੍ਹਾਂ ਦੇ ਪਿਤਾ ਦਾ ਵੀ ਦੇਹਾਂਤ ਹੋ ਗਿਆ ਹੈ। ਹੁਣ ਗਾਇਕ ਦੇ ਪਿਤਾ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਦੀ ਮਾਂ ਦਾ ਕੁਝ ਦਿਨ ਪਹਿਲਾਂ ਹੀ ਦੇਹਾਂਤ ਹੋ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਖਾਨ ਸਾਬ ਦੇ ਪਿਤਾ ਨੂੰ ਦਿਲ ਦਾ ਦੌਰਾ ਪਿਆ ਸੀ।
ਜ਼ਿਕਰ ਕਰ ਦਈਏ ਕਿ ਖਾਨ ਸਾਬ ਦੀ ਮਾਂ ਸਲਮਾ ਪਰਵੀਨ ਦਾ 25 ਸਤੰਬਰ ਨੂੰ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦਾ ਚੰਡੀਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਉਹ ਲੰਬੇ ਸਮੇਂ ਤੋਂ ਬਿਮਾਰ ਸਨ ਅਤੇ ਡਾਕਟਰਾਂ ਦੀ ਦੇਖ-ਰੇਖ ਹੇਠ ਸਨ। ਇਸ ਦੇ ਬਾਵਜੂਦ, ਉਨ੍ਹਾਂ ਦੀ ਸਿਹਤ ਵਿੱਚ ਕੋਈ ਸੁਧਾਰ ਨਹੀਂ ਹੋ ਰਿਹਾ ਸੀ।