Master Tarlochan Singh death :  ਪਾਲੀਵੁੱਡ ਦੀਆਂ ਸੁਪਰਹਿੱਟ ਫ਼ਿਲਮਾਂ ਏਕਮ ਅਤੇ ਹਸ਼ਰ ਸਮੇਤ ਅਣਗਿਣਤ ਹੋਰ ਵੱਡੇ ਅਤੇ ਛੋਟੇ ਪਰਦੇ ਦੀਆਂ ਫਿਲਮਾਂ ਦੇ ਲੇਖਕ ਅਤੇ ਕਈ ਦਹਾਕਿਆਂ ਤੋਂ ਪੰਜਾਬੀ ਸਾਹਿਤਕ ਅਕਾਦਮੀ ਨਾਲ ਜੁੜੇ ਉੱਘੇ ਸਾਹਿਤਕਾਰ ਮਾ. ਤਰਲੋਚਨ ਸਿੰਘ (65) ਦੀ ਅੱਜ ਸੜ੍ਹਕ ਹਾਦਸੇ ਦੌਰਾਨ ਮੌਤ ਹੋ ਗਈ ਹੈ।  ਮਾਸਟਰ ਤਰਲੋਚਨ ਸਿੰਘ ਦੀ ਮੌਤ ਦੀ ਖ਼ਬਰ ਦਾ ਪਤਾ ਚੱਲਦੇ ਹੀ ਪੰਜਾਬੀ ਸਾਹਿਤਕ ਖੇਤਰਾਂ ਸਮੇਤ ਇਲਾਕੇ ਭਰ ਵਿਚ ਸੋਗ ਦੀ ਲਹਿਰ ਫੈਲ ਗਈ।



 

ਮਿਲੀ ਜਾਣਕਾਰੀ ਅਨੁਸਾਰ ਉਹ ਅੱਜ ਸ਼ਾਮੀ ਕਰੀਬ ਸਾਢੇ 4 ਵਜੇ ਸਥਾਨਕ ਭਗਵਾਨਪੁਰਾ ਰੋਡ ’ਤੇ ਸਥਿਤ ਆਪਣੀ ਰਿਹਾਇਸ਼ ਵੱਲ ਸਕੂਟਰੀ ’ਤੇ ਸਵਾਰ ਹੋ ਕੇ ਜਾ ਰਹੇ ਸਨ ਕਿ ਤੇਜ ਰਫ਼ਤਾਰ ਲਾਲ ਰੰਗ ਦੀ ਥਾਰ ਗੱਡੀ ਨੇ ਉਨ੍ਹਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ ਅਤੇ ਇਹ ਥਾਰ ਗੱਡੀ ਦੂਰ ਤੱਕ ਉਨ੍ਹਾਂ ਨੂੰ ਘੜੀਸਦੀ ਹੋਈ ਲੈ ਗਈ, ਜਿਸ ਚੱਲਦੇ ਉਨ੍ਹਾਂ ਦੀ ਮੌਤ ਹੋ ਗਈ। 

 

ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਬੜੀ ਮੁਸ਼ਕਲ ਗੱਡੀ ਦੇ ਹੇਠਾ ਤੋਂ ਬਾਹਰ ਕੱਢਿਆ ਗਿਆ। ਪੁਲਿਸ ਦੇ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਗੱਡੀ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ ਅਤੇ ਗੱਡੀ ਦੇ ਚਾਲਕ ਬਾਰੇ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ। ਡੀ.ਐੱਸ.ਪੀ. ਸਮਰਾਲਾ ਜਸਪਿੰਦਰ ਸਿੰਘ ਨੇ ਦੱਸਿਆ ਕਿ ਦੋਸ਼ੀ ਚਾਹੇ ਕੋਈ ਵੀ ਹੋਏ ਸਖ਼ਤ ਕਾਰਵਾਈ ਹੋਵੇਗੀ। 


 

ਦੱਸ ਦੇਈਏ ਕਿ ਮਾਸਟਰ ਤਰਲੋਚਨ ਸਿੰਘ ਪੰਜਾਬੀ ਫਿਲਮ ‘ ਹਸ਼ਰ ਤੇ ਏਕਮ’ ਸਮੇਤ ਜਲੰਧਰ ਦੂਰਦਰਸਨ ‘ਤੇ ਪ੍ਰਸਾਰਿਤ ਹੋਏ ਟੈਲੀਵਿਜ਼ਨ ਸੀਰੀਅਲ ‘ਮੰਗੋ ‘ ਅਤੇ ਦੂਰਦਰਸ਼ਨ ਦੇ ਨੈਸ਼ਨਲ ਚੈਨਲ ਦਿੱਲੀ ‘ਤੇ ਪ੍ਰਸਾਰਿਤ ਟੈਲੀਵਿਜ਼ਨ ਸੀਰੀਅਲ ‘ਇੱਕ ਉਡਾਰੀ ਐਸੀ ਮਾਰੀ’ ਦੇ ਲੇਖਕ ਸਨ। ਇਸਦੇ ਨਾਲ ਹੀ ਮਾਸਟਰ ਤਰਲੋਚਨ ਸਿੰਘ ਨੇ ਬੱਬੂ ਮਾਨ ਦੀ ਫਿਲਮ ‘ਬਾਜ਼’ ਵਿਚ ਇੰਸਪੈਕਟਰ ਦਾ ਰੋਲ ਵੀ ਨਿਭਾਇਆ ਸੀ। 

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।