Punjab Women Commission Sends Legal Notice To Jazzy B; ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਆਈਕੋਨਿਕ ਗਾਇਕ ਜੈਜ਼ੀ ਬੀ ਅੱਜ ਯਾਨਿ 1 ਅਪ੍ਰੈਲ ਨੂੰ ਆਪਣਾ 49ਵਾਂ ਜਨਮਦਿਨ ਮਨਾ ਰਹੇ ਹਨ। ਗਾਇਕ ਦੇ ਜਨਮਦਿਨ ਵਾਲੇ ਦਿਨ ਉਨ੍ਹਾਂ ਨੂੰ ਬਹੁਤ ਹੀ ਖਾਸ ਤੋਹਫਾ ਵੀ ਮਿਲ ਗਿਆ ਹੈ, ਜਿਸ ਨੇ ਉਨ੍ਹਾਂ ਨੂੰ ਮੁਸ਼ਕਲ 'ਚ ਪਾ ਦਿੱਤਾ ਹੈ। ਦਰਅਸਲ, ਜੈਜ਼ੀ ਬੀ ਇੰਨੀਂ ਦਿਨੀਂ ਆਪਣੀ ਐਲਬਮ 'ਉਸਤਾਦ ਜੀ ਕਿੰਗ ਫੋਰਐਵਰ' ਕਰਕੇ ਕਾਫੀ ਵਿਵਾਦਾਂ 'ਚ ਹਨ। 


ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਤੇ ਕਰੀਨਾ ਕਪੂਰ ਦੀ 'ਕਰੂ' ਨੇ ਪਾਈਆਂ ਧਮਾਲਾਂ, 3 ਦਿਨਾਂ 'ਚ ਕੀਤੀ ਧਮਾਕੇਦਾਰ ਕਮਾਈ, ਤੋੜੇ ਇਹ ਰਿਕਾਰਡ


ਉਨ੍ਹਾਂ ਦੀ ਐਲਬਮ ਦੇ ਗਾਣੇ 'ਮੜ੍ਹਕ ਸ਼ਕੀਨਾਂ ਦੀ' 'ਚ ਔਰਤਾਂ 'ਤੇ ਇਤਰਾਜ਼ਯੋਗ ਟਿੱਪਣੀ ਕੀਤੀ ਗਈ ਹੈ, ਹੁਣ ਮਹਿਲਾ ਕਮਿਸ਼ਨ ਨੇ ਇਸ ਨੋਟਿਸ ਲੈਂਦਿਆਂ ਕਾਰਵਾਈ ਕੀਤੀ ਹੈ। ਪੰਜਾਬੀ ਗਾਇਕ ਜੈਜ਼ੀ ਬੀ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਇਹ ਨੋਟਿਸ ਉਨ੍ਹਾਂ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਭੇਜਿਆ ਹੈ। ਗਾਇਕ ਜੈਜ਼ੀ-ਬੀ ਆਪਣੇ ਨਵੇਂ ਗੀਤ ਕਾਰਨ ਵਿਵਾਦਾਂ 'ਚ ਘਿਰ ਗਏ ਹਨ। ਨੋਟਿਸ ਵਿੱਚ ਉਨ੍ਹਾਂ ਨੂੰ ਇੱਕ ਹਫ਼ਤੇ ਦੇ ਅੰਦਰ ਈ-ਮੇਲ ਰਾਹੀਂ ਆਪਣਾ ਜਵਾਬ ਭੇਜਣ ਲਈ ਕਿਹਾ ਗਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।




ਦਰਅਸਲ, ਜੈਜ਼ੀ-ਬੀ ਦਾ ਗੀਤ 'ਮੜ੍ਹਕ ਸ਼ਕੀਨਾਂ ਦੀ' ਪਿਛਲੇ ਮਹੀਨੇ ਹੀ ਲਾਂਚ ਹੋਇਆ ਸੀ। ਪੰਜਾਬੀ ਗੀਤ ਨੂੰ ਜੀਤ ਕੱਦੋਵਾਲਾ ਨੇ ਲਿਖਿਆ ਹੈ। ਇਸ ਗੀਤ ਲਈ ਜੀਤ ਕੱਦੋਂਵਾਲਾ ਨੂੰ ਨੋਟਿਸ ਵੀ ਭੇਜਿਆ ਗਿਆ ਹੈ। ਗੀਤ ਵਿੱਚ ਔਰਤਾਂ ਬਾਰੇ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ। ਇਸ ਵਿੱਚ ਔਰਤਾਂ ਦੀ ਤੁਲਨਾ ਭੇਡਾਂ ਨਾਲ ਕੀਤੀ ਗਈ ਹੈ।


ਨੋਟਿਸ 'ਚ ਸਾਫ ਲਿਖਿਆ ਹੈ ਕਿ 'ਮੜ੍ਹਕ ਸ਼ਕੀਨਾਂ ਦੀ' ਗੀਤ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਹ ਜੈਜ਼ੀ-ਬੀ ਦੁਆਰਾ ਗਾਇਆ ਗਿਆ ਹੈ ਅਤੇ ਜੀਤ ਕੱਦੋਵਾਲਾ ਦੁਆਰਾ ਲਿਖਿਆ ਗਿਆ ਹੈ। ਇਸ ਵਿੱਚ ਔਰਤਾਂ ਲਈ ਭੇਡ ਸ਼ਬਦ ਵਰਤਿਆ ਗਿਆ ਹੈ। ਇਹ ਸਮਾਜ ਵਿੱਚ ਔਰਤਾਂ ਲਈ ਬਹੁਤ ਹੀ ਅਪਮਾਨਜਨਕ ਸ਼ਬਦ ਹੈ ਅਤੇ ਇਸ ਨਾਲ ਸਮਾਜ ਵਿੱਚ ਕੋਈ ਚੰਗਾ ਸੁਨੇਹਾ ਨਹੀਂ ਜਾਵੇਗਾ।






ਨੋਟਿਸ ਵਿੱਚ ਕਿਹਾ ਗਿਆ ਹੈ ਕਿ ਇਸ ਗੀਤ ਵਿਰੁੱਧ ਕਾਰਵਾਈ ਲਈ ਮਾਨਯੋਗ ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸੂਓ ਮੋਟੋ ਲਿਆ ਗਿਆ ਹੈ। ਜੈਜ਼ੀ-ਬੀ ਅਤੇ ਲੇਖਕ ਜੀ ਕੱਦੋਵਾਲ ਨੂੰ ਨੋਟਿਸ ਮਿਲਣ ਦੇ ਇੱਕ ਹਫ਼ਤੇ ਅੰਦਰ ਆਪਣਾ ਜਵਾਬ ਭੇਜਣਾ ਹੋਵੇਗਾ। 


ਇਹ ਵੀ ਪੜ੍ਹੋ: 60 ਸਾਲ ਪਹਿਲਾਂ ਆਈ ਸੀ 'ਅਪ੍ਰੈਲ ਫੂਲ' 'ਤੇ ਬਣੀ ਸੀ ਫਿਲਮ, ਬਾਕਸ ਆਫਿਸ 'ਤੇ ਛਾਪੇ ਸੀ ਨੋਟ, ਗਾਣਾ ਵੀ ਹੋਇਆ ਸੀ ਸੁਪਰਹਿੱਟ