ਆਖਰੀ ਵਾਰ ਸਕ੍ਰੀਨ 'ਤੇ ਨਜ਼ਰ ਆਉਣਗੇ Rajvir Jawandha, ਫਿਲਮ 'Yamla' ਦੀ ਰਿਲੀਜ਼ ਡੇਟ ਦਾ ਐਲਾਨ
Rajvir Jawandha Movie: ਮਰਹੂਮ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਦਾ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ ਹੈ। ਜਵੰਦਾ ਦੀ ਆਖਰੀ ਫਿਲਮ, "ਯਮਲਾ" ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਗਿਆ ਹੈ।

Rajvir Jawandha Movie: ਮਰਹੂਮ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਦਾ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ ਹੈ। ਜਵੰਦਾ ਦੀ ਆਖਰੀ ਫਿਲਮ, "ਯਮਲਾ" ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਫਿਲਮ 28 ਨਵੰਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।
ਇਸ ਖ਼ਬਰ ਦੀ ਪੁਸ਼ਟੀ ਰਾਜਵੀਰ ਜਵੰਦਾ ਦੇ ਅਧਿਕਾਰਤ ਇੰਸਟਾਗ੍ਰਾਮ ਪੇਜ 'ਤੇ ਕੀਤੀ ਗਈ ਸੀ, ਜਿੱਥੇ ਉਨ੍ਹਾਂ ਦੀ ਟੀਮ ਨੇ ਇੱਕ ਪੋਸਟ ਸਾਂਝੀ ਕੀਤੀ। ਫਿਲਮ ਦੀ ਰਿਲੀਜ਼ ਨਾਲ ਜੁੜੀ ਅਪਡੇਟ ਸੁਣ ਕੇ ਪ੍ਰਸ਼ੰਸਕਾਂ ਵਿੱਚ ਖੁਸ਼ੀ ਦੀ ਲਹਿਰ ਹੈ।
ਤੁਹਾਨੂੰ ਦੱਸ ਦਈਏ ਕਿ ਰਾਜਵੀਰ ਜਵੰਦਾ ਦਾ ਇੱਕ ਮਹੀਨਾ ਪਹਿਲਾਂ ਦਰਦਨਾਕ ਹਾਦਸਾ ਹੋਇਆ ਸੀ। ਬਾਅਦ ਵਿੱਚ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਅਤੇ ਕਈ ਦਿਨਾਂ ਤੱਕ ਉਨ੍ਹਾਂ ਦਾ ਇਲਾਜ ਚੱਲਿਆ, ਪਰ ਰੱਬ ਨੂੰ ਕੁਝ ਹੋਰ ਹੀ ਮਨਜ਼ਰੂ ਸੀ। ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੀ ਬੇਵਕਤੀ ਮੌਤ ਨੇ ਪੂਰੇ ਪੰਜਾਬੀ ਸੰਗੀਤ ਉਦਯੋਗ ਅਤੇ ਪ੍ਰਸ਼ੰਸਕਾਂ ਨੂੰ ਡੂੰਘੇ ਸੋਗ ਵਿੱਚ ਪਾ ਦਿੱਤਾ ਹੈ। ਹੁਣ, ਉਨ੍ਹਾਂ ਦੀ ਫਿਲਮ "ਯਮਲਾ" ਦੀ ਰਿਲੀਜ਼ ਉਨ੍ਹਾਂ ਦੇ ਪ੍ਰਸ਼ੰਸਕਾਂ ਲਈ ਇੱਕ ਭਾਵਨਾਤਮਕ ਪਲ ਹੋਵੇਗਾ, ਕਿਉਂਕਿ ਇਹ ਉਨ੍ਹਾਂ ਦੀ ਆਖਰੀ ਸਕ੍ਰੀਨ ਪੇਸ਼ਕਾਰੀ ਹੋਵੇਗੀ।






















