Surinder shinda: ਮਸ਼ਹੂਰ ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਡੀਐਮਸੀ ਹਸਪਤਾਲ ਭੇਜ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ ਸੁਰਿੰਦਰ ਸ਼ਿੰਦਾ ਦਾ ਪਹਿਲਾਂ ਮਾਡਲ ਟਾਊਨ ਦੇ ਦੀਪ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ, ਪਰ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਨਹੀਂ ਹੋਇਆ, ਜਿਸ ਕਰਕੇ ਉਨ੍ਹਾਂ ਨੂੰ ਡੀਐਮਸੀ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਦਾ ਮਾਮੂਲੀ ਜਿਹਾ ਆਪਰੇਸ਼ਨ ਹੋਇਆ ਸੀ। ਇਸ ਆਪਰੇਸ਼ਨ ਤੋਂ ਬਾਅਦ ਉਨ੍ਹਾਂ ਦੀ ਇਨਫੈਕਸ਼ਨ ਵੱਧ ਗਈ ਅਤੇ ਸਾਹ ਲੈਣ ਵਿੱਚ ਤਕਲੀਫ਼ ਹੋਣ ਲੱਗ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉੱਥੇ ਹੀ ਉਨ੍ਹਾਂ ਦੇ ਬਿਮਾਰ ਹੋਣ ਦੀ ਖ਼ਬਰ ਤੋਂ ਬਾਅਦ ਉਨ੍ਹਾਂ ਦੇ ਚਾਹੁਣ ਵਾਲੇ ਸੁਰਿੰਦਰ ਸ਼ਿੰਦਾ ਦੇ ਠੀਕ ਹੋਣ ਲਈ ਅਰਦਾਸ ਕਰ ਰਹੇ ਹਨ।
ਇਹ ਵੀ ਪੜ੍ਹੋ: Anmol Kwatra: ਅਨਮੋਲ ਕਵਾਤਰਾ ਨੇ ਮਾੜੇ ਮੈਡੀਕਲ ਸਿਸਟਮ 'ਤੇ ਚੁੱਕੇ ਸਵਾਲ, ਪ੍ਰਾਇਵੇਟ ਹਸਪਤਾਲ ਦੀ ਖੋਲ੍ਹੀ ਪੋਲ, ਦੇਖੋ ਵੀਡੀਓ
ਪਿਛਲੇ ਦਿਨੀਂ ਮੌਤ ਦੀ ਝੂਠੀ ਖ਼ਬਰ ਵੀ ਹੋਈ ਸੀ ਵਾਇਰਲ
ਮਸ਼ਹੂਰ ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ (Surinder Shinda) ਦੀ ਮੌਤ ਦੀ ਝੂਠੀ ਖ਼ਬਰ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋਈ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਮਨਿੰਦਰ ਸ਼ਿੰਦਾ ਸ਼ਿੰਦਾ ਨੇ ਫੇਸਬੁੱਕ ਉਤੇ ਲਾਈਵ ਹੋ ਕੇ ਸਪੱਸ਼ਟ ਕੀਤਾ ਸੀ ਕਿ ਉਨ੍ਹਾਂ ਦੇ ਪਿਤਾ ਬਿਲਕੁਲ ਠੀਕ ਹਨ ਤੇ ਉਹ ਆਪਣਾ ਇਲਾਜ ਕਰਵਾ ਰਹੇ ਹਨ। ਉਹ ਹਸਪਤਾਲ ਜ਼ੇਰੇ ਇਲਾਜ ਹਨ। ਮਨਿੰਦਰ ਸ਼ਿੰਦਾ ਨੇ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਸੀ।