Kulhad Pizza Couple: ਜਲੰਧਰ ਦੇ ਕੁਲਹੜ ਪੀਜ਼ਾ ਫੇਮ ਸਹਿਜ ਅਰੋੜਾ (Sehaj Arora) ਨੂੰ ਸਿਹਤ ਵਿਗੜਨ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸਹਿਜ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਇਸ ਵਿੱਚ ਸਹਿਜ ਨੂੰ ਇਹ ਕਹਿੰਦੇ ਸੁਣਿਆ ਜਾ ਸਕਦਾ ਹੈ, "ਮੇਰੇ ਜਾਣ ਤੋਂ ਬਾਅਦ ਮੇਰੀ ਪਤਨੀ ਨੂੰ ਟ੍ਰੋਲ ਨਾ ਕਰੋ।"
ਵੀਡੀਓ ਵਿੱਚ ਸਹਿਜ ਅਰੋੜਾ ਆਪਣੀ ਸਿਹਤ ਨੂੰ ਲੈਕੇ ਚਿੰਤਾ ਜਤਾਉਂਦੇ ਨਜ਼ਰ ਆ ਰਹੇ ਹਨ। ਉਹ ਕਹਿ ਰਹਿ ਹਨ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਬ੍ਰੇਨ ਟਿਊਮਰ ਹੋਣ ਦੀ ਗੱਲ ਆਖੀ ਹੈ ਅਤੇ ਉਨ੍ਹਾਂ ਨੂੰ ਡਰ ਹੈ ਕਿ ਸ਼ਾਇਦ ਉਹ ਜਿੰਦਾ ਨਾ ਰਹਿਣ। ਵੀਡੀਓ ਵਿੱਚ, ਸਹਿਜ ਲੋਕਾਂ ਨੂੰ ਕਹਿ ਰਹੇ ਹਨ ਕਿ ਉਹ ਉਨ੍ਹਾਂ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਪਤਨੀ ਨੂੰ ਟਰੋਲ ਨਾ ਕਰਨ।
ਹਾਲਾਂਕਿ, ਸਹਿਜ ਅਰੋੜਾ ਨੇ ਆਪਣੀ ਸਿਹਤ ਬਾਰੇ ਸਿਰਫ ਇਹੀ ਕਿਹਾ ਕਿ ਉਨ੍ਹਾਂ ਦਾ ਆਪ੍ਰੇਸ਼ਨ ਹੋਇਆ ਹੈ। ਵੀਡੀਓ ਵਿੱਚ, ਸਹਿਜ ਹਸਪਤਾਲ ਵਿੱਚ ਕਾਫ਼ੀ ਬੇਚੈਨ ਦਿਖਾਈ ਦੇ ਰਿਹਾ ਹੈ ਅਤੇ ਦਰਦ ਨਾਲ ਤੜਫ ਰਹੇ ਹਨ।
ਜਲੰਧਰ ਦੇ ਪੁਰਾਣੇ ਲਾਲ ਰਤਨ ਸਿਨੇਮਾ ਦੇ ਨੇੜੇ ਪੀਜ਼ਾ ਹੱਟ ਚਲਾਉਣ ਵਾਲੇ ਸਹਿਜ ਦਾ ਆਪਣੀ ਪਤਨੀ ਨਾਲ ਇੱਕ ਇਤਰਾਜ਼ਯੋਗ ਵੀਡੀਓ ਵਾਇਰਲ ਹੋਇਆ ਸੀ। ਨਿਹੰਗ ਸਿੰਘ ਜਥੇਬੰਦੀਆਂ ਸਣੇ ਸੈਂਕੜੇ ਲੋਕਾਂ ਨੇ ਦੋਹਾਂ ਨੂੰ ਕਾਫੀ ਟਰੋਲ ਕੀਤਾ ਸੀ। ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲੀਆਂ ਸਨ। ਇਸ ਤੋਂ ਬਾਅਦ, ਜੋੜਾ ਜਲੰਧਰ ਛੱਡ ਕੇ ਵਿਦੇਸ਼ ਚਲਾ ਗਿਆ ਸੀ।
ਫੇਸਬੁੱਕ ਲਾਈਵ ਦੌਰਾਨ, ਸਹਿਜ ਨੇ ਕਿਹਾ ਕਿ ਉਹ ਪਿਛਲੇ ਤਿੰਨ ਸਾਲਾਂ ਤੋਂ ਨਰਕ ਭਰੀ ਜ਼ਿੰਦਗੀ ਜੀਅ ਰਿਹਾ ਹੈ। ਉਸ ਨੇ ਕਿਹਾ ਕਿ ਉਸਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਉਸਨੂੰ ਅਜਿਹੀ ਪਛਾਣ ਮਿਲੇਗੀ, ਜਿਸ ਤੋਂ ਬਾਅਦ ਉਹ ਲੋਕਾਂ ਦੀਆਂ ਗੱਲਾਂ ਸੁਣ-ਸੁਣ ਕੇ ਥੱਕ ਜਾਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
